August 20, 2026, 12:57 am
----------- Advertisement -----------
HomeNewsLatest Newsਸੰਸਦ ਮੈਂਬਰ ਹਰਭਜਨ ਸਿੰਘ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ...

ਸੰਸਦ ਮੈਂਬਰ ਹਰਭਜਨ ਸਿੰਘ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ

Published on

----------- Advertisement -----------

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਪੰਜਾਬ ਦੇ ਤਲਵਾੜਾ ਵਿੱਚ ਸਥਿਤ ਬੀ.ਬੀ.ਐਮ.ਬੀ ਹਸਪਤਾਲ ਦੇ ਖਸਤਾ ਹਾਲਤ ਨੂੰ ਲੈ ਕੇ ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕੇਂਦਰ ਤੋਂ ਮੰਗ ਕੀਤੀ ਕਿ ਹਸਪਤਾਲ ਨੂੰ ਏਮਜ਼ ਜਾਂ ਪੀਜੀਆਈ ਦੇ ਸੈਟੇਲਾਈਟ ਸੈਂਟਰ ਵਜੋਂ ਵਿਕਸਤ ਕੀਤਾ ਜਾਵੇ। ਤਾਂ ਜੋ ਇਸ ਦਾ ਲਾਭ ਪੰਜਾਬ ਹੀ ਨਹੀਂ ਸਗੋਂ ਗੁਆਂਢੀ ਰਾਜਾਂ ਹਿਮਾਚਲ ਅਤੇ ਜੰਮੂ-ਕਸ਼ਮੀਰ ਦੇ ਲੋਕ ਵੀ ਲੈ ਸਕਣ।

ਹਰਭਜਨ ਸਿੰਘ ਵੱਲੋਂ ਪੱਤਰ ਵਿੱਚ ਕਿਹਾ ਗਿਆ ਹੈ ਕਿ ਬੀਬੀਐਮਬੀ ਹਸਪਤਾਲ ਤਲਵਾੜਾ ਕੇਂਦਰੀ ਊਰਜਾ ਮੰਤਰਾਲੇ ਅਧੀਨ ਆਉਂਦਾ ਹੈ। ਪੌਂਗ ਡੈਮ ਦੇ ਨਿਰਮਾਣ ਸਮੇਂ ਬਣਾਇਆ ਗਿਆ ਸੀ। ਉਸ ਸਮੇਂ ਇਸ ਹਸਪਤਾਲ ਵਿੱਚ ਸੈਂਕੜੇ ਕਿਲੋਮੀਟਰ ਦੂਰੋਂ ਮਰੀਜ਼ ਇਲਾਜ ਲਈ ਆਉਂਦੇ ਸਨ। ਇਸ ਹਸਪਤਾਲ ਨੇ ਕਈ ਲੋਕਾਂ ਨੂੰ ਮੌਤ ਤੋਂ ਬਚਾ ਕੇ ਨਵੀਂ ਜ਼ਿੰਦਗੀ ਦਿੱਤੀ ਹੈ। ਪਰ ਇਸ ਸਮੇਂ ਹਸਪਤਾਲ ਦੀ ਅਣਗਹਿਲੀ ਕਾਰਨ ਹਾਲਤ ਖਸਤਾ ਹੋ ਚੁੱਕੀ ਹੈ। ਡਾਕਟਰਾਂ, ਸਟਾਫ਼ ਅਤੇ ਸਿਹਤ ਉਪਕਰਨਾਂ ਦੀ ਘਾਟ ਕਾਰਨ ਇਸ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ 90-95 ਫ਼ੀਸਦੀ ਮਰੀਜ਼ਾਂ ਨੂੰ 250 ਤੋਂ 300 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਜਾਂਦਾ ਹੈ।

ਇਨ੍ਹਾਂ ਵਿੱਚੋਂ ਕੁਝ ਮਰੀਜ਼ ਤਾਂ ਰਸਤੇ ਵਿੱਚ ਹੀ ਦਮ ਤੋੜ ਜਾਂਦੇ ਹਨ, ਇੱਥੋਂ ਤੱਕ ਕਿ ਜਦੋਂ ਉਹ ਪੀਜੀਆਈ ਚੰਡੀਗੜ੍ਹ ਪਹੁੰਚਦੇ ਹਨ, ਤਾਂ ਉਨ੍ਹਾਂ ਨੂੰ ਜ਼ਿਆਦਾ ਭੀੜ ਹੋਣ ਕਾਰਨ ਵਾਪਸ ਭੇਜ ਦਿੱਤਾ ਜਾਂਦਾ ਹੈ ਜਾਂ ਐਮਰਜੈਂਸੀ ਰੂਮ ਦੇ ਬਾਹਰ ਸਟਰੈਚਰ ’ਤੇ ਲੇਟ ਕੇ ਇਲਾਜ ਕਰਵਾਉਣਾ ਪੈਂਦਾ ਹੈ।

ਤਲਵਾੜਾ ਵਿੱਚ 100 ਬਿਸਤਰਿਆਂ ਵਾਲਾ ਬੀਬੀਐਮਬੀ ਹਸਪਤਾਲ ਬਣਾਇਆ ਗਿਆ ਹੈ। ਇਸ ਹਸਪਤਾਲ ਦੇ ਨੇੜੇ ਕੇਂਦਰ ਸਰਕਾਰ ਦੀ ਕਈ ਸੌ ਏਕੜ ਜ਼ਮੀਨ ਖਾਲੀ ਪਈ ਹੈ। ਹਸਪਤਾਲ ਦੇ ਮੁਲਾਜ਼ਮਾਂ ਲਈ ਕਰੀਬ 2500 ਸਰਕਾਰੀ ਘਰ ਖਾਲੀ ਪਏ ਹਨ। ਹਸਪਤਾਲ ਨੂੰ ਚਲਾਉਣ ਲਈ 24 ਘੰਟੇ ਬਿਜਲੀ, ਪਾਣੀ ਅਤੇ ਸੀਵਰੇਜ ਦਾ ਪ੍ਰਬੰਧ ਹੈ। ਇਸ ਸਭ ਕਾਰਨ ਏਮਜ਼ ਜਾਂ ਪੀਜੀਆਈ ਬਣਾਉਣ ਦਾ ਖਰਚਾ ਬਹੁਤ ਘੱਟ ਹੋਵੇਗਾ। ਅਜਿਹੇ ‘ਚ ਇਸ ਦਿਸ਼ਾ ‘ਚ ਕੰਮ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਸਦ ਵਿੱਚ ਪ੍ਰਸ਼ਨ ਕਾਲ ਦੌਰਾਨ ਇਹ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੰਡ ਦੀਆਂ ਥੋਕ ਕੀਮਤਾਂ ‘ਚ ਰਿਕਾਰਡ ਵਾਧਾ; 65 ਰੁਪਏ ਪ੍ਰਤੀ ਕਿੱਲੋ ਪਹੁੰਚਿਆ ਭਾਅ

ਤਿਉਹਾਰਾਂ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ, ਖੰਡ ਪਹਿਲਾਂ ਹੀ ਰਿਕਾਰਡ ਉੱਚਾਈ ਨੂੰ...

ਪੰਜਾਬ-ਹਰਿਆਣਾ ਸਰਹੱਦ ‘ਤੇ ਕਿਸਾਨਾਂ ਨੇ ਪ੍ਰਦਰਸ਼ਨ ਮੁਅੱਤਲ ਕੀਤਾ; 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਤੈਅ

ਪੰਜਾਬ-ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਨੂੰ ਆਪਣੇ ਅੰਦੋਲਨ ਨੂੰ...

ਅੰਮ੍ਰਿਤਪਾਲ ਮਹਿਰੋਂ ਨੂੰ ਚੈੱਕਅਪ ਲਈ ਹਸਪਤਾਲ ਲਿਆਂਦਾ; ਦੋਵਾਂ ਗੁਰਦਿਆਂ ’ਚ ਪੱਥਰੀ ਦੀ ਸ਼ਿਕਾਇਤ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ‘ਕਮਲ ਕੌਰ ਭਾਬੀ’ ਦੇ ਚਰਚਿਤ ਕਤਲ ਮਾਮਲੇ ਦੇ...

ਰੱਖੜੀ ’ਤੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, 9 ਲੱਖ ਤੋਂ ਵੱਧ ਔਰਤਾਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤੀਜੇ ਪੜਾਅ ਦਾ ਆਗ਼ਾਜ਼ ਰੱਖੜੀ...

ਫਿਲਹਾਲ ਬੰਦ ਰਹੇਗਾ ਕਰਤਾਪੁਰ ਲਾਂਘਾ, ਵਿਦੇਸ਼ ਮੰਤਰਾਲੇ ਦਾ ਬਿਆਨ – ਮੌਜੂਦਾ ਸੁਰੱਖਿਆ ਹਾਲਾਤ ਨਹੀਂ ਹਨ ਅਨੁਕੂਲ

ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ ਵਿੱਚ ਮੌਜੂਦਾ ਸੁਰੱਖਿਆ ਹਾਲਾਤਾਂ ਦੇ ਕਾਰਨ...

ਕੈਨੇਡਾ ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ: ਆਪਣੇ ਦੋਸਤ ਨੂੰ ਗਈ ਸੀ ਮਿਲਣ

ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।...

ਬਾਬਾ ਫਰੀਦ ਯੂਨੀਵਰਸਿਟੀ ਦੇ 200 ਅਧਿਕਾਰੀ-ਕਰਮਚਾਰੀ ਮੁਅੱਤਲ, ਨਿਯੁਕਤੀਆਂ ਵਿਵਾਦਾਂ ਮਗਰੋਂ ਵੱਡੀ ਕਾਰਵਾਈ

ਨਿਯੁਕਤੀਆਂ ਵਿਵਾਦਾਂ ਵਿਚ ਆਉਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS), ਫਰੀਦਕੋਟ...

ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਕਾਂਡ ‘ਚ ਤਿੰਨੇ ਪੁਲਿਸ ਅਧਿਕਾਰੀ ਬਰੀ, ਨਹੀਂ ਮਿਲੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਸਬੂਤ

ਪੰਜਾਬ ਦੇ ਬਹੁ-ਚਰਚਿਤ ਢਿੱਲੋਂ ਭਰਾ ਖ਼ੁਦਕੁਸ਼ੀ ਕਾਂਡ ਵਿੱਚ ਕਪੂਰਥਲਾ ਦੀ ਵਧੀਕ ਸੈਸ਼ਨ ਜੱਜ ਅਦਾਲਤ...

ਲਾੜੇ ਦਾ ਚਿਹਰਾ ਦੇਖਣ ਤੋਂ ਬਾਅਦ ਲਾੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਡਪ ‘ਚ ਮੁੜੀ ਬਰਾਤ

ਫਿਰੋਜ਼ਪੁਰ ‘ਚ ਇੱਕ ਵਿਆਹ ਸਮਾਗਮ ‘ਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਜਦੋਂ...