September 12, 2026, 6:23 pm
----------- Advertisement -----------
HomeNewsLatest Newsਉੱਤਰੀ ਰੇਲਵੇ ਨੇ ਜੀ-20 ਸੰਮੇਲਨ ਦੌਰਾਨ ਯਾਤਰੀ ਰੇਲਗੱਡੀਆਂ ਨੂੰ ਅਸਥਾਈ ਤੌਰ 'ਤੇ...

ਉੱਤਰੀ ਰੇਲਵੇ ਨੇ ਜੀ-20 ਸੰਮੇਲਨ ਦੌਰਾਨ ਯਾਤਰੀ ਰੇਲਗੱਡੀਆਂ ਨੂੰ ਅਸਥਾਈ ਤੌਰ ‘ਤੇ ਰੱਦ ਕਰ ਦਿੱਤਾ

Published on

----------- Advertisement -----------

ਉੱਤਰੀ ਰੇਲਵੇ ਨੇ ਜੀ-20 ਸੰਮੇਲਨ ਦੌਰਾਨ ਨਵੀਂ ਦਿੱਲੀ ਸਟੇਸ਼ਨ ‘ਤੇ ਭੀੜ ਨੂੰ ਘੱਟ ਕਰਨ ਅਤੇ ਸੁਰੱਖਿਆ ਏਜੰਸੀਆਂ ਦੁਆਰਾ ਯੋਜਨਾ ਅਨੁਸਾਰ ਸੜਕੀ ਆਵਾਜਾਈ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਲਈ 207 ਅਪ ਅਤੇ ਡਾਊਨ ਯਾਤਰੀ ਰੇਲਗੱਡੀਆਂ ਨੂੰ ਅਸਥਾਈ ਤੌਰ ‘ਤੇ ਰੱਦ ਕਰ ਦਿੱਤਾ ਹੈ। ਇਨ੍ਹਾਂ ਰੇਲਗੱਡੀਆਂ ਵਿੱਚ ਪੰਜਾਬ, ਹਰਿਆਣਾ, ਜੰਮੂ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ ਸਣੇ ਵੱਖ-ਵੱਖ ਰਾਜਾਂ ਤੋਂ ਆਉਣ-ਜਾਣ ਵਾਲੀਆਂ ਕਈ ਵੱਡੀਆਂ ਰੇਲ ਗੱਡੀਆਂ ਸ਼ਾਮਿਲ ਹਨ। 

 ਦੱਸ ਦਈਏ ਕਿ ਇਹ ਟਰੇਨਾਂ ਇੱਕ ਤੋਂ ਚਾਰ ਦਿਨਾਂ ਲਈ ਰੱਦ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ 15 ਯਾਤਰੀ ਟਰੇਨਾਂ ਦੇ ਟਰਮੀਨਲਾਂ ਨੂੰ ਅਸਥਾਈ ਤੌਰ ‘ਤੇ ਬਦਲ ਦਿੱਤਾ ਗਿਆ ਹੈ। ਇਨ੍ਹਾਂ ਟਰੇਨਾਂ ਨੂੰ ਨਵੀਂ ਦਿੱਲੀ ਸਟੇਸ਼ਨ ਦੀ ਬਜਾਏ ਪੁਰਾਣੀ ਦਿੱਲੀ, ਹਜ਼ਰਤ ਨਿਜ਼ਾਮੂਦੀਨ ਅਤੇ ਆਨੰਦ ਵਿਹਾਰ ਸਟੇਸ਼ਨਾਂ ‘ਤੇ ਰੋਕਣ ਅਤੇ ਉਥੋਂ ਹੀ ਸਮਾਪਤ ਕਰਨ ਦੀ ਯੋਜਨਾ ਹੈ।

ਇਸ ਤੋਂ ਇਲਾਵਾ ਬਦਲੀ, ਫਾਰੂਖਾਬਾਦ, ਹਜ਼ਰਤ ਨਿਜ਼ਾਮੂਦੀਨ, ਗਾਜ਼ੀਆਬਾਦ, ਸਾਹਿਬਾਬਾਦ, ਦਿੱਲੀ ਸ਼ਾਹਦਰਾ, ਆਨੰਦ ਵਿਹਾਰ, ਓਖਲਾ, ਪਟੇਲ ਨਗਰ ਅਤੇ ਬਦਲੀ ਵਿਖੇ 6 ਯਾਤਰੀ ਟਰੇਨਾਂ ਨੂੰ ਮੋੜਨ ਅਤੇ 70 ਯਾਤਰੀ ਟਰੇਨਾਂ ਨੂੰ ਵਾਧੂ ਸਟਾਪੇਜ ਦੇਣ ਦੀ ਯੋਜਨਾ ਹੈ। ਟਰੇਨਾਂ ਦੇ ਰੱਦ ਹੋਣ ਅਤੇ ਡਾਇਵਰਸ਼ਨ ਕਰਕੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੀ ਸਥਿਤੀ ਵਿੱਚ, ਕੋਈ ਵੀ ਰੇਲ ਟਿਕਟ ਖਰੀਦਣ ਤੋਂ ਪਹਿਲਾਂ ਅਤੇ 8 ਤੋਂ 11 ਸਤੰਬਰ ਤੱਕ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰੇਲ ਸੰਚਾਲਨ, ਰੂਟ ਅਤੇ ਸਟਾਪੇਜ ਬਾਰੇ ਜਾਣਕਾਰੀ ਲੈ ਕੇ ਮੁਸ਼ਕਲਾਂ ਤੋਂ ਬਚਿਆ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...