October 13, 2026, 6:33 am
----------- Advertisement -----------
HomeNewsLatest Newsਅਮਰੀਕਾ ਵਿੱਚ ਸੂਰ ਦੀ ਕਿਡਨੀ ਲਗਾਉਣ ਵਾਲੇ ਵਿਅਕਤੀ ਦੀ ਹੋਈ ਮੌਤ

ਅਮਰੀਕਾ ਵਿੱਚ ਸੂਰ ਦੀ ਕਿਡਨੀ ਲਗਾਉਣ ਵਾਲੇ ਵਿਅਕਤੀ ਦੀ ਹੋਈ ਮੌਤ

Published on

----------- Advertisement -----------

62 ਸਾਲਾ ਰਿਚਰਡ ਸਲੇਮੈਨ ਜਿਸ ਨੂੰ ਸੂਰ ਦੀ ਕਿਡਨੀ ਲਗਵਾਈ ਸੀ ਉਸ ਦੀ ਅਮਰੀਕਾ ਦੇ ਮੈਸੇਚਿਉਸੇਟਸ ਰਾਜ ਵਿੱਚ ਮੌਤ ਹੋ ਗਈ। ਰਿਚਰਡ ਨੂੰ ਮਾਰਚ ਵਿਚ ਜੈਨੇਟਿਕ ਤੌਰ ‘ਤੇ ਸੋਧੇ ਹੋਏ ਸੂਰ ਦੇ ਗੁਰਦੇ ਨਾਲ ਟ੍ਰਾਂਸਪਲਾਂਟ ਕੀਤਾ ਗਿਆ ਸੀ। ਡਾਕਟਰਾਂ ਨੇ ਕਿਹਾ ਸੀ ਕਿ ਇਹ ਗੁਰਦਾ ਘੱਟੋ-ਘੱਟ 2 ਸਾਲ ਤੱਕ ਰਿਚਰਡ ਦੇ ਸਰੀਰ ‘ਚ ਠੀਕ ਤਰ੍ਹਾਂ ਕੰਮ ਕਰ ਸਕਦਾ ਹੈ। ਲਗਭਗ ਦੋ ਮਹੀਨੇ ਬਾਅਦ ਰਿਚਰਡ ਦੀ ਮੌਤ ਹੋ ਗਈ।

ਹੁਣ ਵਿਅਕਤੀ ਦੀ ਮੌਤ ਤੋਂ ਬਾਅਦ ਕਿਡਨੀ ਟਰਾਂਸਪਲਾਂਟ ਕਰਨ ਵਾਲੀ ਟੀਮ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਸਲੇਮੈਨ ਦੀ ਮੌਤ ਤੋਂ ਬਹੁਤ ਦੁਖੀ ਹਨ ਅਤੇ ਉਸਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਨ। ਹਾਲਾਂਕਿ, ਟੀਮ ਨੇ ਇਹ ਵੀ ਕਿਹਾ ਕਿ ਉਨ੍ਹਾਂ ਕੋਲ ਅਜਿਹਾ ਕੋਈ ਸਬੂਤ ਨਹੀਂ ਹੈ ਕਿ ਟਰਾਂਸਪਲਾਂਟ ਦੀ ਵਜ੍ਹਾ ਨਾਲ ਹੀ ਉਸਦੀ ਮੌਤ ਹੋਈ ਹੈ।ਰਿਚਰਡ ਲੰਬੇ ਸਮੇਂ ਤੋਂ ਸ਼ੂਗਰ ਤੋਂ ਪੀੜਤ ਸੀ, ਜਿਸ ਕਾਰਨ ਉਸਦੀ ਕਿਡਨੀ ਖ਼ਰਾਬ ਹੋ ਗਈ ਸੀ। ਲਗਭਗ ਸੱਤ ਸਾਲਾਂ ਤੱਕ ਡਾਇਲਸਿਸ ‘ਤੇ ਰਹਿਣ ਤੋਂ ਬਾਅਦ 2018 ਵਿੱਚ ਮੈਸੇਚਿਉਸੇਟਸ ਜਨਰਲ ਹਸਪਤਾਲ ਵਿੱਚ ਉਨ੍ਹਾਂ ਨੂੰ ਇੱਕ ਇਨਸਾਨ ਦੀ ਕਿਡਨੀ ਟ੍ਰਾਂਸਪਲਾਂਟ ਕੀਤੀ ਗਈ ਸੀ ਪਰ 5 ਸਾਲਾਂ ਦੇ ਅੰਦਰ ਉਹ ਫੇਲ੍ਹ ਹੋ ਗਈ। ਇਸ ਤੋਂ ਬਾਅਦ ਡਾਕਟਰਾਂ ਨੇ ਉਸਨੂੰ ਸੂਰ ਦੀ ਕਿਡਨੀ ਲਗਾਈ ਸੀ।

ਰਿਚਰਡ ਨੂੰ ਜਿਸ ਸੂਰ ਦੀ ਕਿਡਨੀ ਲਗਾਈ ਗਈ ਸੀ, ਉਸਨੂੰ ਮੈਸੇਚਿਉਸੇਟਸ ਦੇ ਯੂਜੀਨੇਸਿਸ ਆਫ ਕੈਮਬ੍ਰਿਜ ਸੈਂਟਰ ਵਿੱਚ ਵਿਕਸਤ ਕੀਤਾ ਗਿਆ ਸੀ। ਡਾਕਟਰਾਂ ਨੇ ਸੂਰ ਤੋਂ ਉਹ ਜੀਨ ਕੱਢ ਦਿੱਤਾ ਸੀ ,ਜੋ ਇਨਸਾਨਾਂ ਲਈ ਖਤਰਾ ਬਣ ਸਕਦਾ ਸੀ, ਨਾਲ ਹੀ ਇਸ ਵਿਚ ਕੁਝ ਮਨੁੱਖੀ ਜੀਨ ਵੀ ਸ਼ਾਮਲ ਕਰ ਦਿੱਤੇ ਸਨ, ਜਿਸ ਨਾਲ ਇਸ ਦੀ ਸਮਰੱਥਾ ਵਧ ਗਈ ਸੀ। ਈਜੇਨੇਸਿਸ ਕੰਪਨੀ ਨੇ ਸੂਰ ਦੇ ਉਨ੍ਹਾਂ ਵਾਇਰਸਾਂ ਨੂੰ ਵੀ ਡੀਐਕਟਿਵ ਕਰ ਦਿੱਤਾ ਸੀ, ਜਿਸ ਨਾਲ ਮਨੁੱਖਾਂ ਨੂੰ ਇਨਫੈਕਸ਼ਨ ਲੱਗ ਸਕਦੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...