June 10, 2026, 6:58 am
----------- Advertisement -----------
HomeNewsLatest Newsਫਿਲੀਪੀਨਜ਼ 'ਚ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਤਬਾਹੀ, 100 ਤੋਂ ਵੱਧ ਲੋਕਾਂ...

ਫਿਲੀਪੀਨਜ਼ ‘ਚ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਤਬਾਹੀ, 100 ਤੋਂ ਵੱਧ ਲੋਕਾਂ ਦੀ ਮੌਤ

Published on

----------- Advertisement -----------

ਤੂਫਾਨ ਪੈਂਗ (ਨਾਲਗੇ) ਫਿਲੀਪੀਨਜ਼ ਵਿੱਚ ਤਬਾਹੀ ਮਚਾ ਰਿਹਾ ਹੈ। ਇਸ ਕਾਰਨ ਇੱਥੇ ਭਾਰੀ ਮੀਂਹ ਪੈ ਰਿਹਾ ਹੈ। ਕਈ ਰਾਜਾਂ ਵਿੱਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਭਾਰੀ ਮੀਂਹ ਕਾਰਨ ਹੜ੍ਹ ਵੀ ਆ ਗਏ ਹਨ। ਰਿਪੋਰਟਸ ਮੁਤਾਬਿਕ 27 ਅਕਤੂਬਰ ਤੋਂ ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਨਾਲ 10 ਲੱਖ ਲੋਕ ਪ੍ਰਭਾਵਿਤ ਹੋਏ ਹਨ। ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ ਮਾਗੁਇੰਦਨਾਓ ਅਤੇ ਬੈਂਗਸਾਮੋਰੋ ਸੂਬੇ ਸਭ ਤੋਂ ਵੱਧ ਪ੍ਰਭਾਵਿਤ ਹਨ। ਇਨ੍ਹਾਂ ਇਲਾਕਿਆਂ ਵਿਚ ਸਭ ਤੋਂ ਵੱਧ 53 ਮੌਤਾਂ ਹੋਈਆਂ ਹਨ। ਡਿਜ਼ਾਸਟਰ ਰਿਸਪਾਂਸ ਏਜੰਸੀ ਮੁਤਾਬਕ 69 ਲੋਕ ਜ਼ਖਮੀ ਹੋਏ ਹਨ ਅਤੇ 63 ਲਾਪਤਾ ਹਨ।

ਇਸ ਤੋਂ ਇਲਾਵਾ ਮੀਮਾਰੋਪਾ, ਬਾਈਕੋਲ, ਪੱਛਮੀ ਵਿਸਾਯਾਸ, ਜ਼ੈਂਬੋਆਂਗਾ, ਦੱਖਣੀ ਕੋਟਾਬਾਟੋ, ਸੁਲਤਾਨ ਕੁਦਰਤ, ਸਾਰੰਗਾਨੀ, ਜਨਰਲ ਸੈਂਟੋਸ ਸਿਟੀ ਆਦਿ ਖੇਤਰ ਤੂਫਾਨ ਨਾਲ ਪ੍ਰਭਾਵਿਤ ਹੋਏ ਹਨ। ਖੇਤੀਬਾੜੀ ਵਿਭਾਗ ਨੇ ਦੱਸਿਆ ਕਿ 8,608 ਕਿਸਾਨ ਅਤੇ ਮਛੇਰੇ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚ ਚਾਵਲ, ਮੱਕੀ, ਉੱਚ ਮੁੱਲ ਵਾਲੀਆਂ ਫਸਲਾਂ ਅਤੇ ਮੱਛੀ ਪਾਲਣ ਆਦਿ ਸ਼ਾਮਲ ਹਨ। ਖੇਤੀਬਾੜੀ ਵਿਭਾਗ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਚੌਲ, ਮੱਕੀ ਅਤੇ ਮਿਸ਼ਰਤ ਸਬਜ਼ੀਆਂ ਦੇ ਬੀਜ ਵੰਡੇ ਜਾਣਗੇ, ਜਦੋਂ ਕਿ ਮੱਛੀ ਪਾਲਣ ਅਤੇ ਜਲ ਸਰੋਤਾਂ ਤੋਂ ਪ੍ਰਭਾਵਿਤ ਮਛੇਰਿਆਂ ਨੂੰ ਵੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...