September 12, 2026, 9:01 pm
----------- Advertisement -----------
HomeNewsBreaking Newsਅਮਰੀਕਾ 'ਚ ਟੇਸਲਾ ਫੈਕਟਰੀ ਪਹੁੰਚੇ ਪੀਯੂਸ਼ ਗੋਇਲ; ਮਸਕ ਨੇ ਕਿਹਾ….

ਅਮਰੀਕਾ ‘ਚ ਟੇਸਲਾ ਫੈਕਟਰੀ ਪਹੁੰਚੇ ਪੀਯੂਸ਼ ਗੋਇਲ; ਮਸਕ ਨੇ ਕਿਹਾ….

Published on

----------- Advertisement -----------

ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕੈਲੀਫੋਰਨੀਆ ਵਿੱਚ ਟੇਸਲਾ ਦੀ ਨਿਰਮਾਣ ਸਹੂਲਤ ਦਾ ਦੌਰਾ ਕੀਤਾ। ਹਾਲਾਂਕਿ ਇਸ ਦੌਰਾਨ ਕੰਪਨੀ ਦੇ ਮਾਲਕ ਐਲੋਨ ਮਸਕ ਮੌਜੂਦ ਨਹੀਂ ਸਨ। ਮਸਕ ਨੇ ਇੱਕ ਐਕਸ ਪੋਸਟ ਵਿੱਚ ਲਿਖਿਆ- ‘ਟੇਸਲਾ ਵਿੱਚ ਤੁਹਾਡਾ ਹੋਣਾ ਸਨਮਾਨ ਦੀ ਗੱਲ ਹੈ! ਮੈਨੂੰ ਅੱਜ ਕੈਲੀਫੋਰਨੀਆ ਨਾ ਆਉਣ ਲਈ ਅਫ਼ਸੋਸ ਹੈ, ਪਰ ਮੈਂ ਭਵਿੱਖ ‘ਚ ਜਲਦ ਮਿਲਣ ਦੀ ਉਮੀਦ ਕਰਦਾ ਹਾਂ।

ਪੀਯੂਸ਼ ਗੋਇਲ ਨੇ ਫੋਟੋਆਂ ਸਾਂਝੀਆਂ ਕਰਦੇ ਹੋਏ X (ਟਵਿੱਟਰ) ‘ਤੇ ਲਿਖਿਆ – ਪ੍ਰਤਿਭਾਸ਼ਾਲੀ ਭਾਰਤੀ ਇੰਜੀਨੀਅਰਾਂ ਅਤੇ ਵਿੱਤ ਪੇਸ਼ੇਵਰਾਂ ਨੂੰ ਸੀਨੀਅਰ ਅਹੁਦਿਆਂ ‘ਤੇ ਕੰਮ ਕਰਦੇ ਹੋਏ ਅਤੇ ਟੇਸਲਾ ਦੀ ਸ਼ਾਨਦਾਰ ਯਾਤਰਾ ਵਿਚ ਯੋਗਦਾਨ ਪਾਉਂਦੇ ਹੋਏ ਦੇਖ ਕੇ ਬਹੁਤ ਖੁਸ਼ੀ ਹੋਈ। ਗੋਇਲ ਨੇ ਕਿਹਾ- ‘ਮਸਕ ਦੀ ਮੌਜੂਦਗੀ ਤੋਂ ਖੁੰਝ ਗਿਆ ਅਤੇ ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।’
ਦੱਸ ਦਈਏ ਕਿ ਬੀਤੇ ਦਿਨੀ ਸਮਾਚਾਰ ਏਜੰਸੀ ਰਾਇਟਰਸ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਸੀ ਕਿ ਮਸਕ ਅਤੇ ਗੋਇਲ ਵਿਚਾਲੇ ਬੈਠਕ ਦਾ ਫੋਕਸ ਭਾਰਤ ‘ਚ ਫੈਕਟਰੀ ਲਗਾਉਣ ਦੀ ਟੇਸਲਾ ਦੀ ਯੋਜਨਾ ‘ਤੇ ਹੋਵੇਗਾ। ਇਸ ਦੇ ਨਾਲ ਹੀ ਚਾਰਜਿੰਗ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ‘ਤੇ ਵੀ ਚਰਚਾ ਹੋ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...