September 11, 2026, 7:06 am
----------- Advertisement -----------
HomeNewsBreaking Newsਨੇਪਾਲ ਦੇ ਕਾਠਮੰਡੂ 'ਚ ਜਹਾਜ਼ ਕ੍ਰੈਸ਼, ਜਹਾਜ਼ 'ਚ 19 ਲੋਕ ਸਨ ਸਵਾਰ,...

ਨੇਪਾਲ ਦੇ ਕਾਠਮੰਡੂ ‘ਚ ਜਹਾਜ਼ ਕ੍ਰੈਸ਼, ਜਹਾਜ਼ ‘ਚ 19 ਲੋਕ ਸਨ ਸਵਾਰ, 18 ਦੀ ਮੌਤ

Published on

----------- Advertisement -----------
  • ਜ਼ਖਮੀ ਪਾਇਲਟ ਕੈਪਟਨ ਮਨੀਸ਼ ਸ਼ਾਕਿਆ ਨੂੰ ਹਸਪਤਾਲ ਲਿਜਾਇਆ ਗਿਆ
  • ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ

ਨੇਪਾਲ, 24 ਜੁਲਾਈ 2024 – ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਕਰੈਸ਼ ਹੋ ਗਿਆ ਹੈ। ਜਹਾਜ਼ ‘ਚ ਸਵਾਰ 19 ਲੋਕਾਂ ‘ਚੋਂ 18 ਦੀ ਮੌਤ ਹੋ ਗਈ ਹੈ। ਜ਼ਖਮੀ ਪਾਇਲਟ ਕੈਪਟਨ ਮਨੀਸ਼ ਸ਼ਾਕਿਆ ਨੂੰ ਹਸਪਤਾਲ ਲਿਜਾਇਆ ਗਿਆ ਹੈ। ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ।

ਜਹਾਜ਼ ਨੇ ਤ੍ਰਿਭੁਵਨ ਹਵਾਈ ਅੱਡੇ ਤੋਂ ਉਡਾਣ ਭਰੀ। ਇਸ ਤੋਂ ਥੋੜ੍ਹੀ ਦੇਰ ਬਾਅਦ ਇਹ ਸਵੇਰੇ ਕਰੀਬ 11 ਵਜੇ ਕਰੈਸ਼ ਹੋ ਗਿਆ। 9N-AME ਜਹਾਜ਼ ਸੂਰਿਆ ਏਅਰਲਾਈਨਜ਼ ਦਾ ਸੀ। ਕਾਠਮੰਡੂ ਪੋਸਟ ਮੁਤਾਬਕ ਪੁਲਿਸ ਅਤੇ ਫਾਇਰਫਾਈਟਰਜ਼ ਦੀਆਂ ਟੀਮਾਂ ਮੌਕੇ ‘ਤੇ ਬਚਾਅ ਕਾਰਜ ਚਲਾ ਰਹੀਆਂ ਹਨ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਜਹਾਜ਼ ਟੇਕਆਫ ਦੌਰਾਨ ਰਨਵੇਅ ਤੋਂ ਫਿਸਲ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਕਰੈਸ਼ ਹੋਣ ਤੋਂ ਬਾਅਦ ਜਹਾਜ਼ ਵਿਚ ਅੱਗ ਲੱਗ ਗਈ। ਇਸ ਨੂੰ ਤੁਰੰਤ ਬੁਝਾਇਆ ਗਿਆ। ਘਟਨਾ ਵਾਲੀ ਥਾਂ ਤੋਂ ਸਾਹਮਣੇ ਆਈਆਂ ਤਸਵੀਰਾਂ ‘ਚ ਧੂੰਏਂ ਦਾ ਗੁਬਾਰ ਉੱਠਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ ਹਾਦਸੇ ਦੇ ਕਾਰਨਾਂ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...