November 24, 2026, 11:09 am
----------- Advertisement -----------
HomeNewsLatest Newsਮੱਧ ਪ੍ਰਦੇਸ਼ 'ਚ ਐਮਰਜੈਂਸੀ ਲੈਂਡਿੰਗ ਦੌਰਾਨ ਜਹਾਜ਼ ਹੋਇਆ ਕਰੈਸ਼, ਦੋ ਪਾਇਲਟ ਜ਼ਖ਼ਮੀ

ਮੱਧ ਪ੍ਰਦੇਸ਼ ‘ਚ ਐਮਰਜੈਂਸੀ ਲੈਂਡਿੰਗ ਦੌਰਾਨ ਜਹਾਜ਼ ਹੋਇਆ ਕਰੈਸ਼, ਦੋ ਪਾਇਲਟ ਜ਼ਖ਼ਮੀ

Published on

----------- Advertisement -----------

ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਨਿੱਜੀ ਏਅਰਕ੍ਰਾਫਟ ਅਕੈਡਮੀ ਦਾ ਇੱਕ ਸਿਖਲਾਈ ਜਹਾਜ਼ ਹਵਾਈ ਪੱਟੀ ‘ਤੇ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਦੋ ਪਾਇਲਟ ਜ਼ਖ਼ਮੀ ਹੋ ਗਏ। ਹਾਦਸਾ ਦੁਪਹਿਰ 1.30 ਵਜੇ ਦੇ ਕਰੀਬ ਵਾਪਰਿਆ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਦਾ ਇੰਜਣ ਖਰਾਬ ਹੋਣ ਕਾਰਨ ਹਾਦਸਾਗ੍ਰਸਤ ਹੋਇਆ। ਗੁਨਾ ਕੈਂਟ ਥਾਣੇ ਦੇ ਇੰਚਾਰਜ ਦਲੀਪ ਰਾਜੋਰੀਆ ਮੁਤਾਬਕ ਦੋ ਸੀਟਾਂ ਵਾਲਾ 152 ਜਹਾਜ਼ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਟਰੇਨੀ ਪਾਇਲਟ ਇਸ ਜਹਾਜ਼ ਨੂੰ ਉਡਾ ਰਹੇ ਸਨ। ਇਸ ਦੌਰਾਨ ਜਹਾਜ਼ ਨੇ 40 ਮਿੰਟ ਤੱਕ ਉਡਾਣ ਭਰੀ। ਹਾਲਾਂਕਿ ਇੰਜਣ ਫੇਲ ਹੋਣ ਕਾਰਨ ਐਮਰਜੈਂਸੀ ਲੈਂਡਿੰਗ ਦੌਰਾਨ ਜਹਾਜ਼ ਏਅਰਕ੍ਰਾਫਟ ਕੰਪਲੈਕਸ ਨਾਲ ਟਕਰਾ ਗਿਆ।

ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਦੋਵੇਂ ਪਾਇਲਟ ਜ਼ਖ਼ਮੀ ਹੋ ਗਏ। ਸਟੇਸ਼ਨ ਇੰਚਾਰਜ ਨੇ ਦੱਸਿਆ ਕਿ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਦੋਵੇਂ ਖਤਰੇ ਤੋਂ ਬਾਹਰ ਹਨ। ਦੱਸ ਦਈਏ ਕਿ ਜਹਾਜ਼ ਪਹਿਲਾਂ ਸਾਗਰ ਤੋਂ ਨੀਮਚ ਗਿਆ ਸੀ, ਜਿਸ ਤੋਂ ਬਾਅਦ ਵਾਪਸ ਸਾਗਰ ਜਾ ਰਿਹਾ ਸੀ। ਇਸ ਦੌਰਾਨ ਉਨ੍ਹਾਂ ਨੇ ਗੁਨਾ ‘ਚ ਐਮਰਜੈਂਸੀ ਲੈਂਡਿੰਗ ਦੀ ਇਜਾਜ਼ਤ ਮੰਗੀ ਸੀ। ਜਿਸ ਤੋਂ ਬਾਅਦ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ।

ਗੁਨਾ ਵਿੱਚ ਐਮਰਜੈਂਸੀ ਲੈਂਡਿੰਗ ਦੌਰਾਨ ਕ੍ਰੈਸ਼ ਹੋਣ ਵਾਲਾ ਜਹਾਜ਼ ਸਾਲ 1983 ਵਿੱਚ ਬਣਾਇਆ ਗਿਆ ਸੀ। ਇਸ ਜਹਾਜ਼ ਦਾ ਰਜਿਸਟ੍ਰੇਸ਼ਨ ਨੰਬਰ VT-BBB ਹੈ, ਜੋ ਕਿ ਸਿੰਗਲ ਇੰਜਣ ਵਾਲਾ 152 ਜਹਾਜ਼ ਹੈ। ਇਹ ਜਹਾਜ਼ ਯਸ਼ ਏਅਰ ਲਿਮਟਿਡ ਕੰਪਨੀ ਦੇ ਨਾਂ ‘ਤੇ ਰਜਿਸਟਰਡ ਹੈ। ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਕੁਝ ਸਮਾਂ ਪਹਿਲਾਂ ਜਹਾਜ਼ ਨੂੰ ਰੱਖ-ਰਖਾਅ ਅਤੇ ਜਾਂਚ ਲਈ ਲਿਆਂਦਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...