June 6, 2026, 1:12 pm
----------- Advertisement -----------
HomeNewsLatest Newsਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅੱਜ ਪੀ.ਐਮ ਮੋਦੀ ਨਾਲ ਕਰਨਗੇ ਮੁਲਾਕਾਤ

ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅੱਜ ਪੀ.ਐਮ ਮੋਦੀ ਨਾਲ ਕਰਨਗੇ ਮੁਲਾਕਾਤ

Published on

----------- Advertisement -----------

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਭਾਰਤ ਦੌਰੇ ਦਾ ਅੱਜ ਦੂਜਾ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿੱਚ ਜਾਨਸਨ ਦਾ ਸਵਾਗਤ ਕੀਤਾ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਰਾਸ਼ਟਰਪਤੀ ਭਵਨ ‘ਚ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਮੰਤਰੀ ਮੰਡਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਰਾਜਘਾਟ ਲਈ ਰਵਾਨਾ ਹੋ ਗਏ। ਇੱਥੇ ਉਨ੍ਹਾਂ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਸ਼ਰਧਾਂਜਲੀ ਭੇਟ ਕੀਤੀ।
ਇਸ ਤੋਂ ਬਾਅਦ ਉਹ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਨਰਿੰਦਰ ਮੋਦੀ ਨਾਲਹੈਦਰਾਬਾਦ ਹਾਊਸ ‘ਚ ਮੁਲਾਕਾਤ ਕਰਨਗੇ। ਉਮੀਦ ਕੀਤੀ ਜਾ ਰਹੀ ਹੈ ਕਿ ਦੋਵੇਂ ਨੇਤਾ ਫਰੀ ਟ੍ਰੇਂਡ ਸਮਝੌਤੇ ਨੂੰ ਲੈ ਕੇ ਕੋਈ ਵੱਡਾ ਫੈਸਲਾ ਲੈ ਸਕਦੇ ਹਨ। ਇਸ ਤੋਂ ਇਲਾਵਾ ਰੂਸ-ਯੂਕਰੇਨ ਯੁੱਧ ‘ਤੇ ਵੀ ਚਰਚਾ ਸੰਭਵ ਹੈ।
ਭਾਰਤ ਦੇ ਦੌਰੇ ‘ਤੇ ਆਏ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਤੋਂ ਲੈ ਕੇ ਊਰਜਾ, ਸੁਰੱਖਿਆ ਅਤੇ ਰੱਖਿਆ ਤੱਕ ਸਾਰੇ ਮਹੱਤਵਪੂਰਨ ਮੁੱਦਿਆਂ ‘ਤੇ ਭਾਰਤ ਅਤੇ ਬ੍ਰਿਟੇਨ ਦਾ ਸਹਿਯੋਗ ਜ਼ਰੂਰੀ ਹੈ।
ਰੂਸ-ਯੂਕਰੇਨ ਯੁੱਧ ਵੀ ਅੱਜ ਦੀ ਬੈਠਕ ਦਾ ਅਹਿਮ ਮੁੱਦਾ ਹੋਵੇਗਾ। ਹੁਣ ਤੱਕ ਭਾਰਤ ਇਸ ਮਾਮਲੇ ਵਿੱਚ ਨਿਰਪੱਖ ਰੁਖ ਅਪਣਾ ਰਿਹਾ ਹੈ। ਇਸ ਤੋਂ ਇਲਾਵਾ ਦੋਹਾਂ ਨੇਤਾਵਾਂ ਦਾ ਜ਼ੋਰ ਫਰੀ ਅਤੇ ਓਪਨ ਇੰਡੋ-ਪੈਸੀਫਿਕ ‘ਤੇ ਵੀ ਰਹੇਗਾ। ਭਾਰਤ ਅਤੇ ਬ੍ਰਿਟੇਨ ਦੋਵੇਂ ਹੀ ਇੰਡੋ-ਪੈਸੀਫਿਕ ਖੇਤਰ ਨੂੰ ਸਾਰਿਆਂ ਲਈ ਖੁੱਲ੍ਹਾ ਰੱਖਣ ਦੇ ਪੱਖ ‘ਚ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...