September 8, 2026, 11:06 am
----------- Advertisement -----------
HomeNewsBreaking Newsਰਾਜ ਸਭਾ ਤੋਂ 72 ਸੰਸਦ ਮੈਂਬਰ ਦੀ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ...

ਰਾਜ ਸਭਾ ਤੋਂ 72 ਸੰਸਦ ਮੈਂਬਰ ਦੀ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤਾ ਖ਼ਾਸ ਸੁਨੇਹਾ

Published on

----------- Advertisement -----------

ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਅੱਜ 12ਵਾਂ ਦਿਨ ਹੈ। ਇਸ ਦੇ ਨਾਲ ਹੀ ਅੱਜ 72 ਸੰਸਦ ਮੈਂਬਰ ਰਾਜ ਸਭਾ ਤੋਂ ਸੇਵਾਮੁਕਤ ਹੋ ਰਹੇ ਹਨ। ਸੰਸਦ ਮੈਂਬਰਾਂ ਦੀ ਵਿਦਾਈ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ‘ਚ ਮੌਜੂਦ ਸਾਰੇ ਸੰਸਦ ਮੈਂਬਰਾਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਆਉਣ ਵਾਲੇ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਰਾਜ ਸਭਾ ਦੇ ਸੇਵਾਮੁਕਤ ਮੈਂਬਰਾਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ, ਉਪ ਚੇਅਰਮੈਨ ਹਰੀਵੰਸ਼ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨਾਲ ਯਾਦਗਾਰ ਤਸਵੀਰਾਂ ਖਿਚਵਾਈਆਂ।
ਮੋਦੀ ਨੇ ਕਿਹਾ ਕਿ ਅਸੀਂ ਇਨ੍ਹਾਂ ਚਾਰ ਦੀਵਾਰਾਂ ਵਿਚਕਾਰ ਲੰਬਾ ਸਮਾਂ ਬਿਤਾਉਂਦੇ ਹਾਂ। ਦੇਸ਼ ਦੇ ਹਰ ਕੋਨੇ ਤੋਂ ਭਾਵਨਾਵਾਂ ਇੱਥੇ ਵਹਿੰਦੀਆਂ ਰਹਿੰਦੀਆਂ ਹਨ, ਜਿਸਦਾ ਅਸੀਂ ਅਨੁਭਵ ਕਰਦੇ ਹਾਂ। ਅਸੀਂ ਸਦਨ ਨੂੰ ਜੋ ਦਿੰਦੇ ਹਾਂ ਉਸ ਤੋਂ ਵੱਧ ਅਸੀਂ ਲੈ ਕੇ ਜਾਂਦੇ ਹਾਂ। ਉਨ੍ਹਾਂ ਕਿਹਾ ਕਿ ਸਾਡਾ ਇਹ ਵੀ ਯਤਨ ਹੋਣਾ ਚਾਹੀਦਾ ਹੈ ਕਿ ਅਸੀਂ ਆਪਣੇ ਕਾਰਜਕਾਲ ਦੌਰਾਨ ਸਦਨ ਵਿਚ ਜਿਹੜੀਆਂ ਅਹਿਮ ਗੱਲਾਂ ਦੇਖੀਆਂ ਹਨ, ਜਿਨ੍ਹਾਂ ਨੇ ਦੇਸ਼ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਹਨ, ਉਨ੍ਹਾਂ ਨੂੰ ਲਿਖਿਆ ਜਾਣਾ ਚਾਹੀਦਾ ਹੈ, ਤਾਂ ਜੋ ਉਹ ਦੇਸ਼ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਲਾਹੇਵੰਦ ਹੋ ਸਕਣ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਦੇ 72 ਸੇਵਾਮੁਕਤ ਮੈਂਬਰਾਂ ਦੀ ਵਿਦਾਇਗੀ ਮੌਕੇ ਕਿਹਾ ਕਿ ਸਾਡੇ ਰਾਜ ਸਭਾ ਮੈਂਬਰਾਂ ਕੋਲ ਕਾਫੀ ਤਜ਼ਰਬਾ ਹੈ। ਕਈ ਵਾਰ ਅਨੁਭਵ ਗਿਆਨ ਨਾਲੋਂ ਜ਼ਿਆਦਾ ਤਾਕਤ ਰੱਖਦਾ ਹੈ। ਪੀਐਮ ਮੋਦੀ ਨੇ ਇਹ ਵੀ ਕਿਹਾ ਕਿ ਅਸੀਂ ਦੇਸ਼ ਦੀ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾ ਰਹੇ ਹਾਂ। ਆਜ਼ਾਦੀ ਦੇ 75 ਸਾਲਾਂ ਵਿੱਚ ਦੇਸ਼ ਦੇ ਮਹਾਨ ਪੁਰਸ਼ਾਂ ਨੇ ਦੇਸ਼ ਨੂੰ ਬਹੁਤ ਕੁਝ ਦਿੱਤਾ ਹੈ। ਹੁਣ ਸਾਡੀ ਵਾਰੀ ਹੈ। ਮੈਂ ਉਮੀਦ ਕਰਦਾ ਹਾਂ ਕਿ ਇੱਥੋਂ ਇੱਕ ਵੱਡੇ ਮੰਚ ‘ਤੇ ਜਾ ਕੇ ਤੁਸੀਂ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਵਿੱਚ ਲੋਕਾਂ ਨੂੰ ਪ੍ਰੇਰਿਤ ਕਰੋਗੇ। ਤੁਹਾਨੂੰ ਸਾਰਿਆਂ ਨੂੰ ਸ਼ੁਭਕਾਮਨਾਵਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...