July 27, 2026, 8:54 pm
----------- Advertisement -----------
HomeNewsAutomobilesਭਾਰਤ ਅਤੇ ਨੇਪਾਲ ਵਿਚਾਲੇ ਅੱਜ ਸ਼ੁਰੂ ਹੋਵੇਗੀ ਰੇਲ ਸੇਵਾ, ਪੀ.ਐਮ ਮੋਦੀ ਅਤੇ...

ਭਾਰਤ ਅਤੇ ਨੇਪਾਲ ਵਿਚਾਲੇ ਅੱਜ ਸ਼ੁਰੂ ਹੋਵੇਗੀ ਰੇਲ ਸੇਵਾ, ਪੀ.ਐਮ ਮੋਦੀ ਅਤੇ ਨੇਪਾਲੀ ਪੀ.ਐਮ ਦੇਉਬਾ ਕਰਨਗੇ ਉਦਘਾਟਨ

Published on

----------- Advertisement -----------

ਭਾਰਤ ਅਤੇ ਨੇਪਾਲ ਵਿਚਾਲੇ ਨਵੀਂ ਰੇਲ ਸੇਵਾ ਸ਼ੁਰੂ ਹੋ ਰਹੀ ਹੈ ਅਤੇ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਤਿੰਨ ਦਿਨਾਂ ਦੌਰੇ ‘ਤੇ ਸ਼ੁੱਕਰਵਾਰ ਨੂੰ ਭਾਰਤ ਪਹੁੰਚੇ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦੁਰ ਦੇਉਬਾ ਨੇ ਅੱਜ ਹੈਦਰਾਬਾਦ ਹਾਊਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼ਨੀਵਾਰ ਯਾਨੀ ਅੱਜ ਪੀਐਮ ਮੋਦੀ ਅਤੇ ਨੇਪਾਲੀ ਦੇਉਬਾ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਨਵੀਂ ਰੇਲ ਸੇਵਾ ਦਾ ਉਦਘਾਟਨ ਕਰਨਗੇ। ਦੋਵਾਂ ਦੇਸ਼ਾਂ ਵਿਚਾਲੇ ਰੇਲਵੇ ਲਾਈਨ ਨੂੰ ਜੈਨਗਰ-ਬਿਜਲਪੁਰਾ-ਬਰਦੀਦਾਸ ਨਾਲ ਜੋੜਿਆ ਜਾਵੇਗਾ। ਇਸਦੀ ਕੁੱਲ ਲੰਬਾਈ 69.08 ਕਿਲੋਮੀਟਰ ਹੈ।
ਖਾਸ ਗੱਲ ਇਹ ਹੈ ਕਿ ਟਰੇਨ ‘ਚ ਸਿਰਫ ਭਾਰਤੀ ਅਤੇ ਨੇਪਾਲੀ ਯਾਤਰੀ ਹੀ ਸਫਰ ਕਰ ਸਕਣਗੇ। ਰੇਲਵੇ ਬੋਰਡ ਨੇ ਇਸ ਦੇ ਲਈ ਇੱਕ ਐਸਓਪੀ ਜਾਰੀ ਕੀਤਾ ਹੈ, ਜਿਸ ਵਿੱਚ ਦੂਜੇ ਦੇਸ਼ਾਂ ਦੇ ਨਾਗਰਿਕਾਂ ਨੂੰ ਟਰੇਨ ਵਿੱਚ ਸਫ਼ਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਡੀਆਰਐਮ ਆਲੋਕ ਅਗਰਵਾਲ ਨੇ ਦੱਸਿਆ ਕਿ ਸ਼ਨੀਵਾਰ (02 ਅਪ੍ਰੈਲ) ਨੂੰ ਉਦਘਾਟਨ ਤੋਂ ਬਾਅਦ ਰੇਲਗੱਡੀ ਰੇਲਵੇ ਕਰਮਚਾਰੀਆਂ ਅਤੇ ਕਈ ਸੀਨੀਅਰ ਅਧਿਕਾਰੀਆਂ ਨਾਲ ਕੁਰਥਾ ਲਈ ਰਵਾਨਾ ਹੋਵੇਗੀ। ਐਤਵਾਰ ਤੋਂ ਯਾਤਰੀਆਂ ਲਈ ਰੇਲ ਸੰਚਾਲਨ ਸ਼ੁਰੂ ਹੋ ਜਾਵੇਗਾ ਦੱਸ ਦਈਏ ਕਿ ਪਹਿਲੇ ਪੜਾਅ ਵਿੱਚ ਇੱਕ 34.5 ਕਿਲੋਮੀਟਰ ਰੇਲਵੇ ਲਾਈਨ ਦਾ ਉਦਘਾਟਨ ਕੀਤਾ ਜਾਵੇਗਾ, ਜੋ ਬਿਹਾਰ ਦੇ ਜੈਨਗਰ ਨੂੰ ਨੇਪਾਲ ਦੇ ਜਨਕਪੁਰ ਵਿੱਚ ਸਥਿਤ ਕੁਰਥਾ ਸਟੇਸ਼ਨ ਨਾਲ ਜੋੜੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...