ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਦੇ ਨਾਲ 21 ਮਾਰਚ ਨੂੰ ਇੱਕ ਵਰਚੁਅਲ ਕਾਨਫਰੰਸ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਦੋਵੇਂ ਨੇਤਾ ਦੋਵੇ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜਬੂਤ ਕਰਨ ਅਤੇ ਆਰਥਿਕ ਵਿਕਾਸ ਨੂੰ ਹੋਰ ਮਜਬੂਤ ਬਣਾਉਣ ਦੇ ਤਰੀਕਿਆਂ ‘ਤੇ ਚਰਚਾ ਕਰਨਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਬੀਤੇ ਦਿਨੀ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ।
ਬਾਗਚੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮੌਰੀਸਨ 21 ਮਾਰਚ ਨੂੰ ਦੂਜੇ ਭਾਰਤ-ਆਸਟ੍ਰੇਲੀਆ ਵਰਚੁਅਲ ਸੰਮੇਲਨ ਦਾ ਆਯੋਜਨ ਕਰਨਗੇ। ਉਨ੍ਹਾਂ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਸਬੰਧ ਪਿਛਲੇ ਸਾਲਾਂ ਦੌਰਾਨ ਬਹੁਤ ਵਧੇ ਹਨ। ਦੋਵਾਂ ਵਿਚਾਲੇ ਵਪਾਰ ਸਮੇਤ ਹੋਰ ਖੇਤਰਾਂ ਵਿੱਚ ਸਬੰਧ ਮਜ਼ਬੂਤ ਹੋਏ ਹਨ।
ਇਸ ਸੰਮੇਲਨ ਬਾਰੇ ਮੌਰੀਸਨ ਨੇ ਕਿਹਾ ਕਿ ਅਸੀਂ ਆਪਣੇ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਮਜ਼ਬੂਤ ਕਰਨ ਬਾਰੇ ਚਰਚਾ ਕਰਾਂਗੇ ਅਤੇ ਆਪਣੇ ਆਪਸੀ ਆਰਥਿਕ ਵਿਕਾਸ ਲਈ ਨਵੇਂ ਆਰਥਿਕ ਮੌਕਿਆਂ ਬਾਰੇ ਗੱਲ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਯੂਕਰੇਨ ਦੀ ਸਥਿਤੀ ਅਤੇ ਭਾਰਤ-ਪ੍ਰਸ਼ਾਂਤ ਅਤੇ ਮਿਆਂਮਾਰ ‘ਤੇ ਇਸ ਦੇ ਪ੍ਰਭਾਵ ਬਾਰੇ ਵੀ ਗੱਲ ਕਰਾਂਗੇ।
----------- Advertisement -----------
ਭਾਰਤ-ਆਸਟ੍ਰੇਲੀਆ ਵਰਚੁਅਲ ਸਮਿਟ 21 ਮਾਰਚ ਨੂੰ
Published on
----------- Advertisement -----------
----------- Advertisement -----------












