ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਦਿਨਾਂ ਦੌਰੇ ‘ਤੇ ਮੰਗਲਵਾਰ ਦੁਪਹਿਰ 3 ਵਜੇ ਬਰੂਨੇਈ ਪਹੁੰਚੇ। ਕ੍ਰਾਊਨ ਪ੍ਰਿੰਸ ਹਾਜੀ ਅਲ-ਮੁਹਤਾਦੀ ਬਿੱਲਾ ਨੇ ਹਵਾਈ ਅੱਡੇ ‘ਤੇ ਉਨ੍ਹਾਂ ਦਾ ਰੈੱਡ ਕਾਰਪੇਟ ‘ਤੇ ਸਵਾਗਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਬਰੂਨੇਈ ਦੀ ਰਾਜਧਾਨੀ ਬਾਂਦਰ ਸੇਰੀ ਬੇਗਾਵਨ ਦੇ ਹੋਟਲ ਵਿੱਚ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਵੀ ਉਨ੍ਹਾਂ ਦਾ ਸਵਾਗਤ ਕੀਤਾ।

ਦੱਸ ਦਈਏ ਕਿ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਬਰੂਨੇਈ ਦੀ ਇਹ ਪਹਿਲੀ ਯਾਤਰਾ ਹੈ। ਦੋਵੇਂ ਦੇਸ਼ 2024 ਵਿੱਚ ਕੂਟਨੀਤਕ ਸਬੰਧਾਂ ਦੇ 40 ਸਾਲ ਪੂਰੇ ਕਰਨਗੇ। ਪ੍ਰਧਾਨ ਮੰਤਰੀ ਮੋਦੀ ਇੱਥੇ ਬਰੂਨੇਈ ਦੇ ਸੁਲਤਾਨ ਹਾਜੀ ਹਸਨ ਅਲ-ਬੋਲਕੀਆ ਦੇ ਸੱਦੇ ‘ਤੇ ਆਏ ਹਨ। ਜਾਣਕਾਰੀ ਅਨੁਸਾਰ ਦੁਨੀਆ ਦੇ ਸਭ ਤੋਂ ਵੱਡੇ ਪੈਲੇਸ ‘ਇਸਤਾਨਾ ਨੂਰੁਲ ਇਮਾਨ’ ‘ਚ ਵੀ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ।













