September 9, 2026, 5:42 pm
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਮੋਦੀ ਨੇ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਤੋੜਿਆ ਵਰਤ, ਸਵਾਮੀ ਗੋਵਿੰਦਦੇਵ...

ਪ੍ਰਧਾਨ ਮੰਤਰੀ ਮੋਦੀ ਨੇ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਤੋੜਿਆ ਵਰਤ, ਸਵਾਮੀ ਗੋਵਿੰਦਦੇਵ ਦੇ ਹੱਥੋਂ ਪੀਤਾ ਜਲ

Published on

----------- Advertisement -----------

ਅਯੁੱਧਿਆ ‘ਚ ਸੋਮਵਾਰ ਨੂੰ ਸ਼੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੀ ਪਵਿੱਤਰ ਰਸਮ ਪੂਰੀ ਰੀਤੀ-ਰਿਵਾਜਾਂ ਨਾਲ ਸੰਪੰਨ ਹੋਈ ਹੈ। ਸ਼੍ਰੀ ਰਾਮ ਲੱਲਾ ਦੀ ਸਥਾਪਨਾ 84 ਸੈਕਿੰਡ ਦੇ ਮੁਹੂਰਤ ਵਿੱਚ ਕੀਤੀ ਗਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਆਰਐਸਐਸ ਮੁਖੀ ਮੋਹਨ ਭਾਗਵਤ, ਯੂਪੀ ਦੀ ਰਾਜਪਾਲ ਆਨੰਦੀ ਬੇਨ ਅਤੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਪਾਵਨ ਅਸਥਾਨ ਵਿੱਚ ਮੌਜੂਦ ਸਨ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਮੁੱਖ ਮੇਜ਼ਬਾਨ ਦੇ ਤੌਰ ‘ਤੇ ਹਲਕੇ ਪੀਲੇ ਰੰਗ ਦੀ ਧੋਤੀ ਅਤੇ ਕੁੜਤਾ ਪਹਿਨ ਕੇ 12 ਵਜੇ ਮੰਦਰ ਪਰਿਸਰ ‘ਚ ਪਹੁੰਚੇ। ਉਹਨਾਂ ਦੇ ਹੱਥ ਵਿੱਚ ਇੱਕ ਪਲੇਟ ਸੀ, ਜਿਸ ਵਿੱਚ ਸ਼੍ਰੀ ਰਾਮਲਲਾ ਦੀ ਚਾਂਦੀ ਦੀ ਛਤਰੀ ਸੀ। ਪ੍ਰਾਣ ਪ੍ਰਤਿਸ਼ਠਾ ਦੀ ਰਸਮ ਦੁਪਹਿਰ 12.05 ਵਜੇ ਸ਼ੁਰੂ ਹੋਈ, ਜੋ ਇਕ ਘੰਟੇ ਤੋਂ ਵੱਧ ਸਮੇਂ ਤੱਕ ਜਾਰੀ ਰਹੀ। 

ਪ੍ਰਧਾਨ ਮੰਤਰੀ ਨੇ ਭਗਵਾਨ ਦੀ ਆਰਤੀ ਕੀਤੀ ਅਤੇ ਜਲ ਪ੍ਰਸਾਰ ਕੀਤਾ। ਮੁੱਖ ਪੁਜਾਰੀ ਸਤੇਂਦਰ ਦਾਸ ਵੱਲੋਂ ਕਲਾਵਾ ਬੰਨ੍ਹਵਾਇਆ ਉਨ੍ਹਾਂ ਦੇ ਪੈਰ ਛੂਹੇ। ਇਸ ਤੋਂ ਬਾਅਦ ਉਨ੍ਹਾਂ ਨੇ ਸ਼੍ਰੀ ਰਾਮਲਲਾ ਦੀ ਪਰਿਕਰਮਾ ਕੀਤੀ ਅਤੇ ਮੱਥਾ ਟੇਕਿਆ। ਉਨ੍ਹਾਂ ਰਾਮ ਜਨਮ ਭੂਮੀ ਟਰੱਸਟ ਦੇ ਪ੍ਰਧਾਨ ਮਹੰਤ ਨ੍ਰਿਤਿਆ ਗੋਪਾਲ ਦਾਸ ਦੇ ਚਰਨ ਵੀ ਛੂਹੇ।

 ਪ੍ਰਧਾਨ ਮੰਤਰੀ ਨੇ ਮੋਦੀ ਇਸਤੋਂ ਬਾਅਦ ਇੱਕ ਜਨਤਕ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ। ਇੱਥੇ ਸ਼੍ਰੀ ਰਾਮ ਮੰਦਰ ਤੀਰਥ ਖੇਤਰ ਦੇ ਖਜ਼ਾਨਚੀ ਸਵਾਮੀ ਗੋਵਿੰਦਦੇਵ ਨੇ ਭਗਵਾਨ ਰਾਮ ਦਾ ਚਰਨਾਮ੍ਰਿਤ ਪਿਆ ਕੇ ਪ੍ਰਧਾਨ ਮੰਤਰੀ ਦਾ ਵਰਤ ਖੁਲਵਾਇਆ। ਪ੍ਰਧਾਨ ਮੰਤਰੀ 12 ਜਨਵਰੀ ਤੋਂ 11 ਦਿਨਾਂ ਲਈ ਵਰਤ ‘ਤੇ ਸਨ।

ਪ੍ਰਧਾਨ ਮੰਤਰੀ ਨੇ ਸ੍ਰੀ ਰਾਮ ਲੱਲਾ ਦੀ ਤਾਜਪੋਸ਼ੀ ਤੋਂ ਪਹਿਲਾਂ 11 ਦਿਨਾਂ ਦੀਆਂ ਰਸਮਾਂ ਦੌਰਾਨ ਵਰਤ, ਜਾਪ ਅਤੇ ਗਊ ਪੂਜਾ ਕੀਤੀ। ਉਹ 11 ਦਿਨ ਫਰਸ਼ ‘ਤੇ ਸੌਂਦੇ ਰਿਹੇ ਅਤੇ ਨਾਰੀਅਲ ਪਾਣੀ ਪੀ ਕੇ ਅਤੇ ਫਲ ਖਾ ਕੇ ਹੀ ਗੁਜ਼ਾਰਾ ਕਰਦੇ ਸਨ। ਇਸ ਦੌਰਾਨ ਮੋਦੀ ਨੇ 4 ਰਾਜਾਂ ਵਿੱਚ ਰਾਮਾਇਣ ਨਾਲ ਸਬੰਧਤ 7 ਮੰਦਰਾਂ ਵਿੱਚ ਵੀ ਜਾ ਕੇ ਪੂਜਾ ਕੀਤੀ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...