June 26, 2026, 3:07 pm
----------- Advertisement -----------
HomeNewsLatest Newsਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਜਨਮ ਦਿਨ ਦੀ ਦਿੱਤੀ...

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਜਨਮ ਦਿਨ ਦੀ ਦਿੱਤੀ ਵਧਾਈ

Published on

----------- Advertisement -----------

ਅੱਜ ਦੇਸ਼ ਦੀ ਪਹਿਲੀ ਆਦਿਵਾਸੀ ਮਹਿਲਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਨਮ ਦਿਨ ਹੈ। ਇਸ ਦਿਨ ਨੂੰ ਹੋਰ ਵੀ ਖਾਸ ਬਣਾਉਣ ਲਈ ਰਾਸ਼ਟਰਪਤੀ ਮੁਰਮੂ ਆਪਣਾ ਜਨਮ ਦਿਨ ਰਾਸ਼ਟਰਪਤੀ ਭਵਨ ਵਿਖੇ ਭਲਾਈ ਕੇਂਦਰ ਅਤੇ ਅਮਰ ਜਯੋਤੀ ਚੈਰੀਟੇਬਲ ਟਰੱਸਟ ਦੇ ਬੱਚਿਆਂ ਨਾਲ ਮਨਾਉਣਗੇ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਮੁਰਮੂ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ‘ਸਿਆਣਪ ਅਤੇ ਸਨਮਾਨ ਦੀ ਕਿਰਨ’ ਦੱਸਿਆ।

ਪੀਐਮ ਮੋਦੀ ਨੇ ਮੰਗਲਵਾਰ ਸਵੇਰੇ ਇੱਕ ਟਵੀਟ ਵਿੱਚ ਲਿਖਿਆ, “ਰਾਸ਼ਟਰਪਤੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ। ਸਿਆਣਪ, ਗਿਆਨ ਅਤੇ ਸਾਡੇ ਲੋਕਾਂ ਦੀ ਭਲਾਈ ਲਈ ਵਚਨਬੱਧਤਾ ਦੀ ਇੱਕ ਪ੍ਰਤੀਕ, ਦੇਸ਼ ਦੀ ਤਰੱਕੀ ਨੂੰ ਅੱਗੇ ਵਧਾਉਣ ਲਈ ਉਸ ਦੇ ਯਤਨਾਂ ਲਈ ਪ੍ਰਸ਼ੰਸਾ ਕੀਤੀ ਜਾਂਦੀ ਹੈ। ਉਸਦਾ ਸਮਰਪਣ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦਾ ਹੈ।” ਉਨ੍ਹਾਂ ਨੇ ਟਵੀਟ ਵਿੱਚ ਅੱਗੇ ਲਿਖਿਆ ਕਿ ਉਹ ਰਾਸ਼ਟਰਪਤੀ ਮੁਰਮੂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।
ਦੱਸ ਦੇਈਏ ਕਿ ਦ੍ਰੋਪਦੀ ਮੁਰਮੂ ਦਾ ਜਨਮ 20 ਜੂਨ 1958 ਨੂੰ ਉੜੀਸਾ ਦੇ ਰਾਇਰੰਗਪੁਰ ਦੇ ਬੈਦਾਪੋਸੀ ਖੇਤਰ ਦੇ ਉਪਰਬੇਦਾ ਪਿੰਡ ਵਿੱਚ ਹੋਇਆ ਸੀ। ਉਨ੍ਹਾਂ ਨੇ ਪਿਛਲੇ ਸਾਲ 25 ਜੁਲਾਈ ਨੂੰ ਭਾਰਤ ਦੇ 15ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ, ਜਿਸ ਦੌਰਾਨ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਵੀ ਦਿੱਤੀ ਗਈ ਸੀ। ਉਹ ਦੇਸ਼ ਦੀ ਪਹਿਲੀ ਕਬਾਇਲੀ ਰਾਸ਼ਟਰਪਤੀ ਹੈ ਅਤੇ ਪ੍ਰਤਿਭਾ ਪਾਟਿਲ ਤੋਂ ਬਾਅਦ ਇਸ ਅਹੁਦੇ ‘ਤੇ ਨਿਯੁਕਤ ਹੋਣ ਵਾਲੀ ਦੂਜੀ ਔਰਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...