September 5, 2026, 1:15 am
----------- Advertisement -----------
HomeNewsLatest NewsPM ਮੋਦੀ ਨੇ ਪੈਰਿਸ ਪੈਰਾਲੰਪਿਕ 'ਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਦਿੱਤੀ...

PM ਮੋਦੀ ਨੇ ਪੈਰਿਸ ਪੈਰਾਲੰਪਿਕ ‘ਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਦਿੱਤੀ ਵਧਾਈ, ਕਿਹਾ- “ਭਾਰਤ ਨੂੰ ਇਨ੍ਹਾਂ ਮਾਣ ਹੈ”

Published on

----------- Advertisement -----------

ਪੈਰਿਸ ਪੈਰਾਲੰਪਿਕ ‘ਚ ਭਾਰਤੀ ਟੀਮ ਦਾ ਜ਼ਬਰਦਸਤ ਪ੍ਰਦਰਸ਼ਨ ਜਾਰੀ ਹੈ। ਭਾਰਤ ਨੇ ਹੁਣ ਤੱਕ 21 ਤਗਮੇ ਜਿੱਤੇ ਹਨ, ਜਿਨ੍ਹਾਂ ਵਿੱਚ ਤਿੰਨ ਸੋਨ, ਅੱਠ ਚਾਂਦੀ ਅਤੇ 10 ਕਾਂਸੀ ਸ਼ਾਮਲ ਹਨ। ਭਾਰਤੀ ਟੀਮ ਨੇ ਟੋਕੀਓ ਵਿੱਚ 19 ਤਗਮੇ ਜਿੱਤਣ ਦਾ ਰਿਕਾਰਡ ਤੋੜ ਦਿੱਤਾ ਹੈ। ਬੁੱਧਵਾਰ ਨੂੰ ਖਿਡਾਰੀ ਸਚਿਨ ਸਰਜੇਕਰਾਓ ਨੇ ਪੁਰਸ਼ਾਂ ਦੇ F46 ਸ਼ਾਟ ਪੁਟ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਇਸ ਤੋਂ ਇਲਾਵਾ ਮੰਗਲਵਾਰ ਨੂੰ ਮਰਿਯੱਪਨ ਥੰਗਾਵੇਲੂ ਨੇ ਪੁਰਸ਼ਾਂ ਦੀ ਉੱਚੀ ਛਾਲ ਟੀ63 ਈਵੈਂਟ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਹੁਣ ਪੀਐਮ ਮੋਦੀ ਨੇ ਦੋਵਾਂ ਨੂੰ ਵਧਾਈ ਦਿੱਤੀ ਹੈ।
ਪੀਐਮ ਨੇ ਬੁੱਧਵਾਰ ਨੂੰ ਟਵਿੱਟਰ ‘ਤੇ ਸਚਿਨ ਅਤੇ ਮਰਿਯੱਪਨ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਮਰਿਯੱਪਨ ਨੂੰ ਵਧਾਈ ਦਿੰਦੇ ਹੋਏ ਪੀਐੱਮ ਨੇ ਲਿਖਿਆ- ਪੁਰਸ਼ਾਂ ਦੀ ਉੱਚੀ ਛਾਲ ਟੀ63 ਈਵੈਂਟ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ‘ਤੇ ਮਰਿਯੱਪਨ ਥੰਗਾਵੇਲੂ ਨੂੰ ਵਧਾਈ। ਇਹ ਸ਼ਲਾਘਾਯੋਗ ਹੈ ਕਿ ਉਸ ਨੇ ਪੈਰਾਲੰਪਿਕ ਦੇ ਲਗਾਤਾਰ ਤਿੰਨ ਐਡੀਸ਼ਨਾਂ ਵਿੱਚ ਤਗਮੇ ਜਿੱਤੇ ਹਨ। ਉਸਦਾ ਹੁਨਰ, ਇਕਸਾਰਤਾ ਅਤੇ ਦ੍ਰਿੜਤਾ ਬੇਮਿਸਾਲ ਹੈ।
ਸਚਿਨ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਲਿਖਿਆ- ਪੈਰਿਸ ਪੈਰਾਲੰਪਿਕ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਚਿਨ ਨੂੰ ਵਧਾਈ। ਤਾਕਤ ਅਤੇ ਦ੍ਰਿੜਤਾ ਦੇ ਸ਼ਾਨਦਾਰ ਪ੍ਰਦਰਸ਼ਨ ਵਿੱਚ, ਉਸਨੇ ਪੁਰਸ਼ਾਂ ਦੇ ਸ਼ਾਟ ਪੁਟ F46 ਈਵੈਂਟ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਭਾਰਤ ਨੂੰ ਉਸ ‘ਤੇ ਮਾਣ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...