ਅੱਜ ਦ੍ਰੋਪਦੀ ਮੁਰਮੂ ਨੇ ਦੇਸ਼ ਦੀ 15ਵੀਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਉਨ੍ਹਾਂ ਦੇ ਸਫਲ ਕਾਰਜਕਾਲ ‘ਤੇ ਵਧਾਈ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ “ਉਨ੍ਹਾਂ ਦਾ ਦੇਸ਼ ਦੇ ਸਰਵਉੱਚ ਅਹੁਦੇ ‘ਤੇ ਪਹੁੰਚਣਾ ਭਾਰਤ ਦੇ ਗਰੀਬ, ਦੱਬੇ-ਕੁਚਲੇ ਭਾਈਚਾਰਿਆਂ ਲਈ ਇਤਿਹਾਸਕ ਪਲ ਹੈ।”

ਮੋਦੀ ਨੇ ਅੱਗੇ ਕਿਹਾ, ”ਪੂਰੇ ਦੇਸ਼ ਨੇ ਦ੍ਰੋਪਦੀ ਮੁਰਮੂ ਨੂੰ ਭਾਰਤ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਦੇ ਦੇਖਿਆ। ਉਨ੍ਹਾਂ ਦਾ ਰਾਸ਼ਟਰਪਤੀ ਦਾ ਅਹੁਦਾ ਸੰਭਾਲਣਾ ਭਾਰਤ ਲਈ ਖਾਸ ਤੌਰ ‘ਤੇ ਗਰੀਬ, ਵੰਚਿਤ ਅਤੇ ਦੱਬੇ-ਕੁਚਲੇ ਭਾਈਚਾਰਿਆਂ ਲਈ ਇਤਿਹਾਸਕ ਪਲ ਹੈ। ਮੈਂ ਉਨ੍ਹਾਂ ਨੂੰ ਰਾਸ਼ਟਰਪਤੀ ਅਹੁਦੇ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।”













