June 7, 2026, 11:18 am
----------- Advertisement -----------
HomeNewsEducationUPSC ਸਿਵਲ ਸਰਵਿਸਿਜ਼ ਪ੍ਰੀਖਿਆ 'ਚ ਬਾਜ਼ੀ ਮਾਰਨ ਵਾਲਿਆਂ ਨੂੰ ਪੀ.ਐਮ ਮੋਦੀ ਨੇ...

UPSC ਸਿਵਲ ਸਰਵਿਸਿਜ਼ ਪ੍ਰੀਖਿਆ ‘ਚ ਬਾਜ਼ੀ ਮਾਰਨ ਵਾਲਿਆਂ ਨੂੰ ਪੀ.ਐਮ ਮੋਦੀ ਨੇ ਦਿੱਤੀ ਵਧਾਈ

Published on

----------- Advertisement -----------

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ UPSC ਨੇ ਸਿਵਲ ਸਰਵਿਸਿਜ਼ ਪ੍ਰੀਖਿਆ 2021 ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਇਹ ਨਤੀਜਾ ਔਨਲਾਈਨ ਉਪਲਬਧ ਹੈ। ਜਿਹੜੇ ਉਮੀਦਵਾਰ ਇਸ ਪ੍ਰੀਖਿਆ ਵਿੱਚ ਸ਼ਾਮਲ ਹੋਏ ਸਨ ਅਤੇ ਇੰਟਰਵਿਊ ਵਿੱਚ ਸ਼ਾਮਲ ਹੋਏ ਸਨ, ਉਹ UPSC ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ ਅਤੇ ਡਾਊਨਲੋਡ ਕਰ ਸਕਦੇ ਹਨ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਜਾਰੀ ਨਤੀਜੇ ਅਨੁਸਾਰ ਇਸ ਪ੍ਰੀਖਿਆ ਵਿੱਚ ਕੁੱਲ 685 ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ।
ਪੀ.ਐਮ ਮੋਦੀ ਨੇ ਇਸ ਪ੍ਰੀਖਿਆ ‘ਚ ਪਾਸ ਹੋਣ ਵਾਲੇ ਨੌਜਵਾਨਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿਵਿਲ ਸਰਵਿਸਿਜ਼ ਇਮਤਿਹਾਨ, 2021 ਨੂੰ ਪਾਸ ਕਰਨ ਵਾਲੇ ਸਾਰਿਆਂ ਨੂੰ ਵਧਾਈ। ਇਹਨਾਂ ਨੌਜਵਾਨਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਜੋ ਭਾਰਤ ਦੇ ਵਿਕਾਸ ਦੀ ਯਾਤਰਾ ਦੇ ਇੱਕ ਮਹੱਤਵਪੂਰਨ ਸਮੇਂ ਵਿੱਚ ਆਪਣੇ ਪ੍ਰਸ਼ਾਸਨਿਕ ਕਰੀਅਰ ਦੀ ਸ਼ੁਰੂਆਤ ਕਰ ਰਹੇ ਹਨ ਕਿਉਂਕਿ ਅਸੀਂ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਨੂੰ ਮਨਾ ਰਹੇ ਹਾਂ।
ਦੱਸ ਦਈਏ ਕਿ ਸਿਵਲ ਸਰਵਿਸਿਜ਼ ਪ੍ਰੀਖਿਆ 2021 ਦੇ ਨਤੀਜੇ ਅਨੁਸਾਰ ਸ਼ਰੂਤੀ ਸ਼ਰਮਾ ਨੇ ਆਲ ਇੰਡੀਆ ਰੈਂਕ-1 ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਅੰਕਿਤਾ ਅਗਰਵਾਲ ਦੂਜੇ ਸਥਾਨ ‘ਤੇ ਅਤੇ ਗਾਮਿਨੀ ਸਿੰਗਲਾ ਤੀਜੇ ਸਥਾਨ ਤੇ ਰਹੀ। ਇਸ ਸਾਲ ਤਿੰਨੋਂ ਟਾਪਰ ਲੜਕੀਆਂ ਹੀ ਬਣੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...