June 2, 2026, 10:04 am
----------- Advertisement -----------
HomeNewsLatest Newsਸਲੋਵਾਕੀਆ ਦੇ ਪ੍ਰਧਾਨ ਮੰਤਰੀ 'ਤੇ ਹੋਏ ਹਮਲੇ 'ਤੇ ਪੀਐਮ ਮੋਦੀ ਨੇ ਜਤਾਇਆ...

ਸਲੋਵਾਕੀਆ ਦੇ ਪ੍ਰਧਾਨ ਮੰਤਰੀ ‘ਤੇ ਹੋਏ ਹਮਲੇ ‘ਤੇ ਪੀਐਮ ਮੋਦੀ ਨੇ ਜਤਾਇਆ ਦੁੱਖ, ਲਿਖਿਆ- ਖ਼ਬਰ ਸੁਣ ਕੇ ਡੂੰਘੇ ਸਦਮੇ ‘ਚ ਹਾਂ

Published on

----------- Advertisement -----------

ਪੀਐਮ ਮੋਦੀ ਨੇ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰਾਬਰਟ ਫਿਕੋ ‘ਤੇ ਹੋਏ ਜਾਨਲੇਵਾ ਹਮਲੇ ਦੀ ਖ਼ਬਰ ‘ਤੇ ਦੁੱਖ ਪ੍ਰਗਟ ਕੀਤਾ ਅਤੇ ਹਮਲੇ ਨੂੰ ਕਾਇਰਤਾਪੂਰਨ ਕਰਾਰ ਦਿੱਤਾ। ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰੌਬਰਟ ਫਿਕੋ ਨੂੰ ਬੁੱਧਵਾਰ ਨੂੰ ਇੱਕ ਰਾਜਨੀਤਿਕ ਸਮਾਗਮ ਦੌਰਾਨ ਕਈ ਵਾਰ ਗੋਲੀ ਮਾਰ ਦਿੱਤੀ ਗਈ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, ‘ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰਾਬਰਟ ਫਿਕੋ ‘ਤੇ ਗੋਲੀਬਾਰੀ ਦੀ ਖ਼ਬਰ ਤੋਂ ਡੂੰਘਾ ਸਦਮਾ ਲੱਗਾ ਹੈ। ਮੈਂ ਇਸ ਕਾਇਰਤਾ ਭਰੀ ਕਾਰਵਾਈ ਦੀ ਨਿੰਦਾ ਕਰਦਾ ਹਾਂ ਅਤੇ ਪ੍ਰਧਾਨ ਮੰਤਰੀ ਫਿਕੋ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਇਸ ਔਖੀ ਘੜੀ ਵਿੱਚ ਸਲੋਵਾਕੀਆ ਦੇ ਲੋਕਾਂ ਨਾਲ ਖੜ੍ਹਾ ਹੈ।
ਖਬਰਾਂ ਮੁਤਾਬਕ ਰਾਬਰਟ ਫਿਕੋ ਬੁੱਧਵਾਰ ਨੂੰ ਸਲੋਵਾਕੀਆ ਦੇ ਹੈਂਡਲੋਵਾ ‘ਚ ਆਪਣੇ ਸਮਰਥਕਾਂ ਨੂੰ ਮਿਲ ਰਹੇ ਸਨ। ਇਸ ਦੌਰਾਨ ਹਮਲਾਵਰ ਨੇ ਰਾਬਰਟ ਫਿਕੋ ਨੂੰ ਪੰਜ ਗੋਲੀਆਂ ਮਾਰੀਆ। ਰਾਬਰਟ ਫਿਕੋ ਇਸ ਹਮਲੇ ‘ਚ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪ੍ਰਧਾਨ ਮੰਤਰੀ ਦੇ ਸੁਰੱਖਿਆ ਕਰਮੀਆਂ ਨੇ ਦੋਸ਼ੀ ਹਮਲਾਵਰ ਨੂੰ ਮੌਕੇ ਤੋਂ ਫੜ ਲਿਆ, ਜਿਸ ਦੀ ਪਛਾਣ ਜੁਰਾਜ ਸਿੰਤੁਲਾ (71 ਸਾਲ) ਵਜੋਂ ਹੋਈ ਹੈ। ਦੋਸ਼ੀ ਕਵੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਹ ਰਾਬਰਟ ਫਿਕੋ ਦੀਆਂ ਨੀਤੀਆਂ ਤੋਂ ਨਾਰਾਜ਼ ਸੀ ਅਤੇ ਇਸ ਕਾਰਨ ਉਸ ਨੇ ਫਿਕੋ ‘ਤੇ ਹਮਲਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...