June 28, 2026, 9:30 pm
----------- Advertisement -----------
HomeNewsLatest Newsਗੰਗਾ ਵਿਲਾਸ ਕਰੂਜ਼ ਅਸਮ ਲਈ ਰਵਾਨਾ, ਪ੍ਰਧਾਨ ਮੰਤਰੀ ਮੋਦੀ ਨੇ ਦਿਖਾਈ ਹਰੀ...

ਗੰਗਾ ਵਿਲਾਸ ਕਰੂਜ਼ ਅਸਮ ਲਈ ਰਵਾਨਾ, ਪ੍ਰਧਾਨ ਮੰਤਰੀ ਮੋਦੀ ਨੇ ਦਿਖਾਈ ਹਰੀ ਝੰਡੀ

Published on

----------- Advertisement -----------

ਗੰਗਾ ਵਿਲਾਸ ਕਰੂਜ਼ ਯੂਪੀ ਦੇ ਵਾਰਾਣਸੀ ਤੋਂ ਅਸਮ ਲਈ ਰਵਾਨਾ ਹੋ ਗਿਆ ਹੈ। ਪੀਐਮ ਮੋਦੀ ਨੇ ਗੰਗਾ ਵਿਲਾਸ ਕਰੂਜ਼ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਗੰਗਾ ਵਿਲਾਸ ਕਰੂਜ਼ 3 ਹਜ਼ਾਰ ਕਿਲੋਮੀਟਰ ਤੋਂ ਵੱਧ ਦਾ ਸਫਰ ਕਰੇਗਾ।ਦੱਸ ਦਈਏ ਕਿ ਪੀਐਮ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਗੰਗਾ ਵਿਲਾਸ ਨੂੰ ਹਰੀ ਝੰਡੀ ਦਿਖਾਈ। ਪੀਐਮ ਨੇ ਆਪਣੇ ਸੰਬੋਧਨ ਵਿੱਚ ਕਿਹਾ – ਮੈਂ ਸਾਰੇ ਵਿਦੇਸ਼ੀ ਸੈਲਾਨੀਆਂ ਦਾ ਸਵਾਗਤ ਕਰਦਾ ਹਾਂ। ਅੱਜ ਤੋਂ ਸਾਰੇ ਸੈਲਾਨੀ ਪਹਿਲੀ ਵਾਰ ਆਧੁਨਿਕ ਕਰੂਜ਼ ‘ਤੇ ਯਾਤਰਾ ਕਰਨ ਜਾ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ- ਭਾਰਤ ਕੋਲ ਸਭ ਕੁਝ ਹੈ। ਭਾਰਤ ਸਾਰਿਆਂ ਦਾ ਨਿੱਘਾ ਸਵਾਗਤ ਕਰਦਾ ਹੈ। ਇਹ ਕਰੂਜ਼ ਯਾਤਰਾ ਕਈ ਅਨੁਭਵ ਲੈ ਕੇ ਆਵੇਗਾ।
ਉਨ੍ਹਾਂ ਕਿਹਾ ਕਰੂਜ਼ ਟੂਰਿਜ਼ਮ ਦਾ ਇਹ ਨਵਾਂ ਦੌਰ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਦੇਵੇਗਾ। ਪਹਿਲਾਂ ਦੇਸ਼ ਦੇ ਲੋਕ ਅਜਿਹੇ ਤਜ਼ਰਬੇ ਲਈ ਵਿਦੇਸ਼ ਜਾਂਦੇ ਸਨ ਪਰ ਹੁਣ ਉਹ ਇਹ ਤਜਰਬਾ ਦੇਸ਼ ਵਿਚ ਹੀ ਹਾਸਲ ਕਰ ਸਕਦੇ ਹਨ। ਅਸੀਂ ਕਈ ਸ਼ਹਿਰਾਂ ਵਿੱਚ ਅਜਿਹੀ ਪ੍ਰਣਾਲੀ ਲਾਗੂ ਕਰਨ ਜਾ ਰਹੇ ਹਾਂ।
ਇਸ ਦੇ ਨਾਲ ਹੀ ਪੀ ਐਮ ਮੋਦੀ ਨੇ ਗੰਗਾ ਦੇ ਪਾਰ ਬਣੇ ਟੈਂਟ ਸਿਟੀ ਦਾ ਵੀ ਉਦਘਾਟਨ ਕੀਤਾ। ਟੈਂਟ ਸਿਟੀ ਬਾਰੇ, ਪੀਐਮ ਨੇ ਕਿਹਾ – ਇਹ ਭਾਰਤ ਦੇ ਵਿਕਾਸ ਦੀ ਇੱਕ ਉਦਾਹਰਣ ਹੈ। ਇਹ ਨਵੇਂ ਭਾਰਤ ਦੇ ਵਿਕਾਸ ਦਾ ਪ੍ਰਤੀਬਿੰਬ ਹੈ। ਗੰਗਾ ਵਿਲਾਸ ਦੀ ਸ਼ੁਰੂਆਤ ਸਧਾਰਨ ਨਹੀਂ ਹੈ। 32000 ਕਿਲੋਮੀਟਰ ਤੋਂ ਵੱਧ ਦਾ ਇਹ ਜਲ ਮਾਰਗ ਦਰਿਆਈ ਸਰੋਤਾਂ ਲਈ ਇੱਕ ਮਿਸਾਲ ਹੈ। 2014 ਤੋਂ ਭਾਰਤ ਇਸ ਪ੍ਰਾਚੀਨ ਸ਼ਕਤੀ ਨੂੰ ਆਪਣੀ ਮਹਾਨ ਸ਼ਕਤੀ ਬਣਾਉਣ ਵਿੱਚ ਲੱਗਾ ਹੋਇਆ ਹੈ। 2014 ਵਿੱਚ, ਦੇਸ਼ ਵਿੱਚ ਸਿਰਫ ਪੰਜ ਰਾਸ਼ਟਰੀ ਜਲ ਮਾਰਗ ਸਨ। ਅੱਜ 24 ਰਾਜਾਂ ਵਿੱਚ 111 ਰਾਸ਼ਟਰੀ ਜਲ ਮਾਰਗਾਂ ਨੂੰ ਵਿਕਸਤ ਕਰਨ ਦਾ ਕੰਮ ਚੱਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...