July 1, 2026, 10:47 am
----------- Advertisement -----------
HomeNewsLatest Newsਪ੍ਰਧਾਨ ਮੰਤਰੀ ਮੋਦੀ ਨੇ ਭੋਪਾਲ 'ਚ ਪੰਜ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ...

ਪ੍ਰਧਾਨ ਮੰਤਰੀ ਮੋਦੀ ਨੇ ਭੋਪਾਲ ‘ਚ ਪੰਜ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ, ਜਾਣੋ ਕਿਸ ਰੂਟ ‘ਤੇ ਚੱਲੇਗੀ

Published on

----------- Advertisement -----------

ਪ੍ਰਧਾਨ ਮੰਤਰੀ ਮੋਦੀ ਨੇ ਮੱਧ ਪ੍ਰਦੇਸ਼ ਦੇ ਭੋਪਾਲ ਵਿੱਚ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ਤੋਂ ਪੰਜ ਨਵੀਆਂ ਵੰਦੇ ਭਾਰਤ ਟਰੇਨਾਂ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਨਾਲ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਵੀ ਮੌਜੂਦ ਸਨ। ਇਹ ਵੰਦੇ ਭਾਰਤ ਟਰੇਨ ਮੱਧ ਪ੍ਰਦੇਸ਼ ਨੂੰ ਕਈ ਵੱਖ-ਵੱਖ ਰੂਟਾਂ ਨਾਲ ਜੋੜਨ ਦਾ ਕੰਮ ਕਰੇਗੀ।

ਇਨ੍ਹਾਂ ਵਿੱਚ ਭੋਪਾਲ-ਇੰਦੌਰ ਵੰਦੇ ਭਾਰਤ ਐਕਸਪ੍ਰੈਸ; ਭੋਪਾਲ-ਜਬਲਪੁਰ ਵੰਦੇ ਭਾਰਤ ਐਕਸਪ੍ਰੈਸ; ਰਾਂਚੀ-ਪਟਨਾ ਵੰਦੇ ਭਾਰਤ ਐਕਸਪ੍ਰੈਸ; ਧਾਰਵਾੜ-ਬੰਗਲੌਰ ਵੰਦੇ ਭਾਰਤ ਐਕਸਪ੍ਰੈਸ; ਗੋਆ (ਮਡਗਾਂਵ)-ਮੁੰਬਈ ਵੰਦੇ ਭਾਰਤ ਐਕਸਪ੍ਰੈਸ ਸ਼ਾਮਲ ਹੈ। ਇਸ ਨਾਲ ਰਾਜ ਵਿੱਚ ਸੰਪਰਕ ਵਿੱਚ ਸੁਧਾਰ ਹੋਵੇਗਾ।

ਭੋਪਾਲ-ਜਬਲਪੁਰ ਵੰਦੇ ਭਾਰਤ ਐਕਸਪ੍ਰੈਸ ਕੇਂਦਰੀ ਖੇਤਰ ਨੂੰ ਮੱਧ ਪ੍ਰਦੇਸ਼ ਦੇ ਮਹਾਕੌਸ਼ਲ ਖੇਤਰ ਨਾਲ ਜੋੜਨ ਦਾ ਕੰਮ ਕਰੇਗੀ, ਇਸ ਤਰ੍ਹਾਂ ਇਹ ਇਸ ਖੇਤਰ ਵਿੱਚ ਪੈਂਦੇ ਸੈਰ-ਸਪਾਟਾ ਸਥਾਨਾਂ ਲਈ ਵਰਦਾਨ ਸਾਬਤ ਹੋਵੇਗੀ। ਸੈਲਾਨੀ ਆਸਾਨੀ ਨਾਲ ਇਸ ਖੇਤਰ ਦੀ ਯਾਤਰਾ ਕਰ ਸਕਣਗੇ।

ਰਾਂਚੀ-ਪਟਨਾ ਵੰਦੇ ਭਾਰਤ ਐਕਸਪ੍ਰੈਸ ਬਿਹਾਰ ਅਤੇ ਝਾਰਖੰਡ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਹੈ, ਜੋ ਦੋਵਾਂ ਰਾਜਾਂ ਦੀ ਰਾਜਧਾਨੀ ਨੂੰ ਜੋੜਨ ਦਾ ਕੰਮ ਕਰੇਗੀ। ਦੋਵਾਂ ਰਾਜਾਂ ਨੂੰ ਸਿੱਧੇ ਜੋੜਨ ਲਈ ਅਜਿਹੀ ਵਧੀਆ ਰੇਲਗੱਡੀ ਦੀ ਲੋੜ ਸੀ ਜੋ ਹੁਣ ਪੂਰੀ ਹੋ ਗਈ ਹੈ। ਜਦੋਂ ਕਿ ਧਾਰਵਾੜ-ਬੰਗਲੌਰ ਵੰਦੇ ਭਾਰਤ ਐਕਸਪ੍ਰੈਸ ਕਰਨਾਟਕ ਦੇ ਉੱਤਰੀ ਹਿੱਸੇ ਨੂੰ ਦੱਖਣੀ ਹਿੱਸੇ ਨਾਲ ਜੋੜਨ ਲਈ ਕੰਮ ਕਰੇਗੀ, ਇਸ ਦੇ ਨਾਲ ਹੀ ਰਾਜ ਦੇ ਕਈ ਵੱਡੇ ਸ਼ਹਿਰ ਜਿਵੇਂ ਕਿ ਧਾਰਵਾੜ, ਹੁਬਲੀ ਅਤੇ ਦਾਵਾਂਗੇਰੇ ਨੂੰ ਰਾਜਧਾਨੀ ਬੈਂਗਲੁਰੂ ਨਾਲ ਐਕਸਪ੍ਰੈਸ ਰੇਲਗੱਡੀ ਰਾਹੀਂ ਸਿੱਧੇ ਜੋੜਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...