September 13, 2026, 1:30 am
----------- Advertisement -----------
HomeNewsLatest Newsਪੀਐਮ ਮੋਦੀ ਨੇ ਗਰਮੀ ਨੂੰ ਲੈ ਕੇ ਕੀਤੀ ਉੱਚ ਪੱਧਰੀ ਮੀਟਿੰਗ, ਅਧਿਕਾਰੀਆਂ...

ਪੀਐਮ ਮੋਦੀ ਨੇ ਗਰਮੀ ਨੂੰ ਲੈ ਕੇ ਕੀਤੀ ਉੱਚ ਪੱਧਰੀ ਮੀਟਿੰਗ, ਅਧਿਕਾਰੀਆਂ ਨੂੰ ਮੌਸਮ ਦੀ ਜਾਣਕਾਰੀ ਸਰਲ ਭਾਸ਼ਾ ‘ਚ ਦੇਣ ਲਈ ਵੀ ਕਿਹਾ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰ ਆਉਣ ਵਾਲੇ ਗਰਮੀ ਦੇ ਮੌਸਮ ਅਤੇ ਮਾਨਸੂਨ ਨਾਲ ਸਬੰਧਤ ਤਿਆਰੀਆਂ ਦਾ ਜਾਇਜ਼ਾ ਲਿਆ। ਬੈਠਕ ‘ਚ ਮੋਦੀ ਨੇ ਅਧਿਕਾਰੀਆਂ ਨੂੰ ਮੌਸਮ ਦੀ ਜਾਣਕਾਰੀ ਸਰਲ ਭਾਸ਼ਾ ‘ਚ ਦੇਣ ਲਈ ਕਿਹਾ। ਹਸਪਤਾਲਾਂ ਦਾ ਫਾਇਰ ਆਡਿਟ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ। ਇਸ ਮਟਿੰਗ ‘ਚ ਪ੍ਰਧਾਨ ਮੰਤਰੀ ਨੂੰ ਅਗਲੇ ਕੁਝ ਮਹੀਨਿਆਂ ਲਈ ਮੌਸਮ ਦੀ ਭਵਿੱਖਬਾਣੀ, ਸੰਭਾਵਤ ਮਾਨਸੂਨ, ਹਾੜ੍ਹੀ ਦੀਆਂ ਫਸਲਾਂ ‘ਤੇ ਮੌਸਮ ਦੇ ਪ੍ਰਭਾਵ ਅਤੇ ਪ੍ਰਮੁੱਖ ਫਸਲਾਂ ਦੇ ਅਨੁਮਾਨਿਤ ਝਾੜ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਗਰਮੀਆਂ ਦੇ ਮੌਸਮ ਦੌਰਾਨ ਸੰਭਾਵਿਤ ਆਫ਼ਤਾਂ ਅਤੇ ਸਥਿਤੀਆਂ ਲਈ ਤਿਆਰ ਕਰਨ ਲਈ ਚੱਲ ਰਹੇ ਯਤਨਾਂ ਬਾਰੇ ਵੀ ਜਾਣਕਾਰੀ ਦਿੱਤੀ।
ਪੀਐਮ ਮੋਦੀ ਨੇ ਕਿਹਾ ਕਿ ਮੌਸਮ ਨੂੰ ਦੇਖਦੇ ਹੋਏ ਹਰ ਜ਼ਰੂਰੀ ਤਿਆਰੀ ਕੀਤੀ ਜਾਣੀ ਚਾਹੀਦੀ ਹੈ। ਡਾਕਟਰਾਂ, ਨਗਰਪਾਲਿਕਾ ਅਤੇ ਪੰਚਾਇਤ, ਆਰਏਐਫ ਟੀਮਾਂ ਨੂੰ ਪਹਿਲਾਂ ਤੋਂ ਹੀ ਸੁਚੇਤ ਕਰਨਾ ਚਾਹੀਦਾ ਹੈ। ਅੱਤ ਦੀ ਗਰਮੀ ਨਾਲ ਨਜਿੱਠਣ ਲਈ ਸਕੂਲਾਂ ਵਿੱਚ ਬੱਚਿਆਂ ਨੂੰ ਮਲਟੀਮੀਡੀਆ ਲੈਕਚਰਾਂ ਦੀ ਮਦਦ ਨਾਲ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਪੀਐਮ ਮੋਦੀ ਨੇ ਆਈਐਮਡੀ ਨੂੰ ਰੋਜ਼ਾਨਾ ਮੌਸਮ ਦੀ ਭਵਿੱਖਬਾਣੀ ਇਸ ਤਰ੍ਹਾਂ ਜਾਰੀ ਕਰਨ ਲਈ ਕਿਹਾ ਕਿ ਕੋਈ ਵੀ ਇਸ ਨੂੰ ਆਸਾਨੀ ਨਾਲ ਸਮਝ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...