ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਅਹਿਮਦਾਬਾਦ ਵਿੱਚ ਇੰਡੀਅਨ ਨੈਸ਼ਨਲ ਸੈਂਟਰ ਫਾਰ ਸਪੇਸ ਪ੍ਰਮੋਸ਼ਨ ਐਂਡ ਅਥਾਰਾਈਜ਼ੇਸ਼ਨ (IN-SPACE) ਦੇ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ। ਇਸ ਨੂੰ ਕੇਂਦਰੀ ਮੰਤਰੀ ਮੰਡਲ ਨੇ ਜੂਨ 2020 ਵਿੱਚ ਪ੍ਰਵਾਨਗੀ ਦਿੱਤੀ ਸੀ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਮੋਦੀ ਨੇ IN-SPACE ਦੇ ਹੈੱਡਕੁਆਰਟਰ ਦਾ ਨਿਰੀਖਣ ਵੀ ਕੀਤਾ।
ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਅੱਜ 21ਵੀਂ ਸਦੀ ਦੇ ਆਧੁਨਿਕ ਭਾਰਤ ਦੀ ਵਿਕਾਸ ਯਾਤਰਾ ਵਿੱਚ ਇੱਕ ਸ਼ਾਨਦਾਰ ਅਧਿਆਏ ਜੁੜ ਗਿਆ ਹੈ। ਇੰਡੀਅਨ ਨੈਸ਼ਨਲ ਸੈਂਟਰ ਫਾਰ ਸਪੇਸ ਐਨਹਾਂਸਮੈਂਟ ਐਂਡ ਅਥਾਰਾਈਜ਼ੇਸ਼ਨ (IN-SPACE) ਦੇ ਮੁੱਖ ਦਫਤਰ ਲਈ ਸਾਰੇ ਦੇਸ਼ਵਾਸੀਆਂ ਅਤੇ ਵਿਗਿਆਨਕ ਭਾਈਚਾਰੇ ਨੂੰ ਬਹੁਤ-ਬਹੁਤ ਵਧਾਈਆਂ। ਉਨ੍ਹਾਂ ਕਿਹਾ ਕਿ ਇਨ-ਸਪੇਸ ਭਾਰਤ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦੇਵੇਗਾ। ਭਾਵੇਂ ਉਹ ਸਰਕਾਰੀ ਜਾਂ ਨਿੱਜੀ ਖੇਤਰ ਵਿੱਚ ਕੰਮ ਕਰ ਰਹੇ ਹਨ, ਇਨ-ਸਪੇਸ ਸਾਰਿਆਂ ਲਈ ਵਧੀਆ ਮੌਕੇ ਪੈਦਾ ਕਰੇਗਾ। ਇਨ-ਸਪੇਸ ਵਿੱਚ ਭਾਰਤ ਦੇ ਪੁਲਾੜ ਉਦਯੋਗ ਵਿੱਚ ਕ੍ਰਾਂਤੀ ਲਿਆਉਣ ਦੀ ਸਮਰੱਥਾ ਹੈ।
----------- Advertisement -----------
ਪ੍ਰਧਾਨ ਮੰਤਰੀ ਮੋਦੀ ਨੇ ਅਹਿਮਦਾਬਾਦ ‘ਚ IN-SPACE ਹੈੱਡਕੁਆਰਟਰ ਦਾ ਕੀਤਾ ਉਦਘਾਟਨ
Published on
----------- Advertisement -----------
----------- Advertisement -----------












