ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਗੁਜਰਾਤ ਦੇ ਤਿੰਨ ਦਿਨਾਂ ਦੌਰੇ ‘ਤੇ ਹਨ। ਉਹ ਐਤਵਾਰ ਸ਼ਾਮ 6.30 ਵਜੇ ਅਹਿਮਦਾਬਾਦ ਪਹੁੰਚੇ। ਹਵਾਈ ਅੱਡੇ ‘ਤੇ ਮੁੱਖ ਮੰਤਰੀ ਭੂਪੇਂਦਰ ਪਟੇਲ, ਰਾਜਪਾਲ ਆਚਾਰੀਆ ਦੇਵਵਰਤ ਅਤੇ ਕੇਂਦਰੀ ਜਲ ਸਰੋਤ ਮੰਤਰੀ ਸੀਆਰ ਪਾਟਿਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਹਵਾਈ ਅੱਡੇ ਤੋਂ ਹੀ ਸੜਕ ਰਾਹੀਂ ਵਡਸਰ ਲਈ ਰਵਾਨਾ ਹੋਏ। ਇੱਥੇ ਉਹ ਹਵਾਈ ਸੈਨਾ ਦੇ ਨਵੇਂ ਆਪਰੇਸ਼ਨ ਕੰਪਲੈਕਸ ਦਾ ਉਦਘਾਟਨ ਕਰਨਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਤੋਂ ਬਾਅਦ ਉਹ ਗਾਂਧੀਨਗਰ ਰਾਜ ਭਵਨ ‘ਚ ਭਾਜਪਾ ਨੇਤਾਵਾਂ ਨਾਲ ਮੁਲਾਕਾਤ ਕਰਨਗੇ ਅਤੇ ਰਾਤ ਇੱਥੇ ਆਰਾਮ ਕਰਨਗੇ। ਸੋਮਵਾਰ ਨੂੰ ਪ੍ਰਧਾਨ ਮੰਤਰੀ ਅਹਿਮਦਾਬਾਦ ਵਿੱਚ 8,000 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ 16 ਸਤੰਬਰ ਨੂੰ ਸਵੇਰੇ 09:45 ਵਜੇ ਗਾਂਧੀਨਗਰ ਵਿੱਚ ਪ੍ਰਧਾਨ ਮੰਤਰੀ ਸੂਰਜ ਘਰ ਮੁਫਤ ਬਿਜਲੀ ਯੋਜਨਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ।
----------- Advertisement -----------
ਤਿੰਨ ਦਿਨਾਂ ਦੌਰੇ ‘ਤੇ ਗੁਜਰਾਤ ਪਹੁੰਚੇ PM ਮੋਦੀ; ਹਵਾਈ ਸੈਨਾ ਦੇ ਨਵੇਂ ਆਪਰੇਸ਼ਨ ਕੰਪਲੈਕਸ ਦਾ ਕਰਨਗੇ ਉਦਘਾਟਨ
Published on
----------- Advertisement -----------
----------- Advertisement -----------