ਅੱਜ ਵਿਸ਼ਵ ਵਾਤਾਵਰਨ ਦਿਵਸ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਖੁਦ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਨੂੰ ‘ਇਕ ਰੁੱਖ ਮਾਂ ਦੇ ਨਾਂ’ ਦਾ ਨਾਮ ਦਿੱਤਾ ਗਿਆ ਹੈ। ਇਸ ਦੀ ਸ਼ੁਰੂਆਤ ਖੁਦ ਪੀਐਮ ਮੋਦੀ ਨੇ ਇੱਕ ਬੂਟਾ ਲਗਾ ਕੇ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧ ਜੈਅੰਤੀ ਪਾਰਕ ਵਿੱਚ ਬੂਟਾ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਦਾ ਉਦੇਸ਼ ਦੇਸ਼ ਭਰ ਵਿੱਚ ਮੁਹਿੰਮ ਚਲਾ ਕੇ ਵੱਧ ਤੋਂ ਵੱਧ ਰੁੱਖ ਲਗਾਉਣਾ ਹੈ।
ਪੀਐਮ ਮੋਦੀ ਨੇ ਅੱਜ ਕਰੀਬ 10.45 ਵਜੇ ਬੁੱਧ ਜੈਅੰਤੀ ਪਾਰਕ ਵਿੱਚ ਬੂਟੇ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਅਤੇ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਇਸ ਮੁਹਿੰਮ ਰਾਹੀਂ ਦੇਸ਼ ਭਰ ਵਿੱਚ ਰੁੱਖ ਲਗਾਉਣ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਯੋਜਨਾ ਬਣਾਈ ਹੈ ਤਾਂ ਜੋ ਵਧਦੀ ਗਲੋਬਲ ਵਾਰਮਿੰਗ ਨਾਲ ਨਜਿੱਠਿਆ ਜਾ ਸਕੇ।
----------- Advertisement -----------
ਵਿਸ਼ਵ ਵਾਤਾਵਰਣ ਦਿਵਸ ਮੌਕੇ PM ਮੋਦੀ ਦਾ ਵੱਡਾ ਉਪਰਾਲਾ,ਕੀਤੀ ਇਸ ਖਾਸ ਮੁਹਿੰਮ ਦੀ ਸ਼ੁਰੂਆਤ
Published on
----------- Advertisement -----------
----------- Advertisement -----------












