June 17, 2026, 12:42 am
----------- Advertisement -----------
HomeNewsBreaking NewsPM ਮੋਦੀ ਨੂੰ ਮਿਲਣ ਤੋਂ ਬਾਅਦ ਟੀਮ ਇੰਡੀਆ ਮੁੰਬਈ ਜਾਣ ਲਈ ਏਅਰਪੋਰਟ...

PM ਮੋਦੀ ਨੂੰ ਮਿਲਣ ਤੋਂ ਬਾਅਦ ਟੀਮ ਇੰਡੀਆ ਮੁੰਬਈ ਜਾਣ ਲਈ ਏਅਰਪੋਰਟ ਵੱਲ ਹੋਈ ਰਵਾਨਾ

Published on

----------- Advertisement -----------

ਨਵੀਂ ਦਿੱਲੀ, 4 ਜੁਲਾਈ 2024 – ਟੀ-20 ਵਿਸ਼ਵ ਕੱਪ ਜਿੱਤ ਕੇ ਵਾਪਸੀ ਕਰਨ ਵਾਲੀ ਟੀਮ ਇੰਡੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਪ੍ਰਧਾਨ ਮੰਤਰੀ ਨੇ ਟੀਮ ਦੇ ਖਿਡਾਰੀਆਂ ਨਾਲ ਕਰੀਬ ਦੋ ਘੰਟੇ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਖਿਡਾਰੀ ਹਵਾਈ ਅੱਡੇ ਲਈ ਰਵਾਨਾ ਹੋਏ। ਟੀਮ ਰਾਤ 10:46 ‘ਤੇ PM ਦੀ ਰਿਹਾਇਸ਼ ‘ਤੇ ਉਨ੍ਹਾਂ ਨੂੰ ਮਿਲਣ ਪਹੁੰਚੀ ਸੀ।

ਇਸ ਤੋਂ ਪਹਿਲਾਂ ਟੀਮ ਨੇ ਹੋਟਲ ਆਈ.ਟੀ.ਸੀ ਮੌਰੀਆ ‘ਚ ਵਿਸ਼ੇਸ਼ ਕੇਕ ਕੱਟਿਆ। ਇੱਥੇ ਕਪਤਾਨ ਰੋਹਿਤ ਸ਼ਰਮਾ ਦੇ ਨਾਲ ਰਿਸ਼ਭ ਪੰਤ, ਸੂਰਿਆਕੁਮਾਰ ਅਤੇ ਹਾਰਦਿਕ ਪੰਡਯਾ ਵਰਗੇ ਖਿਡਾਰੀ ਭੰਗੜਾ ਪਾਉਂਦੇ ਨਜ਼ਰ ਆਏ। ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ, ਬੀਸੀਸੀਆਈ ਸਕੱਤਰ ਜੈ ਸ਼ਾਹ ਅਤੇ ਪ੍ਰਧਾਨ ਰੋਜਰ ਬਿੰਨੀ ਨੇ ਕੇਕ ਵੀ ਕੱਟਿਆ। ਇੱਥੇ ਭਾਰਤੀ ਪ੍ਰਸ਼ੰਸਕ ਆਪਣੇ ਚਹੇਤੇ ਹੀਰੋ ਦੀ ਇੱਕ ਝਲਕ ਪਾਉਣ ਲਈ ਬੇਤਾਬ ਸਨ।

ਫਿਰ ਸ਼ਾਮ 5 ਵਜੇ ਤੋਂ ਟੀਮ ਦੀ ਜਿੱਤ ਪਰੇਡ ਹੋਵੇਗੀ। ਖੁੱਲ੍ਹੀ ਛੱਤ ਵਾਲੀ ਬੱਸ ਪਰੇਡ ਲਈ ਤਿਆਰ ਹੈ। ਟੀਮ ਮੈਰੀਨ ਪੁਆਇੰਟ ਤੋਂ ਵਾਨਖੇੜੇ ਸਟੇਡੀਅਮ ਤੱਕ ਖੁੱਲ੍ਹੀ ਛੱਤ ਵਾਲੀ ਬੱਸ ਰਾਹੀਂ ਜਾਵੇਗੀ। ਫਿਰ ਸਨਮਾਨ ਸਮਾਰੋਹ ਵਿੱਚ ਖਿਡਾਰੀਆਂ ਨੂੰ ਇਨਾਮ ਦਿੱਤਾ ਜਾਵੇਗਾ, ਜਿੱਥੇ ਪ੍ਰਸ਼ੰਸਕਾਂ ਨੂੰ ਮੁਫਤ ਦਾਖਲਾ ਦਿੱਤਾ ਜਾਵੇਗਾ। ਮੁੰਬਈ ਪੁਲਿਸ ਦੇ ਸੰਯੁਕਤ ਸੀਪੀ (ਕਾਨੂੰਨ ਅਤੇ ਵਿਵਸਥਾ) ਸਤਿਆਨਾਰਾਇਣ ਚੌਧਰੀ ਨੇ ਕਿਹਾ ਕਿ ਭਾਰਤੀ ਟੀਮ ਦੀ ਜਿੱਤ ਪਰੇਡ ਲਈ ਅਸੀਂ ਐਮਸੀਸੀਏ, ਐਮਸੀਏ ਅਤੇ ਬੀਸੀਸੀਆਈ ਨਾਲ ਗੱਲਬਾਤ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...