ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਸ਼ੁੱਕਰਵਾਰ ਸ਼ਾਮ ਨੂੰ ਜੀ-20 ਸੰਮੇਲਨ ਲਈ ਭਾਰਤ ਪਹੁੰਚੇ। ਦਿੱਲੀ ਪਹੁੰਚ ਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਇਸ ਬੈਠਕ ‘ਚ ਪੀਐੱਮਓ ਨੇ ਕਿਹਾ ਕਿ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਈ। ਦੋਵਾਂ ਨੇਤਾਵਾਂ ਨੇ ਭਾਰਤ ਅਤੇ ਅਮਰੀਕਾ ਦੇ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ।
ਜੋਅ ਬਾਇਡਨ ਨਾਲ ਮੁਲਾਕਾਤ ਤੋਂ ਬਾਅਦ ਮੋਦੀ ਨੇ ਸੋਸ਼ਲ ਮੀਡੀਆ ‘ਤੇ ਕਿਹਾ- 7 ਲੋਕ ਕਲਿਆਣ ਮਾਰਗ ‘ਤੇ ਰਾਸ਼ਟਰਪਤੀ ਜੋਅ ਬਾਇਡਨ ਦਾ ਸਵਾਗਤ ਕਰਕੇ ਖੁਸ਼ੀ ਹੋਈ। ਸਾਡੀ ਮੁਲਾਕਾਤ ਬਹੁਤ ਫਲਦਾਇਕ ਰਹੀ। ਅਸੀਂ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ। ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਮੁੱਦਿਆਂ ‘ਤੇ ਸਹਿਯੋਗ ਵਧੇਗਾ। ਇਸ ਦੇ ਨਾਲ ਹੀ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਸੰਪਰਕ ਵੀ ਵਧੇਗਾ।
ਇਸ ਤੋਂ ਪਹਿਲਾਂ ਬਾਇਡਨ ਦੇ ਪਾਲਮ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਕੇਂਦਰੀ ਮੰਤਰੀ ਜਨਰਲ ਵੀਕੇ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਬਾਇਡਨ ਨੇ ਫਿਰ ਭਾਰਤ ਵਿਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਅਤੇ ਉਨ੍ਹਾਂ ਦੀ ਬੇਟੀ ਮਾਇਆ ਨਾਲ ਵੀ ਮੁਲਾਕਾਤ ਕੀਤੀ।
----------- Advertisement -----------
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਮੀਟਿੰਗ ਤੋਂ ਬਾਅਦ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ
Published on
----------- Advertisement -----------

----------- Advertisement -----------