November 4, 2026, 12:19 pm
----------- Advertisement -----------
HomeNewsLatest Newsਪੀ ਐਮ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨਾਲ ਕੀਤੀ...

ਪੀ ਐਮ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨਾਲ ਕੀਤੀ ਮੁਲਾਕਾਤ, ਸ਼ਿੰਜੋ ਆਬੇ ਨੂੰ ਯਾਦ ਕਰ ਹੋਏ ਭਾਵੁਕ

Published on

----------- Advertisement -----------

ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦਾ ਅੰਤਿਮ ਸਸਕਾਰ ਟੋਕੀਓ ਦੇ ਨਿਪੋਨ ਬੁਡੋਕਾਨ ਕਮਿਊਨਿਟੀ ਸੈਂਟਰ ਵਿੱਚ ਕੀਤਾ ਜਾ ਰਿਹਾ ਹੈ। ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕਰਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਜਾਪਾਨ ਪਹੁੰਚੇ ਅਤੇ ਉਥੇ ਉਨ੍ਹਾਂ ਨੇ ਜਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ। ਫੂਮਿਓ ਕਿਸ਼ਿਦਾ ਨਾਲ ਦੁਵੱਲੀ ਮੁਲਾਕਾਤ ਦੌਰਾਨ ਪੀਐਮ ਮੋਦੀ ਨੇ ਕਿਹਾ, ਮੈਨੂੰ ਭਰੋਸਾ ਹੈ ਕਿ ਤੁਹਾਡੀ ਅਗਵਾਈ ਵਿੱਚ ਭਾਰਤ-ਜਾਪਾਨ ਸਬੰਧ ਡੂੰਘੇ ਹੋਣਗੇ ਅਤੇ ਨਵੀਆਂ ਉਚਾਈਆਂ ਨੂੰ ਛੂਹਣਗੇ ਅਤੇ ਅਸੀਂ ਵਿਸ਼ਵ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਢੁਕਵੀਂ ਭੂਮਿਕਾ ਨਿਭਾਉਣ ਦੇ ਯੋਗ ਹੋਵਾਂਗੇ।ਅਧਿਕਾਰਤ ਜਾਣਕਾਰੀ ਦੇ ਅਨੁਸਾਰ, ਪ੍ਰਧਾਨ ਮੰਤਰੀ ਪੀਐਮ ਮੋਦੀ ਨੇ ਇੱਕ ਮੁਕਤ, ਖੁੱਲੇ ਅਤੇ ਸੰਮਲਿਤ ਇੰਡੋ-ਪੈਸੀਫਿਕ ਖੇਤਰ ਦੇ ਵਿਜ਼ਨ ਨੂੰ ਰੂਪ ਦੇਣ ਵਿੱਚ ਆਬੇ ਦੇ ਯੋਗਦਾਨ ਨੂੰ ਵੀ ਯਾਦ ਕੀਤਾ।
ਆਪਣੇ ਬਿਆਨ ਵਿੱਚ ਪੀ ਐਮ ਮੋਦੀ ਨੇ ਕਿਹਾ, “ਅਸੀਂ ਅੱਜ ਦੁੱਖ ਦੀ ਇਸ ਘੜੀ ਵਿੱਚ ਇਕੱਠੇ ਹੋਏ ਹਾਂ। ਅੱਜ ਜਪਾਨ ਆਉਣ ਤੋਂ ਬਾਅਦ ਮੈਂ ਹੋਰ ਉਦਾਸ ਮਹਿਸੂਸ ਕਰ ਰਿਹਾ ਹਾਂ। ਕਿਉਂਕਿ ਪਿਛਲੀ ਵਾਰ ਜਦੋਂ ਮੈਂ ਆਇਆ ਸੀ ਤਾਂ ਮੈਂ ਆਬੇ ਨਾਲ ਬਹੁਤ ਲੰਬੀ ਗੱਲਬਾਤ ਕੀਤੀ ਸੀ। ਅਤੇ ਕਦੇ ਸੋਚਿਆ ਨਹੀਂ ਸੀ ਕਿ ਜਾਣ ਤੋਂ ਬਾਅਦ ਅਜਿਹੀ ਖ਼ਬਰ ਸੁਣਨ ਦਾ ਮੌਕਾ ਮਿਲੇਗਾ। ਪੂਰਾ ਭਾਰਤ ਸ਼ਿੰਜੋ ਆਬੇ ਨੂੰ ਯਾਦ ਕਰ ਰਿਹਾ ਹੈ।ਇਸ ਦੇ ਨਾਲ ਹੀ ਕਿਸ਼ਿਦਾ ਦੀ ਭੂਮਿਕਾ ਦੀ ਸ਼ਲਾਘਾ ਕਰਦੇ ਹੋਏ, ਪੀਐਮ ਮੋਦੀ ਨੇ ਕਿਹਾ, “ਆਬੇ ਅਤੇ ਉਨ੍ਹਾਂ ਦੇ ਨਾਲ ਵਿਦੇਸ਼ ਮੰਤਰੀ ਵਜੋਂ ਤੁਸੀਂ ਭਾਰਤ-ਜਾਪਾਨ ਸਬੰਧਾਂ ਨੂੰ ਨਵੀਆਂ ਉਚਾਈਆਂ ‘ਤੇ ਲੈ ਕੇ ਗਏ ਅਤੇ ਕਈ ਖੇਤਰਾਂ ਵਿੱਚ ਇਸ ਦਾ ਵਿਸਤਾਰ ਕੀਤਾ। ਭਾਰਤ-ਜਾਪਾਨ ਦੀ ਦੋਸਤੀ ਨੇ ਵਿਸ਼ਵ ਪੱਧਰ ‘ਤੇ ਪ੍ਰਭਾਵ ਪੈਦਾ ਕਰਨ ਵਿੱਚ ਵੀ ਵੱਡੀ ਭੂਮਿਕਾ ਨਿਭਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਵਲ ਹਸਪਤਾਲ ਪੱਟੀ ‘ਚ ਇੱਕ ਕਰੋੜ ਰੁਪਏ ਦਾ ਗਬਨ, ਆਡਿਟ ਦੌਰਾਨ ਹੋਇਆ ਖੁਲਾਸਾ, ਮੁਲਜ਼ਮ ਫ਼ਰਾਰ

 ਸਿਵਲ ਹਸਪਤਾਲ ਪੱਟੀ ਵਿਖੇ ਸਰਕਾਰੀ ਫੰਡਾਂ (Corruption in Governmet Funds) ਦੀ ਵਰਤੋਂ ਵਿੱਚ ਵੱਡੀਆਂ...

ਡਾ. ਸੇਹਰ ਓਮਪ੍ਰਕਾਸ਼ ਨੇ ਜਿੱਤਿਆ ਥਰਡ ਰਨਰ-ਅੱਪ ਦਾ ਖ਼ਿਤਾਬ, ਪੰਜਾਬ ਦਾ ਨਾਮ ਕੀਤਾ ਰੌਸ਼ਨ

ਸ੍ਰੀਲੰਕਾ ਵਿੱਚ ਕਰਵਾਏ ਗਏ ਵੱਕਾਰੀ ਕੌਮਾਂਤਰੀ ਸੁੰਦਰਤਾ ਮੁਕਾਬਲੇ 'ਮਿਸਿਜ਼ ਯੂਨੀਵਰਸ 2026' ਵਿੱਚ ਭਾਰਤ ਦੀ...

ਸੁਪਰੀਮ ਕੋਰਟ ਨੇ ਖੁੱਲ੍ਹੇਆਮ ਪਟਾਕਿਆਂ ਦੀ ਵਿਕਰੀ ’ਤੇ ਪ੍ਰਗਟਾਈ ਚਿੰਤਾ

 ਸੁਪਰੀਮ ਕੋਰਟ ਦੇ ਆਦੇਸ਼ ਦੇ ਬਾਵਜੂਦ ਖੁੱਲ੍ਹੇਆਮ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ’ਤੇ...

ਝੋਟਾ ਕਤਲਕਾਂਡ ਮਾਮਲੇ ‘ਚ JCB ਲੈ ਕੇ ਮਾਨਸਾ ਪਹੁੰਚੀ CBI ਦੀ ਟੀਮ, ਪਹਿਲੀ ਗੋਲੀ ਦੇ ਸਬੂਤ ਦੀ ਕੀਤੀ ਜਾ ਰਹੀ ਭਾਲ

ਪਰਵਿੰਦਰ ਝੋਟਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਝੋਟੇ ਕਤਲਕਾਂਡ...

ਜਗਤਾਰ ਹਵਾਰਾ ਨੂੰ ਪੰਜਾਬ ਸ਼ਿਫ਼ਟ ਕਰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, IB ਰਿਪੋਰਟ ਮਗਰੋਂ 3 ਮਹੀਨੇ ਟਲੀ ਸੁਣਵਾਈ

ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ...

ਅਕਸਰ ਹੁੰਦਾ ਸੀ ਝਗੜਾ, ਘਰ ਵਾਪਸ ਆਉਂਦਿਆਂ ਹੀ ਲਈ ਪਤੀ ਨੇ ਜਾਨ…”; 2 ਸਾਲ ਪਹਿਲਾਂ ਹੋਇਆ ਸੀ ਵਿਆਹ ਤੇ ਹੁਣ ਹੋਇਆ ਦਰਦਨਾਕ ਅੰਤ

ਉੱਤਰ ਪ੍ਰਦੇਸ਼ ਦੇ ਨਿਗੋਹੀ ਇਲਾਕੇ ਦੇ ਤ੍ਰਿਲੋਕਾਪੁਰ ਪਿੰਡ ਵਿੱਚ ਮੰਗਲਵਾਰ ਦੁਪਹਿਰ ਇੱਕ ਵਿਅਕਤੀ ਨੇ...

CM ਭਗਵੰਤ ਮਾਨ ਨੇ 801 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ- ਹੁਣ ਤੱਕ ਦਿੱਤੀਆਂ 71,777 ਸਰਕਾਰੀ ਨੌਕਰੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 3 ਨਵੰਬਰ ਨੂੰ ਮੋਹਾਲੀ ਵਿਖੇ ਕਰਵਾਏ...

ਲੁਧਿਆਣਾ ’ਚ ਬੁਆਏਫਰੈਂਡ ’ਤੇ ਹਮਲੇ ਤੋਂ ਦੁਖੀ ਕੁੜੀ ਨੇ ਨਿਗਲਿਆ ਜ਼ਹਿਰ, ਦੋਵੇਂ ਧਿਰਾਂ ਵੱਲੋਂ ਗੰਭੀਰ ਇਲਜ਼ਾਮ

ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ਨੇੜੇ ਹਰਚਰਨ ਨਗਰ ਇਲਾਕੇ ‘ਚ ਪ੍ਰੇਮ ਸਬੰਧਾਂ ਨੂੰ ਲੈ...

ਜਥੇਦਾਰ ਗੜਗੱਜ ਨੂੰ AI ਰਾਹੀਂ ਗੁਰਬਾਣੀ ਪ੍ਰਸਾਰ ’ਤੇ ਇਤਰਾਜ਼, AI ਕੰਪਨੀਆਂ ਨਾਲ ਕਰਨਗੇ ਸੰਪਰਕ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੰਡਨ...