July 11, 2026, 5:44 pm
----------- Advertisement -----------
HomeNewsLatest News'ਸਟੈਚੂ ਆਫ ਯੂਨਿਟੀ' ਪਹੁੰਚ ਪ੍ਰਧਾਨ ਮੰਤਰੀ ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ...

‘ਸਟੈਚੂ ਆਫ ਯੂਨਿਟੀ’ ਪਹੁੰਚ ਪ੍ਰਧਾਨ ਮੰਤਰੀ ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ

Published on

----------- Advertisement -----------

ਦੇਸ਼ ਅੱਜ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਮਨਾ ਰਿਹਾ ਹੈ। ਇਸ ਖਾਸ ਮੌਕੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਟੈਚੂ ਆਫ ਯੂਨਿਟੀ ‘ਤੇ ਪਹੁੰਚ ਕੇ ਲੋਹ ਪੁਰਸ਼ ਨੂੰ ਸ਼ਰਧਾਂਜਲੀ ਦਿੱਤੀ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਉੱਥੇ ਆਯੋਜਿਤ ਪਰੇਡ ਨੂੰ ਸਲਾਮੀ ਵੀ ਦਿੱਤੀ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਹਿਲਾਂ ਵਾਂਗ ਅੱਜ ਵੀ ਭਾਰਤ ਦੀ ਤਰੱਕੀ ਤੋਂ ਪ੍ਰੇਸ਼ਾਨ ਤਾਕਤਾਂ ਮੌਜੂਦ ਹਨ। ਉਹ ਸਾਨੂੰ ਤੋੜਨ ਅਤੇ ਵੰਡਣ ਦੀ ਕੋਸ਼ਿਸ਼ ਕਰਦੀਆਂ ਹਨ। ਉਹ ਸਾਨੂੰ ਜਾਤਾਂ ਦੇ ਨਾਂ ‘ਤੇ ਇੱਕ ਦੂਜੇ ਦੇ ਖਿਲਾਫ ਖੜਾ ਕਰਨ ਦੀ ਕੋਸ਼ਿਸ਼ ਕਰਦੇ ਹਨ। ਸਾਨੂੰ ਖੇਤਰਾਂ ਦੇ ਨਾਂ ‘ਤੇ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਕ ਭਾਰਤੀ ਭਾਸ਼ਾ ਨੂੰ ਦੂਜੀ ਭਾਰਤੀ ਭਾਸ਼ਾ ਦਾ ਦੁਸ਼ਮਣ ਬਣਾਉਣ ਲਈ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਇਤਿਹਾਸ ਨੂੰ ਇਸ ਤਰ੍ਹਾਂ ਪੇਸ਼ ਕੀਤਾ ਗਿਆ ਹੈ ਕਿ ਲੋਕ ਇੱਕ ਦੂਜੇ ਨਾਲ ਜੁੜਦੇ ਨਹੀਂ ਸਗੋਂ ਇੱਕ ਦੂਜੇ ਤੋਂ ਦੂਰ ਹੋ ਜਾਂਦੇ ਹਨ। ਉਨ੍ਹਾਂ ਕਿਹਾ, “ਇਹ ਮੌਕਾ ਸਾਨੂੰ ਯਾਦ ਦਿਵਾਉਂਦਾ ਹੈ ਕਿ ਜੇਕਰ ਭਾਰਤ ਦੀ ਆਜ਼ਾਦੀ ਦੌਰਾਨ ਸਰਦਾਰ ਪਟੇਲ ਦੀ ਅਗਵਾਈ ਨਾ ਹੁੰਦੀ ਤਾਂ ਕੀ ਹੁੰਦਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲਵ ਮੈਰਿਜ ਕਰਵਾਉਣ ਤੋਂ ਬਾਅਦ ਘਰਵਾਲੇ ਨੇ ਪਤਨੀ ਦਾ ਕੀਤਾ ਕਤਲ

ਮਾਨਸਾ ਜ਼ਿਲ੍ਹੇ ਦੇ ਪਿੰਡ ਠੁਠੀਆ ਵਾਲੀ ਵਿੱਚ ਦੇਰ ਰਾਤ ਇੱਕ ਪਤੀ ਨੇ ਆਪਣੀ ਪਤਨੀ...

ਜੰਗਲ ’ਚ ਸ਼ੇਰ ਸਿਰਫ਼ ਇਕ ਹੀ ਹੁੰਦਾ ਹੈ, ਕੁਲਬੀਰ ਸਿੰਘ ਜੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਤਸਵੀਰ

 ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਜੋ ਕਿ ਵੜਿੰਗ ਦੇ ਸਮਰਥਕ ਸਨ, ਨੇ ਐਕਸ...

ਨਕੋਦਰ : ਬਾਈਕ ‘ਤੇ ਜਾ ਰਹੇ ਤਿੰਨ ਦੋਸਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, 2 ਦੀ ਮੌਤ

ਨਕੋਦਰ ਦੇ ਪਿੰਡ ਲੱਧੜਾਂ ਅੱਡੇ ‘ਤੇ ਵਾਪਰਿਆ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿਚ ਦੋ...

‘ਆਪ’ ਵਲੋਂ ਪੰਜਾਬ ਦੇ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ

ਆਮ ਆਦਮੀ ਪਾਰਟੀ ਪੰਜਾਬ ਵਲੋਂ ਬਲਾਕ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ।...

ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ…

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ...

ਭੂਪੇਸ਼ ਬਘੇਲ ਦੇ ਨਾਲ ਅੱਜ ਚੰਨੀ ਧੜੇ ਦੀ ਵੱਡੀ ਮੀਟਿੰਗ, ਰਾਜਾ ਵੜਿੰਗ ਰਹਿਣਗੇ ਬਾਹਰ

ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਦੇ ਵਿਚਕਾਰ ਪਾਰਟੀ...

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...