ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ‘ਵੀਰ ਬਾਲ ਦਿਵਸ’ ‘ਤੇ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ‘ਤੇ ਆਯੋਜਿਤ ਪ੍ਰੋਗਰਾਮ ‘ਚ ਸ਼ਿਰਕਤ ਕਰਨ ਲਈ ਪੀਐੱਮ ਮੋਦੀ ਦਿੱਲੀ ਦੇ ਮੇਜਰ ਧਿਆਨਚੰਦ ਸਟੇਡੀਅਮ ਪਹੁੰਚੇ ਅਤੇ ਇੱਥੇ ਸ਼ਬਦ ਕੀਰਤਨ ਸਰਵਣ ਕੀਤਾ। ਇਸ ਕੀਰਤਨ ਨੂੰ 300 ਬਾਲ ਕੀਰਤਨੀਆਂ ਨੇ ਗਾਇਆ।
ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮੈਂ ਆਪਣੀ ਸਰਕਾਰ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਜਿਸਨੂੰ 26 ਦਸੰਬਰ ਦੇ ਦਿਨ ਨੂੰ ‘ਵੀਰ ਬਾਲ ਦਿਵਸ’ ਐਲਾਨਣ ਦਾ ਮੌਕਾ ਮਿਲਿਆ। ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਚਰਨਾਂ ‘ਚ ਸੀਸ ਝੁਕਾਉਂਦਾ ਹਾਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ‘ਵੀਰ ਬਾਲ ਦਿਵਸ’ ਸਾਨੂੰ ਯਾਦ ਕਰਵਾਏਗਾ ਕਿ ਦਸ ਗੁਰੂਆਂ ਦਾ ਯੋਗਦਾਨ ਕੀ ਹੈ, ਦੇਸ਼ ਦੇ ਸਵੈ-ਮਾਣ ਲਈ ਸਿੱਖ ਪਰੰਪਰਾ ਦੀ ਕੁਰਬਾਨੀ ਕੀ ਹੈ। ‘ਵੀਰ ਬਾਲ ਦਿਵਸ’ ਸਾਨੂੰ ਦੱਸੇਗਾ ਕਿ ਭਾਰਤ ਕੀ ਹੈ, ਭਾਰਤ ਦੀ ਪਛਾਣ ਕੀ ਹੈ।”
----------- Advertisement -----------
‘ਵੀਰ ਬਾਲ ਦਿਵਸ’ ਸਮਾਗਮ ‘ਚ ਸ਼ਾਮਿਲ ਹੋਏ PM ਮੋਦੀ, ਕਿਹਾ – ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਚਰਨਾਂ ‘ਚ ਸੀਸ ਝੁਕਾਉਂਦਾ ਹਾਂ
Published on
----------- Advertisement -----------
----------- Advertisement -----------












