September 6, 2026, 12:27 pm
----------- Advertisement -----------
HomeNewsLatest News8 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ...

8 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ PM ਨਰੇਂਦਰ ਮੋਦੀ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ 17ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਕੀਤੀ ਗਈ। ਮੌਜੂਦਾ 17ਵੀਂ ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਕੋਲ ਲੋਕ ਸਭਾ ਭੰਗ ਕਰਨ ਦਾ ਅਧਿਕਾਰ ਹੁੰਦਾ ਹੈ ਪਰ ਰਾਸ਼ਟਰਪਤੀ ਪ੍ਰਧਾਨ ਮੰਤਰੀ ਜਾਂ ਕੇਂਦਰੀ ਮੰਤਰੀ ਮੰਡਲ ਦੀ ਸਲਾਹ ‘ਤੇ ਹੀ ਲੋਕ ਸਭਾ ਨੂੰ ਭੰਗ ਕਰ ਸਕਦਾ ਹੈ। ਹੁਣ ਜਦੋਂ ਕੈਬਨਿਟ ਨੇ ਲੋਕ ਸਭਾ ਭੰਗ ਕਰਨ ਦੀ ਸਿਫਾਰਿਸ਼ ਕਰ ਦਿੱਤੀ ਹੈ ਤਾਂ ਰਾਸ਼ਟਰਪਤੀ ਦੀ ਮਨਜ਼ੂਰੀ ਨਾਲ 17ਵੀਂ ਲੋਕ ਸਭਾ ਨੂੰ ਭੰਗ ਕਰ ਦਿੱਤਾ ਜਾਵੇਗਾ।
ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਅਤੇ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਨੂੰ ਸਦਨ ਵਿੱਚ ਬਹੁਮਤ ਮਿਲਣ ਤੋਂ ਬਾਅਦ ਸੰਭਾਵਿਤ ਸਰਕਾਰ ਦੇ ਗਠਨ ਦੇ ਮੁੱਦੇ ‘ਤੇ ਚਰਚਾ ਕੀਤੀ ਗਈ। ਮੀਟਿੰਗ ਸਵੇਰੇ 11.30 ਵਜੇ ਪ੍ਰਧਾਨ ਮੰਤਰੀ ਨਿਵਾਸ ‘ਤੇ ਸ਼ੁਰੂ ਹੋਈ। ਇਸ ਮੀਟਿੰਗ ਤੋਂ ਬਾਅਦ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੀ ਕੈਬਨਿਟ ਅਤੇ ਮੰਤਰੀ ਮੰਡਲ ਦੀ ਇਹ ਆਖਰੀ ਬੈਠਕ ਹੈ। ਸੂਤਰਾਂ ਮੁਤਾਬਕ 7 ਜੂਨ ਨੂੰ ਸੰਸਦੀ ਦਲ ਦੀ ਬੈਠਕ ਹੋਵੇਗੀ ਅਤੇ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਅਗਲੇ ਦਿਨ ਯਾਨੀ 8 ਜੂਨ ਨੂੰ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...