ਕੇਂਦਰ ਸਰਕਾਰ ਵੱਲੋਂ ਅੱਜ ਦੂਜਾ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰੀਬ 71 ਹਜ਼ਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਜਿਨ੍ਹਾਂ ਵਿਭਾਗਾਂ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ ਉਹ ਹਨ- ਅਧਿਆਪਕ, ਲੈਕਚਰਾਰ, ਨਰਸ, ਨਰਸਿੰਗ ਅਫਸਰ, ਡਾਕਟਰ, ਫਾਰਮਾਸਿਸਟ, ਰੇਡੀਓਗ੍ਰਾਫਰ ਅਤੇ ਹੋਰ ਤਕਨੀਕੀ ਅਤੇ ਪੈਰਾ-ਮੈਡੀਕਲ। ਇਸ ਤੋਂ ਇਲਾਵਾ, ਗ੍ਰਹਿ ਮੰਤਰਾਲੇ ਦੁਆਰਾ ਵੱਖ-ਵੱਖ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਵਿੱਚ ਵੱਡੀ ਗਿਣਤੀ ਵਿੱਚ ਖਾਲੀ ਅਸਾਮੀਆਂ ਵੀ ਭਰੀਆਂ ਜਾ ਰਹੀਆਂ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ 22 ਅਕਤੂਬਰ 2022 ਨੂੰ ਪਹਿਲਾ ਰੋਜ਼ਗਾਰ ਮੇਲਾ ਲਗਾਇਆ ਗਿਆ ਸੀ। ਉਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 75,000 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਦਰਅਸਲ ਮੋਦੀ ਸਰਕਾਰ ਨੇ 10 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ।
----------- Advertisement -----------
ਦੂਜਾ ਰੁਜ਼ਗਾਰ ਮੇਲਾ: ਪੀਐਮ ਮੋਦੀ ਅੱਜ 71 ਹਜ਼ਾਰ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ
Published on
----------- Advertisement -----------
----------- Advertisement -----------












