September 20, 2026, 9:35 am
----------- Advertisement -----------
HomeNewsLatest NewsPM ਮੋਦੀ ਅੱਜ ਕਰਨਾਟਕ ਅਤੇ ਮਹਾਰਾਸ਼ਟਰ ਦਾ ਕਰਨਗੇ ਦੌਰਾ, ਸੁਰੱਖਿਆ ਲਈ ਮੁੰਬਈ...

PM ਮੋਦੀ ਅੱਜ ਕਰਨਾਟਕ ਅਤੇ ਮਹਾਰਾਸ਼ਟਰ ਦਾ ਕਰਨਗੇ ਦੌਰਾ, ਸੁਰੱਖਿਆ ਲਈ ਮੁੰਬਈ ‘ਚ 4,500 ਪੁਲਿਸ ਮੁਲਾਜ਼ਮ ਤਾਇਨਾਤ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ (19 ਜਨਵਰੀ) ਨੂੰ ਕਰਨਾਟਕ ਅਤੇ ਮਹਾਰਾਸ਼ਟਰ ਵਿੱਚ ਕਈ ਨਵੇਂ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਮੁੰਬਈ ਵਿੱਚ ਪੀਐਮ ਮੋਦੀ ਦੀ ਸੁਰੱਖਿਆ ਦੇ ਮੱਦੇਨਜ਼ਰ 4,500 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਮੁੰਬਈ ਪੁਲਿਸ ਨੇ ਦੰਗਾ ਵਿਰੋਧੀ ਦਸਤੇ ਦੇ ਨਾਲ ਰਾਜ ਰਿਜ਼ਰਵ ਪੁਲਿਸ ਬਲ (SRPF) ਦੀਆਂ ਚਾਰ ਯੂਨਿਟਾਂ ਅਤੇ ਰੈਪਿਡ ਐਕਸ਼ਨ ਫੋਰਸ ਦੀ ਇੱਕ-ਇੱਕ ਯੂਨਿਟ ਤਾਇਨਾਤ ਕੀਤੀ ਹੈ।
ਪੀਐਮ ਮੋਦੀ ਦੇ ਦੌਰੇ ਦੌਰਾਨ ਕਿਸੇ ਵੀ ਡਰੋਨ ਜਾਂ ਰਿਮੋਟ ਕੰਟਰੋਲ ਡਿਵਾਈਸ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਮੋਦੀ ਸਭ ਤੋਂ ਪਹਿਲਾਂ ਕਰਨਾਟਕ ਜਾਣਗੇ। ਇਸ ਤੋਂ ਬਾਅਦ ਉਹ ਮਹਾਰਾਸ਼ਟਰ ਦੇ ਦੌਰੇ ‘ਤੇ ਜਾਣਗੇ। ਕਰਨਾਟਕ ਵਿੱਚ ਉਹ ਯਾਦਗੀਰ ਅਤੇ ਕਲਬੁਰਗੀ ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਕਰਨਾਟਕ ਵਿੱਚ, ਪ੍ਰਧਾਨ ਮੰਤਰੀ ਦੁਪਹਿਰ ਕਰੀਬ 12 ਵਜੇ ਯਾਦਗੀਰ ਜ਼ਿਲ੍ਹੇ ਦੇ ਕੋਡੇਕਲ ਵਿੱਚ ਸਿੰਚਾਈ, ਪੀਣ ਵਾਲੇ ਪਾਣੀ ਅਤੇ ਇੱਕ ਰਾਸ਼ਟਰੀ ਰਾਜਮਾਰਗ ਵਿਕਾਸ ਪ੍ਰੋਜੈਕਟ ਨਾਲ ਸਬੰਧਤ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਕਰਨਗੇ।
ਇਸ ਤੋਂ ਬਾਅਦ ਮਹਾਰਾਸ਼ਟਰ ਵਿੱਚ ਪ੍ਰਧਾਨ ਮੰਤਰੀ ਮੋਦੀ ਸ਼ਾਮ ਕਰੀਬ 5 ਵਜੇ ਮੁੰਬਈ ਵਿੱਚ 7 ​​ਸੀਵਰੇਜ ਟ੍ਰੀਟਮੈਂਟ ਪਲਾਂਟ, ਸੜਕ ਕੰਕਰੀਟਿੰਗ ਪ੍ਰੋਜੈਕਟ ਅਤੇ ਛਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਸ ਦੇ ਪੁਨਰ ਵਿਕਾਸ ਦਾ ਨੀਂਹ ਪੱਥਰ ਰੱਖਣਗੇ। ਇਸ ਤੋਂ ਬਾਅਦ ਸ਼ਾਮ ਕਰੀਬ 6:30 ਵਜੇ ਉਹ ਮੁੰਬਈ ਮੈਟਰੋ ਦੀਆਂ ਦੋ ਲਾਈਨਾਂ ਦਾ ਉਦਘਾਟਨ ਕਰਨਗੇ ਅਤੇ ਮੈਟਰੋ ਦੀ ਸਵਾਰੀ ਵੀ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...