18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਸਦਨ ਵਿੱਚ ਰਾਸ਼ਟਰੀ ਗੀਤ ਵਜਾਇਆ ਗਿਆ, ਉਪਰੰਤ ਪਿਛਲੇ ਸਦਨ ਦੇ ਮ੍ਰਿਤਕ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਪੀਐਮ ਮੋਦੀ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਪੀਐਮ ਮੋਦੀ ਤੋਂ ਬਾਅਦ ਉਨ੍ਹਾਂ ਦੀ ਕੈਬਨਿਟ ਦੇ ਲੋਕ ਸਭਾ ਮੈਂਬਰ ਸਹੁੰ ਚੁੱਕ ਰਹੇ ਹਨ।
ਇਸ ਵਾਰ ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਕੁਝ ਖਾਸ ਦੇਖਣ ਨੂੰ ਮਿਲਿਆ। ਪਹਿਲੀ ਵਾਰ ਸੰਸਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਨਵੇਂ ਸੰਸਦ ਭਵਨ ‘ਚ ਹੋਇਆ ਅਤੇ ਸੰਸਦ ਮੈਂਬਰਾਂ ਨੇ ਸਪੀਕਰ ਦੀ ਕੁਰਸੀ ਦੇ ਕੋਲ ਮੰਚ ‘ਤੇ ਸਹੁੰ ਚੁੱਕੀ, ਜਿਸ ਦੇ ਅੱਗੇ ਸੇਂਗੋਲ ਵੀ ਨਜ਼ਰ ਆਏ। ਜਦਕਿ ਇਸ ਤੋਂ ਪਹਿਲਾਂ ਸੰਸਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਸੀਟ ‘ਤੇ ਹੀ ਹੁੰਦਾ ਸੀ ਅਤੇ ਉਹ ਲੋਕ ਸਭਾ ਦੇ ਅੰਦਰ ਆਪਣੀ ਸੀਟ ‘ਤੇ ਖੜ੍ਹੇ ਹੋ ਕੇ ਸਹੁੰ ਚੁੱਕਦੇ ਸਨ।
18ਵੀਂ ਲੋਕ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੇ ਬਾਹਰ ਮੀਡੀਆ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਨਵੀਂ ਸੰਸਦ ਵਿੱਚ ਪਹਿਲੀ ਵਾਰ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ। ਪੀਐਮ ਮੋਦੀ ਨੇ ਕਿਹਾ, ‘ਸੰਸਦੀ ਲੋਕਤੰਤਰ ਵਿੱਚ ਅੱਜ ਦਾ ਦਿਨ ਸ਼ਾਨਦਾਰ ਹੈ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਇਹ ਸਹੁੰ ਚੁੱਕ ਸਮਾਗਮ ਸਾਡੀ ਨਵੀਂ ਸੰਸਦ ਵਿੱਚ ਹੋ ਰਿਹਾ ਹੈ। ਹੁਣ ਤੱਕ ਇਹ ਸਿਲਸਿਲਾ ਪੁਰਾਣੇ ਸੰਸਦ ਵਿੱਚ ਹੁੰਦਾ ਸੀ। ਅੱਜ ਮੈਂ ਸਾਰੇ ਸੰਸਦ ਮੈਂਬਰਾਂ ਦਾ ਦਿਲੋਂ ਸਵਾਗਤ ਕਰਦਾ ਹਾਂ। ਮੈਂ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।
----------- Advertisement -----------
PM ਨਰਿੰਦਰ ਮੋਦੀ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
Published on
----------- Advertisement -----------

----------- Advertisement -----------