ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਗੁਜਰਾਤ ਦੌਰੇ ਦੇ ਦੂਜੇ ਦਿਨ ਅੱਜ ਸਵੇਰ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਪਹੁੰਚੇ। ਇੱਥੇ ਉਨ੍ਹਾਂ ਨੇ ਲੋਹ ਪੁਰਸ਼ ਅਤੇ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ 148ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਇੱਥੇ ਪਟੇਲ ਦੀ ਦੁਨੀਆ ਦੀ ਸਭ ਤੋਂ ਉੱਚੀ ਮੂਰਤੀ (182 ਮੀਟਰ) ਸਥਿਤ ਹੈ। ਇਸ ਨੂੰ ਸਟੈਚੂ ਆਫ ਯੂਨਿਟੀ ਕਿਹਾ ਜਾਂਦਾ ਹੈ।
ਸਟੈਚੂ ਆਫ ਯੂਨਿਟੀ ਕੰਪਲੈਕਸ ਵਿੱਚ ਹੀ ਰਾਸ਼ਟਰੀ ਏਕਤਾ ਦਿਵਸ ਸਮਾਰੋਹ ਮਨਾਇਆ ਜਾ ਰਿਹਾ ਹੈ। ਪਟੇਲ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਇੱਥੇ ਲੋਕਾਂ ਨੂੰ ਏਕਤਾ ਦੀ ਸਹੁੰ ਚੁਕਾਈ ਅਤੇ ਕਿਹਾ – ਮੈਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਲਈ ਆਪਣੇ ਆਪ ਨੂੰ ਸਮਰਪਿਤ ਕਰਾਂਗਾ ਅਤੇ ਆਪਣੇ ਦੇਸ਼ ਵਾਸੀਆਂ ਵਿੱਚ ਇਸ ਸੰਦੇਸ਼ ਨੂੰ ਫੈਲਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ।
ਉਨ੍ਹਾਂ ਅੱਗੇ ਕਿਹਾ ਕਿ ਮੈਂ ਇਹ ਸਹੁੰ ਆਪਣੇ ਦੇਸ਼ ਦੀ ਏਕਤਾ ਦੀ ਭਾਵਨਾ ਨਾਲ ਲੈ ਰਿਹਾ ਹਾਂ, ਜੋ ਸਰਦਾਰ ਵੱਲਭ ਭਾਈ ਪਟੇਲ ਦੀ ਦੂਰਅੰਦੇਸ਼ੀ ਅਤੇ ਕਾਰਜਾਂ ਨਾਲ ਸੰਭਵ ਹੋਇਆ ਹੈ। ਮੈਂ ਆਪਣੇ ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਵੀ ਕਰਦਾ ਹਾਂ। ਇਸ ਦੇ ਨਾਲ ਹੀ ਪੀਐਮ ਮੋਦੀ ਕੇਵੜੀਆ ਦੇ ਏਕਤਾ ਨਗਰ (ਜਿੱਥੇ ਪਟੇਲ ਦੀ ਮੂਰਤੀ ਸਥਾਪਿਤ ਹੈ) ਵਿੱਚ ਵਿਕਾਸ ਅਤੇ ਸੈਰ-ਸਪਾਟੇ ਨਾਲ ਸਬੰਧਤ 196 ਕਰੋੜ ਰੁਪਏ ਦੇ ਕਈ ਪ੍ਰੋਜੈਕਟਾਂ ਦਾ ਉਦਘਾਟਨ ਵੀ ਕਰਨਗੇ।
----------- Advertisement -----------
ਪੀ.ਐਮ ਮੋਦੀ ਵੱਲੋਂ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਭੇਂਟ, ਦੇਸ਼ ਵਾਸੀਆਂ ਨੂੰ ਏਕਤਾ ਅਤੇ ਅਖੰਡਤਾ ਦੀ ਚੁਕਾਈ ਸਹੁੰ
Published on
----------- Advertisement -----------
----------- Advertisement -----------









