ਅੱਜ ਯਾਨੀ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਹੈ। ਉਹ 74 ਸਾਲ ਦੇ ਹੋ ਗਏ ਹਨ। ਪੀਐਮ ਮੋਦੀ ਦਾ ਜਨਮ 17 ਸਤੰਬਰ 1950 ਨੂੰ ਵਡਨਗਰ, ਗੁਜਰਾਤ ਵਿੱਚ ਹੋਇਆ ਸੀ। ਉਨ੍ਹਾਂ ਦੇ ਜਨਮ ਦਿਨ ਮੌਕੇ ਭਾਜਪਾ ਸਮੇਤ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਹੋਰ ਨਾਮਵਰ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ।
ਰਾਸ਼ਟਰਪਤੀ ਮੁਰਮੂ ਨੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ, ‘ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਆਪਣੀ ਸ਼ਖਸੀਅਤ ਅਤੇ ਕੰਮ ਦੇ ਬਲ ‘ਤੇ ਤੁਸੀਂ ਬੇਮਿਸਾਲ ਅਗਵਾਈ ਪ੍ਰਦਾਨ ਕੀਤੀ ਹੈ ਅਤੇ ਦੇਸ਼ ਦੀ ਖੁਸ਼ਹਾਲੀ ਅਤੇ ਮਾਣ ਵਧਾਇਆ ਹੈ। ਮੈਂ ਚਾਹੁੰਦੀ ਹਾਂ ਕਿ ਰਾਸ਼ਟਰ ਪ੍ਰਥਮ ਦੀ ਭਾਵਨਾ ਨਾਲ ਤੁਹਾਡੇ ਦੁਆਰਾ ਕੀਤੇ ਜਾ ਰਹੇ ਨਵੀਨਤਾਕਾਰੀ ਯਤਨ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਲਈ ਰਾਹ ਪੱਧਰਾ ਕਰਨ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹਾਂ ਕਿ ਤੁਹਾਡੀ ਲੰਬੀ ਉਮਰ ਹੋਵੇ ਅਤੇ ਹਮੇਸ਼ਾ ਤੰਦਰੁਸਤ ਅਤੇ ਖੁਸ਼ ਰਹੋ।”
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਕਈ ਹੋਰ ਵਿਰੋਧੀ ਧਿਰ ਦੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਖੜਗੇ ਨੇ ‘ਐਕਸ’ ‘ਤੇ ਲਿਖਿਆ, ‘ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਦਿਲੋਂ ਸ਼ੁਭਕਾਮਨਾਵਾਂ। ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।”
----------- Advertisement -----------
74 ਸਾਲ ਦੇ ਹੋਏ PM ਮੋਦੀ; ਰਾਸ਼ਟਰਪਤੀ ਸਮੇਤ ਇਨ੍ਹਾਂ ਸ਼ਖਸੀਅਤਾਂ ਨੇ ਦਿੱਤੀ ਵਧਾਈ
Published on
----------- Advertisement -----------
----------- Advertisement -----------