8 ਦਸੰਬਰ ਨੂੰ ਤਾਮਿਲਨਾਡੂ ਦੇ ਕੁਨੂਰ ਵਿਖੇ ਹੋਏ ਫੌਜੀ ਹੈਲੀਕਾਪਟਰ ਹਾਦਸੇ ਵਿੱਚ ਜ਼ਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਦਾ ਅੱਜ 15 ਦਸੰਬਰ ਨੂੰ ਦੇਹਾਂਤ ਹੋ ਗਿਆ। ਵਰੁਣ ਸਿੰਘ ਦੇ ਦੇਹਾਂਤ ਹੋਣ ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਟਵੀਟ ਕਰ ਸੋਗ ਜਤਾਇਆ ਗਿਆ। ਉਹਨਾਂ ਨੇ ਟਵੀਟ ਕਰ ਲਿਖਿਆ ”ਗਰੁੱਪ ਕੈਪਟਨ ਵਰੁਣ ਨੇ ਮਾਣ ਨਾਲ ਦੇਸ਼ ਦੀ ਸੇਵਾ ਕੀਤੀ, ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਦੀ ਦੇਸ਼ ਪ੍ਰਤੀ ਵਡਮੁੱਲੀ ਸੇਵਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕੇਗਾ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਮੇਰੀ ਹਮਦਰਦੀ।”

ਦਸ ਦਈਏ ਕਿ ਇਸ ਹਾਦਸੇ ਵਿਚ ਗਰੁੱਪ ਕੈਪਟਨ ਵਰੁਣ ਸਿੰਘ ਗੰਭੀਰ ਜ਼ਖਮੀ ਹੋ ਗਏ ਸਨ ਅਤੇ ਹਸਪਤਾਲ ਵਿਚ ਦਾਖਲ ਸਨ। ਵਰੁਣ ਸਿੰਘ ਮਿਲਟਰੀ ਹਸਪਤਾਲ, ਵੈਲਿੰਗਟਨ ਵਿੱਚ ਦਾਖ਼ਲ ਸਨ ਅਤੇ ਉਹ ਲਾਈਫ ਸਪੋਰਟ ‘ਤੇ ਸਨ। ਡਾਕਟਰਾਂ ਦੀ ਟੀਮ ਵੱਲੋਂ ਉਹਨਾਂ ਦੀ ਜਾਨ ਬਚਾਉਣ ਲਈ ਸਾਰੇ ਯਤਨ ਕੀਤੇ ਗਏ ਪਰ ਅੱਜ ਵਰੁਣ ਸਿੰਘ ਨੇ ਦਮ ਤੋੜ ਦਿੱਤਾ।