September 12, 2026, 4:10 pm
----------- Advertisement -----------
HomeNewsBreaking NewsPM ਮੋਦੀ ਅੱਜ G20 ਦੇ ਵਰਚੁਅਲ ਸੰਮੇਲਨ ਦੀ ਕਰਨਗੇ ਪ੍ਰਧਾਨਗੀ, ਭਾਰਤ -ਕੈਨੇਡਾ...

PM ਮੋਦੀ ਅੱਜ G20 ਦੇ ਵਰਚੁਅਲ ਸੰਮੇਲਨ ਦੀ ਕਰਨਗੇ ਪ੍ਰਧਾਨਗੀ, ਭਾਰਤ -ਕੈਨੇਡਾ ਤਣਾਅ ਤੋਂ ਬਾਅਦ ਪਹਿਲੀ ਵਾਰ ਮੋਦੀ-ਟਰੂਡੋ ਹੋਣਗੇ ਆਹਮੋ-ਸਾਹਮਣੇ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੀ-20 ਦੇ ਵਰਚੁਅਲ ਸੰਮੇਲਨ ਦੀ ਪ੍ਰਧਾਨਗੀ ਕਰਨਗੇ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੋ ਸਾਲਾਂ ਬਾਅਦ ਪਹਿਲੀ ਵਾਰ ਜੀ-20 ਵਿੱਚ ਸ਼ਾਮਲ ਹੋਣਗੇ। ਥੈਂਕਸਗਿਵਿੰਗ ਕਾਰਨ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਮੌਜੂਦ ਨਹੀਂ ਹੋਣਗੇ ਅਤੇ ਉਨ੍ਹਾਂ ਦੀ ਥਾਂ ‘ਤੇ ਖਜ਼ਾਨਾ ਸਕੱਤਰ ਜੈਨੇਟ ਯੇਲੇਨ ਬੈਠਕ ‘ਚ ਹਿੱਸਾ ਲੈਣਗੇ। ਇਕ ਵਾਰ ਫਿਰ ਰਾਸ਼ਟਰਪਤੀ ਸ਼ੀ ਜਿਨਪਿੰਗ ਚੀਨ ਵਲੋਂ ਹਿੱਸਾ ਨਹੀਂ ਲੈਣਗੇ। ਉਨ੍ਹਾਂ ਦੀ ਥਾਂ ‘ਤੇ ਪ੍ਰਧਾਨ ਮੰਤਰੀ ਲੀ ਕਿਆਂਗ ਬੈਠਕ ‘ਚ ਸ਼ਾਮਲ ਹੋਣਗੇ।
ਭਾਰਤ ਇਸ ਬੈਠਕ ‘ਚ ਵਿਕਾਸ ਏਜੰਡੇ ਨੂੰ ਕੇਂਦਰ ‘ਚ ਰੱਖਣ ‘ਤੇ ਜ਼ੋਰ ਦੇਵੇਗਾ। ਭਾਰਤ ਦੇ ਸ਼ੇਰਪਾ ਅਮਿਤਾਭ ਕਾਂਤ ਨੇ ਕਿਹਾ- ਜੀ-20 ਦੀ ਸਾਡੀ ਸਫਲ ਮੇਜ਼ਬਾਨੀ ਤੋਂ ਬਾਅਦ, ਦੁਨੀਆ ਨੇ ਬਹੁਤ ਸਾਰੀਆਂ ਘਟਨਾਵਾਂ ਦੇਖੀਆਂ ਅਤੇ ਕਈ ਨਵੀਆਂ ਚੁਣੌਤੀਆਂ ਸਾਹਮਣੇ ਆਈਆਂ ਹਨ। ਹਾਲਾਂਕਿ ਵਿਕਾਸ ਮੁੱਖ ਏਜੰਡਾ ਹੋਵੇਗਾ ਅਤੇ ਅਸੀਂ ਵਿਕਾਸ ਦੇ ਮੁੱਦੇ ‘ਤੇ ਧਿਆਨ ਦੇਵਾਂਗੇ, ਨੇਤਾ ਹੋਰ ਮੁੱਦਿਆਂ ‘ਤੇ ਚਰਚਾ ਕਰ ਸਕਦੇ ਹਨ।
ਦੱਸ ਦਈਏ ਕਿ ਇਹ ਵੀ ਪਹਿਲੀ ਵਾਰ ਹੋਵੇਗਾ ਜਦੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਤੰਬਰ ਵਿੱਚ ਭਾਰਤ ਤੋਂ ਓਟਾਵਾ ਪਰਤਣ ਤੋਂ ਕੁਝ ਦਿਨ ਬਾਅਦ, ਦੋਵਾਂ ਦੇਸ਼ਾਂ ਦਰਮਿਆਨ ਤਣਾਅ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਨਾਲ ਆਹਮੋ-ਸਾਹਮਣੇ ਹੋਣਗੇ। ਇਸ ਤੋਂ ਪਹਿਲਾਂ ਭਾਰਤ ਨੇ ਦਿੱਲੀ ਦੇ ਭਾਰਤ ਮੰਡਪਮ ਵਿੱਚ 9-10 ਸਤੰਬਰ ਨੂੰ ਜੀ-20 ਦੀ ਮੇਜ਼ਬਾਨੀ ਕੀਤੀ ਸੀ। ਜਿਸ ਵਿੱਚ ਦੁਨੀਆਂ ਦੇ ਸਾਰੇ ਰਾਜਨੇਤਾਵਾਂ ਨੇ ਸ਼ਿਰਕਤ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...