November 17, 2026, 4:01 pm
----------- Advertisement -----------
HomeNewsLatest News18 ਮਈ ਨੂੰ ਅੰਬਾਲਾ ਆਉਣਗੇ PM ਮੋਦੀ, ਬੰਤੋ ਕਟਾਰੀਆ ਦੇ ਸਮਰਥਨ 'ਚ...

18 ਮਈ ਨੂੰ ਅੰਬਾਲਾ ਆਉਣਗੇ PM ਮੋਦੀ, ਬੰਤੋ ਕਟਾਰੀਆ ਦੇ ਸਮਰਥਨ ‘ਚ ਕਰਨਗੇ ਰੈਲੀ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਮਈ ਨੂੰ ਹਰਿਆਣਾ ਦੇ ਅੰਬਾਲਾ ਆਉਣਗੇ। ਪੀਐਮ ਮੋਦੀ 18 ਮਈ ਨੂੰ ਅੰਬਾਲਾ ਵਿੱਚ ਲੋਕ ਸਭਾ ਉਮੀਦਵਾਰ ਬੰਤੋ ਕਟਾਰੀਆ ਅਤੇ ਕੁਰੂਕਸ਼ੇਤਰ ਦੇ ਉਮੀਦਵਾਰ ਨਵੀਨ ਜਿੰਦਲ ਲਈ ਵੋਟਾਂ ਦੀ ਅਪੀਲ ਕਰਨਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਇਕ ਵਾਰ ਫਿਰ 23 ਮਈ ਨੂੰ ਹਰਿਆਣਾ ਆਉਣਗੇ। ਉਹ ਮਹਿੰਦਰਗੜ੍ਹ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ।
ਭਾਜਪਾ ਦੀ ਲੋਕ ਸਭਾ ਚੋਣ ਪ੍ਰਬੰਧਨ ਕਮੇਟੀ ਦੇ ਕਨਵੀਨਰ ਅਤੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਲਕੇ 16 ਮਈ ਤੋਂ ਦੋ ਦਿਨ ਹਰਿਆਣਾ ਆਉਣਾ ਸੀ ਪਰ ਕੁਝ ਕਾਰਨਾਂ ਕਰਕੇ ਉਨ੍ਹਾਂ ਦਾ 16 ਮਈ ਨੂੰ ਗੁਰੂਗ੍ਰਾਮ ਦਾ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ 17 ਮਈ ਨੂੰ ਹੀ ਰੋਹਤਕ ਅਤੇ ਕਰਨਾਲ ਵਿੱਚ ਜਨ ਸਭਾਵਾਂ ਕਰਨਗੇ। ਹਰਿਆਣਾ ਵਿਚ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਵੀ ਇਸ ਵਿਚ ਹਿੱਸਾ ਲੈਣਗੇ।
ਇਸ ਤੋਂ ਇਲਾਵਾ ਕੇਂਦਰੀ ਰੱਖਿਆ ਮੰਤਰੀ ਦਾ ਪ੍ਰੋਗਰਾਮ ਵੀ ਇੱਕ-ਦੋ ਦਿਨਾਂ ਵਿੱਚ ਤੈਅ ਹੋ ਜਾਵੇਗਾ। ਜੀਂਦ ਦੇ ਵਿਧਾਇਕ ਡਾਕਟਰ ਕ੍ਰਿਸ਼ਨ ਮਿੱਢਾ 18 ਮਈ ਨੂੰ ਗੋਹਾਨਾ ਵਿੱਚ ਹੋਣ ਵਾਲੀ ਪ੍ਰਧਾਨ ਮੰਤਰੀ ਦੀ ਰੈਲੀ ਦਾ ਪ੍ਰਬੰਧ ਸੰਭਾਲਣਗੇ। ਹਰਿਆਣਾ ਸਰਕਾਰ ਦੇ ਮੰਤਰੀ ਕੰਵਰਪਾਲ ਅੰਬਾਲਾ ਰੈਲੀ ਦਾ ਪ੍ਰਬੰਧ ਦੇਖਣਗੇ, ਜਦਕਿ ਮਹਿੰਦਰਗੜ੍ਹ ‘ਚ ਹੋਣ ਵਾਲੀ ਪ੍ਰਧਾਨ ਮੰਤਰੀ ਦੀ ਰੈਲੀ ‘ਚ ਪਾਰਟੀ ਦੇ ਮੁੱਖ ਬੁਲਾਰੇ ਜਵਾਹਰ ਯਾਦਵ ਪ੍ਰਬੰਧਨ ਦੇ ਨਜ਼ਰੀਏ ਤੋਂ ਸਾਰੀਆਂ ਜ਼ਿੰਮੇਵਾਰੀਆਂ ਸੰਭਾਲਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...