ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੌਰੇ ‘ਤੇ ਹਨ। ਇੱਥੇ ਉਹ ਨਵਸਾਰੀ ਜ਼ਿਲ੍ਹੇ ਵਿੱਚ 3,050 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਦੁਪਹਿਰ ਕਰੀਬ 12:15 ਵਜੇ ਨਵਸਾਰੀ ਵਿੱਚ ਏ.ਐਮ. ਨਾਇਕ ਹੈਲਥਕੇਅਰ ਕੰਪਲੈਕਸ ਅਤੇ ਨਿਰਾਲੀ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਬਾਅਦ ਦੁਪਹਿਰ ਕਰੀਬ 3.45 ਵਜੇ ਅਹਿਮਦਾਬਾਦ ਦੇ ਬੋਪਲ ਵਿਖੇ IN-SPACE ਦੇ ਹੈੱਡਕੁਆਰਟਰ ਦਾ ਉਦਘਾਟਨ ਕਰਨਗੇ।
ਪ੍ਰਧਾਨ ਮੰਤਰੀ ਵੱਲੋਂ ਜਿਨ੍ਹਾਂ 3,050 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਜਾਵੇਗਾ ਉਨ੍ਹਾਂ ਵਿੱਚ 7 ਪ੍ਰੋਜੈਕਟਾਂ ਦਾ ਉਦਘਾਟਨ, 12 ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ 13 ਪ੍ਰੋਜੈਕਟਾਂ ਦਾ ਭੂਮੀ ਪੂਜਨ ਸ਼ਾਮਲ ਹੈ। ਇਹ ਪ੍ਰੋਜੈਕਟ ਖੇਤਰ ਵਿੱਚ ਪਾਣੀ ਦੀ ਸਪਲਾਈ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਸੰਪਰਕ ਨੂੰ ਵਧਾਉਣ ਅਤੇ ਰਹਿਣ ਦੀ ਸੌਖ ਵਿੱਚ ਮਦਦ ਕਰਨਗੇ
ਪ੍ਰਧਾਨ ਮੰਤਰੀ ਤਾਪੀ, ਨਵਸਾਰੀ ਅਤੇ ਸੂਰਤ ਜ਼ਿਲ੍ਹਿਆਂ ਦੇ ਵਸਨੀਕਾਂ ਲਈ 961 ਕਰੋੜ ਰੁਪਏ ਦੀ ਲਾਗਤ ਵਾਲੇ 13 ਜਲ ਸਪਲਾਈ ਪ੍ਰਾਜੈਕਟਾਂ ਦਾ ਭੂਮੀ ਪੂਜਨ ਕਰਨਗੇ। ਉਹ ਨਵਸਾਰੀ ਜ਼ਿਲ੍ਹੇ ਵਿੱਚ ਕਰੀਬ 542 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਦਾ ਭੂਮੀ ਪੂਜਨ ਵੀ ਕਰਨਗੇ। ਪ੍ਰਧਾਨ ਮੰਤਰੀ ਲਗਭਗ 586 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਮਧੂਬਨ ਡੈਮ ਅਧਾਰਤ ਅਸਟੋਲ ਖੇਤਰੀ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਖੁਡਵੇਲ ਵਿੱਚ ਆਦਿਵਾਸੀਆਂ ਦੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ
----------- Advertisement -----------
ਗੁਜਰਾਤ ਦੌਰੇ ‘ਤੇ ਪੀ.ਐਮ ਮੋਦੀ; 3,050 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Published on
----------- Advertisement -----------
----------- Advertisement -----------












