ਭਾਰਤ ਅਤੇ ਫਰਾਂਸ ਦਰਮਿਆਨ ਦੁਵੱਲੇ ਸਬੰਧ ਮਜ਼ਬੂਤੀ ਵੱਲ ਵਧ ਰਹੇ ਹਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਜੁਲਾਈ ‘ਚ ਫਰਾਂਸ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਫਰਾਂਸ ਦੀ ਸਭ ਤੋਂ ਵੱਡੀ ਅਤੇ ਪੁਰਾਣੀ ਫੌਜੀ ਪਰੇਡ ਬੈਸਟਿਲ ਡੇ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਪਰੇਡ ਵਿੱਚ ਭਾਰਤੀ ਫੌਜ ਦੀ ਟੁਕੜੀ ਵੀ ਹਿੱਸਾ ਲਵੇਗੀ।
ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 14 ਜੁਲਾਈ ਨੂੰ ਪੈਰਿਸ ਵਿੱਚ ਇਸ ਸਾਲ ਹੋਣ ਵਾਲੀ ਬੈਸਟੀਲ ਡੇ ਪਰੇਡ ਵਿੱਚ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਸਵੀਕਾਰ ਕਰਨ ’ਤੇ ਖੁਸ਼ੀ ਜ਼ਾਹਰ ਕੀਤੀ ਹੈ। ਜ਼ਿਕਰਯੋਗ ਹੈ ਕਿ ਭਾਰਤ ਅਤੇ ਫਰਾਂਸ ਦੇ ਰਣਨੀਤਕ ਸਬੰਧਾਂ ਦੇ 25 ਸਾਲ ਪੂਰੇ ਹੋ ਰਹੇ ਹਨ। ਇਹੀ ਕਾਰਨ ਹੈ ਕਿ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਹਰ ਸਾਲ 14 ਜੁਲਾਈ ਨੂੰ ਹੋਣ ਵਾਲੀ ਬੈਸਟੀਲ ਡੇ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਸੱਦਾ ਦਿੱਤਾ ਸੀ, ਜਿਸ ਨੂੰ ਪੀਐਮ ਮੋਦੀ ਨੇ ਸਵੀਕਾਰ ਕਰ ਲਿਆ ਹੈ।
----------- Advertisement -----------
PM ਮੋਦੀ ਜਾਣਗੇ ਫਰਾਂਸ, ਬੈਸਟਿਲ ਡੇ ਪਰੇਡ ‘ਚ ਮੁੱਖ ਮਹਿਮਾਨ ਵਜੋਂ ਹੋਣਗੇ ਸ਼ਾਮਲ
Published on
----------- Advertisement -----------
----------- Advertisement -----------












