ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ 52ਵਾਂ ਜਨਮ ਦਿਨ ਹੈ। ਇਸ ਮੌਕੇ ਉਨ੍ਹਾਂ ਨੂੰ ਦੇਸ਼ ਦੇ ਸਾਰੇ ਨੇਤਾਵਾਂ ਵਲੋਂ ਵਧਾਈਆਂ ਮਿਲ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਮੋਦੀ ਨੇ ਅੱਜ ਟਵੀਟ ਕੀਤਾ ਕਿ “ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਮੈਂ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਪ੍ਰਾਰਥਨਾ ਕਰਦਾ ਹਾਂ।” ਅਰਵਿੰਦ ਕੇਜਰੀਵਾਲ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਟਵੀਟ ਰਾਹੀਂ ਵਧਾਈਆਂ ਦਾ ਜਵਾਬ ਦਿੱਤਾ।
ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਕਿ , “ਤੁਹਾਡੀਆਂ ਨਿੱਘੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਸਰ।” ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਦਾ ਜਨਮ 16 ਅਗਸਤ 1968 ਨੂੰ ਹੋਇਆ ਸੀ, ਉਹ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਨੂੰ ਜਨਮ ਦਿਨ ਵਧਾਈ ਦਿੱਤੀ ਹੈ ਅਤੇ ਪ੍ਰਮਾਤਮਾ ਅੱਗੇ ਉਨ੍ਹਾਂ ਲਈ ਅਰਦਾਸ ਕੀਤੀ ਹੈ।












