ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਸ਼ਨੀਵਾਰ (10 ਅਗਸਤ) ਨੂੰ ਕੇਰਲ ਦੇ ਵਾਇਨਾਡ ਦੌਰੇ ‘ਤੇ ਹਨ। ਉਹ ਸਵੇਰੇ 11 ਵਜੇ ਕੰਨੂਰ ਏਅਰਪੋਰਟ ਪਹੁੰਚੇ। ਇੱਥੇ ਸੀਐਮ ਪਿਨਾਰਾਈ ਵਿਜਯਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮੋਦੀ ਹੈਲੀਕਾਪਟਰ ਰਾਹੀਂ ਕੰਨੂਰ ਤੋਂ ਵਾਇਨਾਡ ਲਈ ਰਵਾਨਾ ਹੋਣਗੇ। ਇਸ ਦੌਰਾਨ ਉਹ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕਰਨਗੇ।
ਇਸ ਤੋਂ ਬਾਅਦ ਪੀਐਮ ਮੋਦੀ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਇਲਾਕਿਆਂ ‘ਚ ਜਾਣਗੇ। ਇੱਥੇ ਉਹ ਬਚਾਅ ਦਲਾਂ ਤੋਂ ਬਚਾਅ ਕਾਰਜ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ ਇਸ ਦੇ ਨਾਲ ਹੀ ਉਹ ਰਾਹਤ ਕੈਂਪਾਂ ਅਤੇ ਹਸਪਤਾਲਾਂ ਦਾ ਵੀ ਦੌਰਾ ਕਰਨਗੇ ਜਿੱਥੇ ਜ਼ਮੀਨ ਖਿਸਕਣ ਦੇ ਪੀੜਤਾਂ ਅਤੇ ਜਿੰਦਾ ਬਚੇ ਲੋਕਾਂ ਨੂੰ ਰੱਖਿਆ ਗਿਆ ਹੈ।
ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਨਗੇ, ਜਿੱਥੇ ਉਨ੍ਹਾਂ ਨੂੰ ਹਾਦਸੇ ਅਤੇ ਬਚਾਅ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਦੇ ਨਾਲ ਕੇਂਦਰੀ ਮੰਤਰੀ ਸੁਰੇਸ਼ ਗੋਪੀ ਵੀ ਹੋਣਗੇ। ਵਾਇਨਾਡ ਵਿੱਚ 30 ਜੁਲਾਈ ਨੂੰ ਹੋਏ ਜ਼ਮੀਨ ਖਿਸਕਣ ਦੇ ਹਾਦਸੇ ਵਿੱਚ ਹੁਣ ਤੱਕ 400 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। 138 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।