ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਆਪਣੇ ਦੋ ਦਿਨਾਂ ਦੌਰੇ ‘ਤੇ ਭਾਰਤ ਪਹੁੰਚ ਗਈ ਹੈ। ਦਿੱਲੀ ਹਵਾਈ ਅੱਡੇ ‘ਤੇ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਗਾਤਾਰ ਤੀਜੀ ਵਾਰ ਅਹੁਦਾ ਸੰਭਾਲਣ ਤੋਂ ਬਾਅਦ ਕਿਸੇ ਵਿਦੇਸ਼ੀ ਨੇਤਾ ਦੀ ਇਹ ਪਹਿਲੀ ਭਾਰਤ ਯਾਤਰਾ ਹੈ। ਸਥਾਨਕ ਮੀਡੀਆ ਮੁਤਾਬਕ ਪ੍ਰਧਾਨ ਮੰਤਰੀ ਹਸੀਨਾ ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬਿਮਨ ਬੰਗਲਾਦੇਸ਼ ਏਅਰਲਾਈਨਜ਼ ਦੇ ਜਹਾਜ਼ ‘ਚ ਸਵਾਰ ਹੋ ਕੇ ਰਵਾਨਾ ਹੋਈ ਸੀ।
ਭਾਰਤ ਪਹੁੰਚਣ ਤੋਂ ਬਾਅਦ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਪੀਐਮ ਮੋਦੀ ਵਿਚਕਾਰ ਮੁਲਾਕਾਤ ਹੋਵੇਗੀ। ਇਸ ਤੋਂ ਬਾਅਦ ਵਫ਼ਦ ਪੱਧਰੀ ਗੱਲਬਾਤ ਵੀ ਹੋਵੇਗੀ। ਸ਼ੇਖ ਹਸੀਨਾ ਦੇ ਇਸ ਦੌਰੇ ਦੌਰਾਨ ਢਾਕਾ ਅਤੇ ਦਿੱਲੀ ਵਿਚਾਲੇ ਕਈ ਸਮਝੌਤਿਆਂ ‘ਤੇ ਦਸਤਖਤ ਕੀਤੇ ਜਾਣਗੇ।
ਦੋਵਾਂ ਦੇਸ਼ਾਂ ਵਿਚਾਲੇ ਵਪਾਰ ਸਮਝੌਤੇ ਨੂੰ ਲੈ ਕੇ ਵੀ ਗੱਲਬਾਤ ਹੋਣ ਦੀ ਸੰਭਾਵਨਾ ਹੈ। ਪਿਛਲੇ ਕੁਝ ਸਾਲਾਂ ਵਿੱਚ ਬਹੁਤ ਸਾਰੇ ਸਰਹੱਦ ਪਾਰ ਪ੍ਰੋਜੈਕਟ ਲਾਂਚ ਕੀਤੇ ਗਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ੇਖ ਹਸੀਨਾ ਪੀਐਮ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਵੀ ਸ਼ਾਮਲ ਹੋਈ ਸੀ। 15 ਦਿਨਾਂ ਦੇ ਅੰਦਰ ਬੰਗਲਾਦੇਸ਼ੀ ਪ੍ਰਧਾਨ ਮੰਤਰੀ ਦੀ ਇਹ ਦੂਜੀ ਭਾਰਤ ਯਾਤਰਾ ਹੈ।
----------- Advertisement -----------
ਦੋ ਦਿਨਾਂ ਦੌਰੇ ‘ਤੇ ਭਾਰਤ ਪਹੁੰਚੀ ਸ਼ੇਖ ਹਸੀਨਾ, PM ਮੋਦੀ ਨਾਲ ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ
Published on
----------- Advertisement -----------
----------- Advertisement -----------












