September 16, 2026, 3:24 am
----------- Advertisement -----------
HomeNewsLatest Newsਪੁਲਿਸ ਨੇ ਨੇਪਾਲੀ ਧਾਰਮਿਕ ਆਗੂ ਨੂੰ ਕੀਤਾ ਗ੍ਰਿ.ਫ਼ਤਾਰ, ਪੁਲਿਸ ਨੂੰ ਘਰ ਤੋਂ...

ਪੁਲਿਸ ਨੇ ਨੇਪਾਲੀ ਧਾਰਮਿਕ ਆਗੂ ਨੂੰ ਕੀਤਾ ਗ੍ਰਿ.ਫ਼ਤਾਰ, ਪੁਲਿਸ ਨੂੰ ਘਰ ਤੋਂ ਮਿਲੀਆਂ16 ਦੇਸ਼ਾਂ ਦੀਆਂ ਕਰੰਸੀਆਂ

Published on

----------- Advertisement -----------

ਨੇਪਾਲ ਪੁਲਿਸ ਨੇ 33 ਸਾਲਾ ਧਾਰਮਿਕ ਆਗੂ ਰਾਮ ਬਹਾਦੁਰ ਬੋਮਜਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ 15 ਸਾਲ ਦੀ ਲੜਕੀ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ। ਬੋਮਜਨ ਦੇ ਸ਼ਰਧਾਲੂ ਉਸ ਨੂੰ ਭਗਵਾਨ ਬੁੱਧ ਦਾ ਅਵਤਾਰ ਮੰਨਦੇ ਹਨ। ਗ੍ਰਿਫਤਾਰੀ ਦੌਰਾਨ ਉਸ ਦੇ ਘਰ ਤੋਂ ਪੁਲਿਸ ਨੂੰ 3 ਕਰੋੜ ਨੇਪਾਲੀ ਰੁਪਏ (ਭਾਰਤੀ ਕਰੰਸੀ ‘ਚ ਕਰੀਬ 2 ਕਰੋੜ ਰੁਪਏ) ਮਿਲੇ ਹਨ। ਇਸ ਤੋਂ ਇਲਾਵਾ 16 ਦੇਸ਼ਾਂ ਦੀਆਂ ਕਰੰਸੀਆਂ ਵੀ ਮਿਲੀਆਂ ਹਨ। 

ਦੱਸ ਦਈਏ ਕਿ ਕਾਠਮੰਡੂ ਪੋਸਟ ਨੇ ਚਾਰਜਸ਼ੀਟ ਦਾ ਹਵਾਲਾ ਦਿੰਦੇ ਹੋਏ ਆਪਣੀ ਖਬਰ ‘ਚ ਲਿਖਿਆ ਹੈ ਕਿ ਬੋਮਜਨ ‘ਤੇ 15 ਸਾਲ ਦੀ ਸਾਧਵੀ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ। ਇਹ ਸਾਧਵੀ ਪੱਥਰਕੋਟ ਸ਼ਹਿਰ ਵਿੱਚ ਬੋਮਜਨ ਦੇ ਆਸ਼ਰਮ ਵਿੱਚ ਰਹਿੰਦੀ ਸੀ। ਚਾਰਜਸ਼ੀਟ ਮੁਤਾਬਕ ਅਗਸਤ 2016 ‘ਚ ਬੋਮਜਨ ਨੇ ਸਾਧਵੀ ਨੂੰ ਆਪਣੇ ਕਮਰੇ ‘ਚ ਬੁਲਾਇਆ ਸੀ ਅਤੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਸਨ। ਉਸ ਨੇ ਸਾਧਵੀ ਨੂੰ ਇਸ ਬਾਰੇ ਕਿਸੇ ਨੂੰ ਨਾ ਦੱਸਣ ਦੀ ਧਮਕੀ ਵੀ ਦਿੱਤੀ ਸੀ। 

 ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਬੋਮਜਨ ‘ਤੇ ਸ਼ਰਧਾਲੂਆਂ ਅਤੇ ਸਾਧਵੀਆਂ ਦਾ ਸਰੀਰਕ ਅਤੇ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ। ਇੱਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹ ਸ਼ਰਧਾਲੂਆਂ ਅਤੇ ਸਾਧਵੀਆਂ ਦੀ ਕੁੱਟਮਾਰ ਕਰਦਾ ਸੀ। ਜਦੋਂ ਬੋਮਜਨ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਕਿਹਾ ਕਿ ਤਪੱਸਿਆ ਦੌਰਾਨ ਸਾਧਵੀਆਂ ਮੈਨੂੰ ਤੰਗ ਕਰਦੀਆਂ ਸਨ, ਇਸ ਲਈ ਮੈਂ ਉਨ੍ਹਾਂ ਦੀ ਕੁੱਟਮਾਰ ਕਰਦਾ ਸੀ। 

ਪੁਲਿਸ ਨੇ ਦੱਸਿਆ ਕਿ ਬੋਮਜਨ ਖਿਲਾਫ 2010 ‘ਚ ਕੁੱਟਮਾਰ ਦੀਆਂ ਦਰਜਨਾਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ। ਕੁਝ ਲੋਕਾਂ ਦੇ ਲਾਪਤਾ ਹੋਣ ਪਿੱਛੇ ਵੀ ਉਸ ਦਾ ਹੱਥ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਫਿਲਹਾਲ ਇਸ ਦੋਸ਼ ਦੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ ਹੈ। ਉਹ ਕਾਫੀ ਸਮੇਂ ਤੋਂ ਫਰਾਰ ਸੀ। ਅਧਿਕਾਰੀਆਂ ਨੂੰ ਇਹ ਨਹੀਂ ਪਤਾ ਸੀ ਕਿ ਉਹ ਕਿੱਥੇ ਸੀ। ਸਾਲਾਂ ਦੀ ਤਲਾਸ਼ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

 ਇਸਤੋਂ ਇਲਾਵਾ 2018 ‘ਚ 18 ਸਾਲਾ ਸਾਧਵੀ ਨੇ ਬੋਮਜਨ ‘ਤੇ ਬਲਾਤਕਾਰ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ 2019 ‘ਚ ਬੋਮਜਨ ਦੇ 4 ਸ਼ਰਧਾਲੂ ਲਾਪਤਾ ਹੋ ਗਏ ਸਨ। ਲਾਪਤਾ ਸ਼ਰਧਾਲੂਆਂ ਦੇ ਪਰਿਵਾਰ ਨੇ ਬੋਮਜਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲਾਪਤਾ ਸ਼ਰਧਾਲੂ ਨੂੰ ਆਖਰੀ ਵਾਰ ਬੋਮਜਨ ਦੇ ਆਸ਼ਰਮ ‘ਚ ਦੇਖਿਆ ਗਿਆ ਸੀ। 2020 ‘ਚ ਵੀ ਬੋਮਜਨ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗੇ ਸਨ।

ਕਾਠਮੰਡੂ ਪੋਸਟ ਦੇ ਅਨੁਸਾਰ, ਪੁਲਿਸ ਮੰਗਲਵਾਰ ਦੇਰ ਰਾਤ (9 ਜਨਵਰੀ) ਨੂੰ ਗ੍ਰਿਫਤਾਰ ਕਰਨ ਲਈ 34 ਸਾਲਾ ਬੋਮਜਨ ਦੇ ਆਸ਼ਰਮ ਪਹੁੰਚੀ। ਉਸ ਨੇ ਪੁਲਿਸ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਕਿਹਾ ਕਿ ਬੋਮਜਨ ਫਰਾਰ ਹੋਣ ਦੀ ਯੋਜਨਾ ਬਣਾ ਰਿਹਾ ਸੀ। ਸਾਨੂੰ ਦੇਖ ਕੇ ਉਸ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਪਰ ਅਸੀਂ ਉਸਨੂੰ ਫੜਨ ਵਿੱਚ ਕਾਮਯਾਬ ਹੋ ਗਏ। ਹੁਣ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...