July 23, 2026, 3:04 am
----------- Advertisement -----------
HomeNewsNational-Internationalਮੇਘਾਲਿਆ ਸਰਹੱਦ 'ਤੇ ਪੁਲਿਸ ਗੋਲੀਬਾਰੀ 'ਚ ਹੋਈ 6 ਦੀ ਮੌਤ, 7 ਜ਼ਿਲ੍ਹਿਆਂ...

ਮੇਘਾਲਿਆ ਸਰਹੱਦ ‘ਤੇ ਪੁਲਿਸ ਗੋਲੀਬਾਰੀ ‘ਚ ਹੋਈ 6 ਦੀ ਮੌਤ, 7 ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ

Published on

----------- Advertisement -----------

ਅਸਾਮ ਅਤੇ ਮੇਘਾਲਿਆ ਸਰਹੱਦ ‘ਤੇ ਪੁਲਿਸ ਗੋਲੀਬਾਰੀ ‘ਚ 6 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਅਸਾਮ ਦਾ ਇੱਕ ਵਣ ਗਾਰਡ ਵੀ ਸ਼ਾਮਲ ਹੈ। ਮੇਘਾਲਿਆ ਪੁਲਿਸ ਨੇ ਐੱਫ.ਆਈ.ਆਰ. ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਇਸ ਘਟਨਾ ਵਿੱਚ ਮਰਨ ਵਾਲੇ 5 ਲੋਕ ਮੇਘਾਲਿਆ ਦੇ ਰਹਿਣ ਵਾਲੇ ਹਨ। ਖ਼ਬਰ ਫੈਲਦਿਆਂ ਹੀ ਮੇਘਾਲਿਆ ਦੇ 7 ਜ਼ਿਲ੍ਹਿਆਂ ਵਿੱਚ ਹਿੰਸਾ ਭੜਕ ਗਈ। ਇਸ ਤੋਂ ਬਾਅਦ ਮੁੱਖ ਮੰਤਰੀ ਕੋਨਰਾਡ ਸੰਗਮਾ ਦੇ ਹੁਕਮਾਂ ‘ਤੇ ਇਨ੍ਹਾਂ ਜ਼ਿਲ੍ਹਿਆਂ ‘ਚ 48 ਘੰਟਿਆਂ ਲਈ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਇਸ ਹਾਦਸੇ ਤੇ ਦੁੱਖ ਪ੍ਰਗਟਾਉਂਦਿਆਂ ਹੋਇਆ ਮੇਘਾਲਿਆ ਦੇ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜੋ ਵੀ ਹੋਇਆ ਬਹੁਤ ਦੁਖਦਾਈ ਹੈ। ਮੇਘਾਲਿਆ ਪੁਲਿਸ ਨੇ ਇਸ ਘਟਨਾ ਵਿੱਚ ਐੱਫ.ਆਈ.ਆਰ. ਦਰਜ ਕਰ ਲਈ ਹੈ। ਇਸ ਦੀ ਜਾਂਚ ਕੀਤੀ ਜਾਵੇਗੀ।
ਮੰਗਲਵਾਰ ਸਵੇਰੇ ਹੋਈ ਗੋਲੀਬਾਰੀ ਵਿੱਚ ਛੇ ਲੋਕਾਂ ਦੇ ਮਾਰੇ ਜਾਣ ਦੀ ਸੂਚਨਾ ਸੋਸ਼ਲ ਮੀਡੀਆ ਰਾਹੀਂ ਫੈਲ ਗਈ। ਵੀਡੀਓ ਵਾਇਰਲ ਹੋਣ ਕਾਰਨ ਹਿੰਸਾ ਭੜਕ ਗਈ। ਵਿਗੜਦੀ ਸਥਿਤੀ ਨੂੰ ਦੇਖਦਿਆਂ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ। ਅਗਲੇ 48 ਘੰਟਿਆਂ ਲਈ ਵਟਸਐਪ, ਫੇਸਬੁੱਕ, ਟਵਿਟਰ, ਯੂਟਿਊਬ ਬੰਦ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...