July 26, 2026, 2:41 am
----------- Advertisement -----------
HomeNewsLatest Newsਫਰੀਦਾਬਾਦ: ਕੇਲੇ ਵੇਚਣ ਵਾਲੇ ਵਿਅਕਤੀ ਦੀ ਮੌ+ਤ, ਪੁਲੀਸ ਮੁਲਾਜ਼ਮ ’ਤੇ ਲੱਗੇ ਬੇਰਹਿਮੀ...

ਫਰੀਦਾਬਾਦ: ਕੇਲੇ ਵੇਚਣ ਵਾਲੇ ਵਿਅਕਤੀ ਦੀ ਮੌ+ਤ, ਪੁਲੀਸ ਮੁਲਾਜ਼ਮ ’ਤੇ ਲੱਗੇ ਬੇਰਹਿਮੀ ਨਾਲ ਕੁੱ.ਟ.ਮਾ.ਰ ਦੇ ਦੋਸ਼

Published on

----------- Advertisement -----------

ਫਰੀਦਾਬਾਦ ਦੇ ਬੱਲਭਗੜ੍ਹ ਦੇ ਨੈਸ਼ਨਲ ਹਾਈਵੇਅ ‘ਤੇ ਕੇਲੇ ਵੇਚਣ ਵਾਲੇ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾ ਵੱਲੋਂ ਪੁਲਸ ‘ਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਗਏ ਹਨ। ਗੁੱਸੇ ਵਿੱਚ ਆਏ ਮ੍ਰਿਤਕ ਵਿਅਕਤੀ ਦੇ ਰਿਸ਼ਤੇਦਾਰਾਂ ਨੇ ਚੌਕੀ ਦਾ ਘਿਰਾਓ ਕੀਤਾ ਅਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਬੀਤੀ ਰਾਤ ਤੋਂ ਹੁਣ ਤੱਕ ਰਿਸ਼ਤੇਦਾਰ ਪੁਲੀਸ ਅਧਿਕਾਰੀਆਂ ਤੋਂ ਮੰਗ ਕਰ ਰਹੇ ਹਨ ਕਿ ਮੁਲਜ਼ਮ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਪਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਜਾਂਚ ਦਾ ਮਾਮਲਾ ਹੈ ਅਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ, ਪੁਲਿਸ ਜ਼ਰੂਰ ਕਰੇਗੀ
ਕੇਲਾ ਵੇਚਣ ਵਾਲੇ ਦੀ ਮੌਤ ਲਈ ਰਿਸ਼ਤੇਦਾਰ ਚੌਕੀ ’ਚ ਤਾਇਨਾਤ ਰਾਮਗੋਪਾਲ ਨਾਮਕ ਪੁਲੀਸ ਮੁਲਾਜ਼ਮ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਮ੍ਰਿਤਕ ਦੇ ਪੁੱਤਰ ਨੇ ਦੋਸ਼ ਲਾਇਆ ਕਿ ਉਸ ਦਾ ਪਿਤਾ ਰੋਜ਼ਾਨਾ ਵਾਂਗ ਹਾਈਵੇਅ ’ਤੇ ਰੇਹੜੀ ਰਿਹਾ ਸੀ ਤਾਂ ਰਾਮਗੋਪਾਲ ਨਾਂ ਦਾ ਪੁਲੀਸ ਮੁਲਾਜ਼ਮ ਉਸ ਦੇ ਪਿਤਾ ਨੂੰ ਫੜ ਕੇ ਚੌਕੀ ਲੈ ਗਿਆ। ਪੁਲਿਸ ਨੇ ਉਸਦੇ ਪਿਤਾ ਨੂੰ 3 ਘੰਟੇ ਤੱਕ ਉੱਥੇ ਰੱਖਿਆ। ਜਦੋਂ ਉਸ ਦਾ ਪਿਤਾ ਚੌਕੀ ਤੋਂ ਬਾਹਰ ਆਉਣ ਲੱਗਾ ਤਾਂ ਉਹ ਤੁਰਨ ਦੀ ਹਾਲਤ ਵਿਚ ਨਹੀਂ ਸੀ। ਬੇਟੇ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਉਸਦੇ ਪਿਤਾ ਦੀ ਬਹੁਤ ਕੁੱਟਮਾਰ ਕੀਤੀ ਅਤੇ ਜਦੋਂ ਉਹ ਆਪਣੇ ਪਿਤਾ ਨੂੰ ਹਸਪਤਾਲ ਲੈ ਕੇ ਜਾਣ ਲੱਗਾ ਤਾਂ ਪੁਲਿਸ ਵਾਲਿਆਂ ਨੇ ਉਸਦੇ ਭਰਾ ਦੀ ਵੀ ਕੁੱਟਮਾਰ ਕੀਤੀ। ਮ੍ਰਿਤਕ ਦਾ ਪੁੱਤਰ ਇਸ ਮਾਮਲੇ ਵਿੱਚ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...