ਸਿੱਕਮ ਕ੍ਰਾਂਤੀਕਾਰੀ ਮੋਰਚਾ (SKM) ਦੇ ਪ੍ਰਧਾਨ ਪ੍ਰੇਮ ਸਿੰਘ ਤਮਾਂਗ ਨੇ ਅੱਜ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਤਮਾਂਗ ਸਿੱਕਮ ਦੇ ਮੁੱਖ ਮੰਤਰੀ ਬਣੇ ਹਨ। ਸਿੱਕਮ ਦੇ ਪਾਲਜੋਰ ਸਟੇਡੀਅਮ ਵਿੱਚ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਨੇ ਤਮਾਂਗ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।
ਸਿੱਕਮ ਵਿੱਚ ਇਸ ਸਾਲ ਅਪ੍ਰੈਲ ਮਹੀਨੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਨਤੀਜੇ 2 ਜੂਨ ਨੂੰ ਆਏ ਸਨ। ਪ੍ਰੇਮ ਸਿੰਘ ਤਮਾਂਗ ਦੀ ਅਗਵਾਈ ਹੇਠ ਐਸਕੇਐਮ ਨੇ ਸੂਬੇ ਦੀਆਂ 32 ਵਿੱਚੋਂ 31 ਸੀਟਾਂ ’ਤੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਵਾਰ ਵਿਧਾਨ ਸਭਾ ਚੋਣਾਂ ‘ਚ ਤਮਾਂਗ ਨੇ ਉਨ੍ਹਾਂ ਦੋ ਸੀਟਾਂ ‘ਤੇ ਜਿੱਤ ਹਾਸਲ ਕੀਤੀ, ਜਿਨ੍ਹਾਂ ਤੋਂ ਉਸ ਨੇ ਚੋਣ ਲੜੀ ਸੀ। ਸੋਰੇਂਗ-ਚਕੁੰਗ ਅਤੇ ਰੇਨੋਕ ਸੀਟਾਂ ਜਿੱਤ ਕੇ ਤਮਾਂਗ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਵਿਚ ਉਨ੍ਹਾਂ ਦੀ ਮਜ਼ਬੂਤ ਪਕੜ ਹੈ।
----------- Advertisement -----------
ਪ੍ਰੇਮ ਸਿੰਘ ਤਮਾਂਗ ਨੇ ਸਿੱਕਮ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਲਗਾਤਾਰ ਦੂਜੀ ਵਾਰ ਬਣੇ ਮੁੱਖ ਮੰਤਰੀ
Published on
----------- Advertisement -----------

----------- Advertisement -----------