ਇਸ ਵਾਰ ਸ਼੍ਰੀ ਕ੍ਰਿਸ਼ਨ ਜੀ ਦਾ ਜਨਮ ਦਿਨ 18 ਅਤੇ 19 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਜਨਮਾਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਅਰਦਾਸ ਕੀਤੀ ਕਿ ਇਹ ਤਿਉਹਾਰ ਸਾਰਿਆਂ ਨੂੰ ਮਨ, ਬਚਨ ਅਤੇ ਕਰਮ ਵਿੱਚ ਨੇਕੀ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ।ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦਾ ਜੀਵਨ ਅਤੇ ਸਿੱਖਿਆਵਾਂ ਨੇਕੀ ਅਤੇ ਨੈਤਿਕਤਾ ਸਿਖਾਉਂਦੀਆਂ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਉਤਸਵ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ “ਜਨਮ ਅਸ਼ਟਮੀ ਦੇ ਸ਼ੁਭ ਮੌਕੇ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈਆਂ। ਭਗਤੀ ਅਤੇ ਖੁਸ਼ੀ ਦਾ ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਸੁੱਖ, ਖੁਸ਼ਹਾਲੀ ਲੈ ਕੇ ਆਵੇ।”












