June 12, 2026, 7:48 pm
----------- Advertisement -----------
HomeNewsBreaking Newsਰਾਸ਼ਟਰਪਤੀ ਅੱਜ ਘਰ ਜਾ ਕੇ ਅਡਵਾਨੀ ਨੂੰ ਦੇਣਗੇ ਭਾਰਤ ਰਤਨ, ਪ੍ਰਧਾਨ ਮੰਤਰੀ...

ਰਾਸ਼ਟਰਪਤੀ ਅੱਜ ਘਰ ਜਾ ਕੇ ਅਡਵਾਨੀ ਨੂੰ ਦੇਣਗੇ ਭਾਰਤ ਰਤਨ, ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਵੀ ਰਹਿਣਗੇ ਮੌਜੂਦ

Published on

----------- Advertisement -----------
  • ਕੱਲ੍ਹ 4 ਸ਼ਖਸੀਅਤਾਂ ਨੇ ਇਹ ਸਨਮਾਨ ਪ੍ਰਾਪਤ ਕੀਤਾ ਸੀ

ਨਵੀਂ ਦਿੱਲੀ, 31 ਮਾਰਚ 2024 – ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਅੱਜ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਦਿੱਤਾ ਜਾਵੇਗਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਦਾ ਸਨਮਾਨ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਵੀ ਮੌਜੂਦ ਰਹਿਣਗੇ।

ਨਿਊਜ਼ ਏਜੰਸੀ ਏਐਨਆਈ ਨੇ ਕਿਹਾ ਕਿ ਅਡਵਾਨੀ ਦੀ ਖ਼ਰਾਬ ਸਿਹਤ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਮੋਦੀ ਨੇ 3 ਫਰਵਰੀ ਨੂੰ ਉਨ੍ਹਾਂ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਸੀ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਭਾਜਪਾ ਦੇ ਸੰਸਥਾਪਕ ਮੈਂਬਰ ਨਾਨਾ ਜੀ ਦੇਸ਼ਮੁਖ ਤੋਂ ਬਾਅਦ ਇਹ ਸਨਮਾਨ ਪ੍ਰਾਪਤ ਕਰਨ ਵਾਲੇ ਉਹ ਭਾਜਪਾ ਅਤੇ ਆਰਐਸਐਸ ਨਾਲ ਜੁੜੇ ਤੀਜੇ ਨੇਤਾ ਹਨ।

ਰਾਸ਼ਟਰਪਤੀ ਨੇ ਸ਼ਨੀਵਾਰ (30 ਮਾਰਚ) ਨੂੰ ਰਾਸ਼ਟਰਪਤੀ ਭਵਨ ਵਿਖੇ 4 ਸ਼ਖਸੀਅਤਾਂ ਨੂੰ ਮਰਨ ਉਪਰੰਤ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਇਨ੍ਹਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਅਤੇ ਖੇਤੀ ਵਿਗਿਆਨੀ ਡਾ.ਐਮ.ਐਸ. ਸਵਾਮੀਨਾਥਨ ਸ਼ਾਮਲ ਹਨ।

ਚਾਰ ਸ਼ਖਸੀਅਤਾਂ ਦੇ ਪਰਿਵਾਰਾਂ ਨੇ ਰਾਸ਼ਟਰਪਤੀ ਭਵਨ ਵਿੱਚ ਇਹ ਸਨਮਾਨ ਪ੍ਰਾਪਤ ਕੀਤਾ। ਨਰਸਿਮਹਾ ਰਾਓ ਦੇ ਪੁੱਤਰ ਪੀਵੀ ਪ੍ਰਭਾਕਰ ਰਾਓ, ਚੌਧਰੀ ਚਰਨ ਸਿੰਘ ਦੇ ਪੋਤੇ ਜਯੰਤ ਚੌਧਰੀ, ਕਰਪੂਰੀ ਠਾਕੁਰ ਦੇ ਪੁੱਤਰ ਰਾਮਨਾਥ ਠਾਕੁਰ ਅਤੇ ਐਮਐਸ ਸਵਾਮੀਨਾਥਨ ਦੀ ਬੇਟੀ ਨਿਤਿਆ ਰਾਓ ਨੇ ਰਾਸ਼ਟਰਪਤੀ ਤੋਂ ਇਹ ਸਨਮਾਨ ਪ੍ਰਾਪਤ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...