June 7, 2026, 4:51 am
----------- Advertisement -----------
HomeNewsLatest Newsਰਾਸ਼ਟਰਪਤੀ ਚੋਣ: ਸ਼ਿਵ ਸੈਨਾ ਵੱਲੋਂ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ

ਰਾਸ਼ਟਰਪਤੀ ਚੋਣ: ਸ਼ਿਵ ਸੈਨਾ ਵੱਲੋਂ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ

Published on

----------- Advertisement -----------

ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਅਹਿਮ ਬਿਆਨ ਦਿੱਤਾ ਹੈ। ਸ਼ਿੰਦੇ ਨੇ ਕਿਹਾ ਹੈ ਕਿ ਉਹ ਰਾਸ਼ਟਰਪਤੀ ਚੋਣ ਲਈ ਦ੍ਰੋਪਦੀ ਮੁਰਮੂ ਦਾ ਪੂਰਾ ਸਮਰਥਨ ਕਰਨਗੇ। ਉਨ੍ਹਾਂ ਕਿਹਾ ਕਿ “ਸਾਡੇ ਸਾਰੇ ਵਿਧਾਇਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਮੁਰਮੂ ਨੂੰ ਵੋਟ ਪਾਉਣਗੇ। ਏਕਨਾਥ ਦੇ ਐਲਾਨ ਤੋਂ ਤੁਰੰਤ ਬਾਅਦ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਵੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਰਿਪੋਰਟਾਂ ਮੁਤਾਬਕ ਊਧਵ ਠਾਕਰੇ ਵੱਲੋਂ ਸੋਮਵਾਰ ਨੂੰ ਬੁਲਾਈ ਗਈ ਇਸ ਬੈਠਕ ‘ਚ ਸ਼ਿਵ ਸੈਨਾ ਦੇ 19 ‘ਚੋਂ ਸਿਰਫ 11 ਸੰਸਦ ਮੈਂਬਰ ਹੀ ਸ਼ਾਮਲ ਹੋਏ। ਬੈਠਕ ‘ਚ ਮੌਜੂਦ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਸਪੱਸ਼ਟ ਤੌਰ ‘ਤੇ ਯਸ਼ਵੰਤ ਸਿਨਹਾ ਦਾ ਸਮਰਥਨ ਕਰਨ ਦੀ ਗੱਲ ਕਹੀ। ਉਹ ਚਾਹੁੰਦੇ ਸਨ ਕਿ ਸ਼ਿਵ ਸੈਨਾ ਸਾਂਝੇ ਵਿਰੋਧੀ ਉਮੀਦਵਾਰ ਦਾ ਸਮਰਥਨ ਕਰੇ। ਕੁਝ ਸੰਸਦ ਮੈਂਬਰਾਂ ਨੇ ਇਸ ‘ਤੇ ਅਸਹਿਮਤੀ ਜਤਾਈ। ਉਨ੍ਹਾਂ ਕਿਹਾ ਕਿ ਸਾਨੂੰ ਮੁਰਮੂ ਦਾ ਸਮਰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਪਾਰਟੀ ਮੁਖੀ ਊਧਵ ਠਾਕਰੇ ਨੂੰ ਵੀ ਦਰੋਪਦੀ ਮੁਰਮੂ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਮੰਨਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਊਧਵ ਨੇ ਦ੍ਰੋਪਦੀ ਮੁਰਮੂ ਦੇ ਸਮਰਥਨ ਦਾ ਐਲਾਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...